ਪੜਚੋਲ ਕਰੋ

Chandigarh News: ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ! ਚੰਡੀਗੜ੍ਹ ਤੋਂ ਹੀ ਮਿਲੇਗੀ ਵਿਦੇਸ਼ਾਂ ਲਈ ਫਲਾਈਟ...

ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ ਹੈ। ਜਲਦ ਹੀ ਸ਼ਹੀਦ ਭਗਤ ਸਿੰਘ ਹਵਾਈ ਅੱਡਾ ਮੁਹਾਲੀ ਤੋਂ ਯੂਰਪ ਤੇ ਉੱਤਰੀ ਅਮਰੀਕਾ ਦੇ ਵੱਡੇ ਮੁਲਕਾਂ ਲਈ ਕੌਮਾਂਤਰੀ ਉਡਾਣਾਂ ਦੀ ਸਹੂਲਤ ਸ਼ੁਰੂ ਹੋਏਗੀ। ਇਹ ਦਾਅਵਾ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਕੀਤਾ ਹੈ।

Chandigarh News: ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ ਹੈ। ਜਲਦ ਹੀ ਸ਼ਹੀਦ ਭਗਤ ਸਿੰਘ ਹਵਾਈ ਅੱਡਾ ਮੁਹਾਲੀ ਤੋਂ ਯੂਰਪ ਤੇ ਉੱਤਰੀ ਅਮਰੀਕਾ ਦੇ ਵੱਡੇ ਮੁਲਕਾਂ ਲਈ ਕੌਮਾਂਤਰੀ ਉਡਾਣਾਂ ਦੀ ਸਹੂਲਤ ਸ਼ੁਰੂ ਹੋਏਗੀ। ਇਹ ਦਾਅਵਾ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਕੀਤਾ ਹੈ। ਇਸ ਨਾਲ ਚੰਡੀਗੜ੍ਹ ਦੇ ਨਾਲ ਹੀ ਪੰਜਾਬ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਵੇਲੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਹੀ ਕੁਝ ਦੇਸ਼ਾਂ ਲਈ ਉਡਾਣਾਂ ਹਨ। ਇਸ ਲਈ ਬਹੁਤੇ ਲੋਕਾਂ ਨੂੰ ਦਿੱਲੀ ਤੋਂ ਹੀ ਵਿਦੇਸ਼ ਲਈ ਫਲਾਈਟ ਲੈਣੀ ਪੈਂਦੀ ਹੈ।

ਦੱਸ ਦਈਏ ਕਿ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਸ਼ਨੀਵਾਰ ਨੂੰ ਮੁਹਾਲੀ ਵਿੱਚ ਉਦਯੋਗਪਤੀਆਂ ਤੇ ਵਪਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਆਉਣ ਵਾਲੇ ਦਿਨਾਂ ਵਿੱਚ ਵੱਡੀਆਂ ਰਿਆਇਤਾਂ ਦੇਣ ਦੀ ਗੱਲ ਕਹੀ। ਇਸ ਦੌਰਾਨ ਉਨ੍ਹਾਂ ਭਰੋਸਾ ਦਿੱਤਾ ਕਿ ਸ਼ਹੀਦ ਭਗਤ ਸਿੰਘ ਹਵਾਈ ਅੱਡਾ ਤੋਂ ਯੂਰਪ ਤੇ ਉੱਤਰੀ ਅਮਰੀਕਾ ਦੇ ਵੱਡੇ ਮੁਲਕਾਂ ਲਈ ਜਲਦੀ ਕੌਮਾਂਤਰੀ ਉਡਾਣਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। 

ਸ਼ੇਖਾਵਤ ਨੇ ਕਿਹਾ ਕਿ ਇਸ ਨਾਲ ਜਿੱਥੇ ਮੁਹਾਲੀ ਦਾ ਨਾਂ ਵਿਸ਼ਵ ਦੇ ਨਕਸ਼ੇ ’ਤੇ ਆਵੇਗਾ, ਉੱਥੇ ਵਪਾਰ ਵਧਣ ਨਾਲ ਸਨਅਤਕਾਰਾਂ ਤੇ ਵਪਾਰੀਆਂ ਨੂੰ ਵੱਡੀ ਰਾਹਤ ਮਿਲੇਗੀ। ਭਾਜਪਾ ਆਗੂ ਗਜੇਂਦਰ ਸ਼ੇਖਾਵਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਪਿਛਲੇ ਨੌਂ ਸਾਲਾਂ ਦੀਆਂ ਪ੍ਰਾਪਤੀਆਂ ਗਿਣਵਾਉਣ ਲਈ ਉਲੀਕੇ ਪ੍ਰੋਗਰਾਮ ਤਹਿਤ ਪੰਜਾਬ ਦੌਰੇ ’ਤੇ ਹਨ। 

ਹੋਰ ਪੜ੍ਹੋ : Punjab News: ਕੇਂਦਰ ਦਾ ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਕਰਜ਼ਾ ਸੀਮਾ 18,000 ਕਰੋੜ ਰੁਪਏ ਘਟਾਈ
ਇਸ ਦੌਰਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਮੁਹਾਲੀ ਤੋਂ ਦੁਬਈ ਲਈ ਤਾਂ ਕੌਮਾਂਤਰੀ ਉਡਾਣ ਉਪਲਬਧ ਹੈ ਪਰ ਯੂਰਪ ਜਾਂ ਉੱਤਰੀ ਅਮਰੀਕਾ ਲਈ ਕੌਮਾਂਤਰੀ ਉਡਾਣ ਦਾ ਪ੍ਰਬੰਧ ਨਾ ਹੋਣ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕੇਂਦਰੀ ਮੰਤਰੀ ਨੂੰ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਦੀ ਅਪੀਲ ਕੀਤੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Senior Journalist: ਪ੍ਰਸਿੱਧ ਸੀਨੀਅਰ ਪੱਤਰਕਾਰ ਡਾ. ਵੰਦਨਾ ਸ਼ੁਕਲਾ ਦੇ ਲਘੂ ਕਹਾਣੀ ਸੰਗ੍ਰਹਿ
ਪ੍ਰਸਿੱਧ ਸੀਨੀਅਰ ਪੱਤਰਕਾਰ ਡਾ. ਵੰਦਨਾ ਸ਼ੁਕਲਾ ਦੇ ਲਘੂ ਕਹਾਣੀ ਸੰਗ੍ਰਹਿ "Unclaimed" ਦਾ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਲੋਕ-ਅਰਪਣ...
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
8th Pay Commission: ਮੁਲਾਜ਼ਮਾਂ ਲਈ ਵੱਡਾ ਮੌਕਾ ! ਚੰਡੀਗੜ੍ਹ ਆ ਰਿਹਾ 8ਵਾਂ ਕੇਂਦਰੀ ਪੇ ਕਮਿਸ਼ਨ , ਮੁਲਾਜ਼ਮ-ਪੈਨਸ਼ਨਰ ਕਰ ਸਕਣਗੇ ਮੀਟਿੰਗ
8th Pay Commission: ਮੁਲਾਜ਼ਮਾਂ ਲਈ ਵੱਡਾ ਮੌਕਾ ! ਚੰਡੀਗੜ੍ਹ ਆ ਰਿਹਾ 8ਵਾਂ ਕੇਂਦਰੀ ਪੇ ਕਮਿਸ਼ਨ , ਮੁਲਾਜ਼ਮ-ਪੈਨਸ਼ਨਰ ਕਰ ਸਕਣਗੇ ਮੀਟਿੰਗ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget