Chandigarh News: ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ ਹੈ। ਜਲਦ ਹੀ ਸ਼ਹੀਦ ਭਗਤ ਸਿੰਘ ਹਵਾਈ ਅੱਡਾ ਮੁਹਾਲੀ ਤੋਂ ਯੂਰਪ ਤੇ ਉੱਤਰੀ ਅਮਰੀਕਾ ਦੇ ਵੱਡੇ ਮੁਲਕਾਂ ਲਈ ਕੌਮਾਂਤਰੀ ਉਡਾਣਾਂ ਦੀ ਸਹੂਲਤ ਸ਼ੁਰੂ ਹੋਏਗੀ। ਇਹ ਦਾਅਵਾ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਕੀਤਾ ਹੈ। ਇਸ ਨਾਲ ਚੰਡੀਗੜ੍ਹ ਦੇ ਨਾਲ ਹੀ ਪੰਜਾਬ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਵੇਲੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਹੀ ਕੁਝ ਦੇਸ਼ਾਂ ਲਈ ਉਡਾਣਾਂ ਹਨ। ਇਸ ਲਈ ਬਹੁਤੇ ਲੋਕਾਂ ਨੂੰ ਦਿੱਲੀ ਤੋਂ ਹੀ ਵਿਦੇਸ਼ ਲਈ ਫਲਾਈਟ ਲੈਣੀ ਪੈਂਦੀ ਹੈ।



ਦੱਸ ਦਈਏ ਕਿ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਸ਼ਨੀਵਾਰ ਨੂੰ ਮੁਹਾਲੀ ਵਿੱਚ ਉਦਯੋਗਪਤੀਆਂ ਤੇ ਵਪਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਆਉਣ ਵਾਲੇ ਦਿਨਾਂ ਵਿੱਚ ਵੱਡੀਆਂ ਰਿਆਇਤਾਂ ਦੇਣ ਦੀ ਗੱਲ ਕਹੀ। ਇਸ ਦੌਰਾਨ ਉਨ੍ਹਾਂ ਭਰੋਸਾ ਦਿੱਤਾ ਕਿ ਸ਼ਹੀਦ ਭਗਤ ਸਿੰਘ ਹਵਾਈ ਅੱਡਾ ਤੋਂ ਯੂਰਪ ਤੇ ਉੱਤਰੀ ਅਮਰੀਕਾ ਦੇ ਵੱਡੇ ਮੁਲਕਾਂ ਲਈ ਜਲਦੀ ਕੌਮਾਂਤਰੀ ਉਡਾਣਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। 



ਸ਼ੇਖਾਵਤ ਨੇ ਕਿਹਾ ਕਿ ਇਸ ਨਾਲ ਜਿੱਥੇ ਮੁਹਾਲੀ ਦਾ ਨਾਂ ਵਿਸ਼ਵ ਦੇ ਨਕਸ਼ੇ ’ਤੇ ਆਵੇਗਾ, ਉੱਥੇ ਵਪਾਰ ਵਧਣ ਨਾਲ ਸਨਅਤਕਾਰਾਂ ਤੇ ਵਪਾਰੀਆਂ ਨੂੰ ਵੱਡੀ ਰਾਹਤ ਮਿਲੇਗੀ। ਭਾਜਪਾ ਆਗੂ ਗਜੇਂਦਰ ਸ਼ੇਖਾਵਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਪਿਛਲੇ ਨੌਂ ਸਾਲਾਂ ਦੀਆਂ ਪ੍ਰਾਪਤੀਆਂ ਗਿਣਵਾਉਣ ਲਈ ਉਲੀਕੇ ਪ੍ਰੋਗਰਾਮ ਤਹਿਤ ਪੰਜਾਬ ਦੌਰੇ ’ਤੇ ਹਨ। 


ਹੋਰ ਪੜ੍ਹੋ : Punjab News: ਕੇਂਦਰ ਦਾ ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਕਰਜ਼ਾ ਸੀਮਾ 18,000 ਕਰੋੜ ਰੁਪਏ ਘਟਾਈ
ਇਸ ਦੌਰਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਮੁਹਾਲੀ ਤੋਂ ਦੁਬਈ ਲਈ ਤਾਂ ਕੌਮਾਂਤਰੀ ਉਡਾਣ ਉਪਲਬਧ ਹੈ ਪਰ ਯੂਰਪ ਜਾਂ ਉੱਤਰੀ ਅਮਰੀਕਾ ਲਈ ਕੌਮਾਂਤਰੀ ਉਡਾਣ ਦਾ ਪ੍ਰਬੰਧ ਨਾ ਹੋਣ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕੇਂਦਰੀ ਮੰਤਰੀ ਨੂੰ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਦੀ ਅਪੀਲ ਕੀਤੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।