Chandigarh News: ਭਰਤ ਇੰਦਰ ਚਾਹਲ ਦੀ ਪਟੀਸ਼ਨ 'ਤੇ ਹਾਈਕੋਰਟ ਵੱਲੋਂ ਸਰਕਾਰ ਤੋਂ ਜਵਾਬ ਤਲਬ
Bharat Inder Chahal: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਭਰਤ ਇੰਦਰ ਸਿੰਘ ਚਾਹਲ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ...
Chandigarh News: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਭਰਤ ਇੰਦਰ ਸਿੰਘ ਚਾਹਲ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਪੰਜਾਬ ਸਰਕਾਰ ਤੇ ਹੋਰ ਪੱਖਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਦਰਅਸਲ ਭਰਤ ਇੰਦਰ ਚਾਹਲ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਸਿਆਸੀ ਰੰਜਿਸ਼ ਦੇ ਚੱਲਦਿਆਂ ਪਿਛਲੀ ਸਰਕਾਰ ਦੇ ਆਗੂਆਂ ਤੇ ਉਨ੍ਹਾਂ ਦੇ ਕਰੀਬੀਆਂ ਖ਼ਿਲਾਫ਼ ਕਾਰਵਾਈ ਕਰ ਰਹੀ ਹੈ। ਇਸ ਤਹਿਤ ਪਟੀਸ਼ਨਰ ਨੂੰ ਵੀ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਚਾਹਲ ਨੇ ਮੰਗ ਕੀਤੀ ਹੈ ਕਿ ਵਿਜੀਲੈਂਸ ਵੱਲੋਂ ਉਸ ਖ਼ਿਲਾਫ਼ ਪਿਛਲੇ ਸਾਲ ਨਵੰਬਰ ਵਿੱਚ ਜਾਂਚ ਸ਼ੁਰੂ ਕੀਤੀ ਗਈ ਸੀ। ਇਸ ਮਾਮਲੇ 'ਚ ਉਨ੍ਹਾਂ ਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਨੇ ਆਪਣੇ ਸਾਰੇ ਬੈਂਕ ਖਾਤਿਆਂ, ਜਾਇਦਾਦਾਂ ਤੇ ਆਮਦਨ ਦਾ ਪੂਰਾ ਵੇਰਵਾ ਦੇ ਦਿੱਤਾ ਹੈ। ਇਸ ਦੇ ਬਾਵਜੂਦ ਉਨ੍ਹਾਂ ਨੂੰ ਰੰਜਿਸ਼ ਤਹਿਤ ਫਸਾਇਆ ਜਾ ਰਿਹਾ ਹੈ। ਹੁਣ ਉਹ 75 ਸਾਲ ਦੇ ਹਨ ਤੇ ਜਾਂਚ ਵਿੱਚ ਸਹਿਯੋਗ ਕਰਨ ਲਈ ਤਿਆਰ ਹਨ। ਇਸ ਲਈ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ।