Chandigarh News: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਭਰਤ ਇੰਦਰ ਸਿੰਘ ਚਾਹਲ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਪੰਜਾਬ ਸਰਕਾਰ ਤੇ ਹੋਰ ਪੱਖਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।


ਹੋਰ ਪੜ੍ਹੋ : ਹਾਈਕੋਰਟ ਦਾ ਵੱਡਾ ਫੈਸਲਾ, ਇੰਟਰਵਿਊ ਤੋਂ ਪਹਿਲਾਂ ਲਿਖਤੀ ਪ੍ਰੀਖਿਆ ਦੇ ਅੰਕ ਜਨਤਕ ਕਰਨ ਤੋਂ ਇਨਕਾਰ, ਪਟੀਸ਼ਨ ਖਾਰਜ


ਦਰਅਸਲ ਭਰਤ ਇੰਦਰ ਚਾਹਲ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਸਿਆਸੀ ਰੰਜਿਸ਼ ਦੇ ਚੱਲਦਿਆਂ ਪਿਛਲੀ ਸਰਕਾਰ ਦੇ ਆਗੂਆਂ ਤੇ ਉਨ੍ਹਾਂ ਦੇ ਕਰੀਬੀਆਂ ਖ਼ਿਲਾਫ਼ ਕਾਰਵਾਈ ਕਰ ਰਹੀ ਹੈ। ਇਸ ਤਹਿਤ ਪਟੀਸ਼ਨਰ ਨੂੰ ਵੀ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 


ਚਾਹਲ ਨੇ ਮੰਗ ਕੀਤੀ ਹੈ ਕਿ ਵਿਜੀਲੈਂਸ ਵੱਲੋਂ ਉਸ ਖ਼ਿਲਾਫ਼ ਪਿਛਲੇ ਸਾਲ ਨਵੰਬਰ ਵਿੱਚ ਜਾਂਚ ਸ਼ੁਰੂ ਕੀਤੀ ਗਈ ਸੀ। ਇਸ ਮਾਮਲੇ 'ਚ ਉਨ੍ਹਾਂ ਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਨੇ ਆਪਣੇ ਸਾਰੇ ਬੈਂਕ ਖਾਤਿਆਂ, ਜਾਇਦਾਦਾਂ ਤੇ ਆਮਦਨ ਦਾ ਪੂਰਾ ਵੇਰਵਾ ਦੇ ਦਿੱਤਾ ਹੈ। ਇਸ ਦੇ ਬਾਵਜੂਦ ਉਨ੍ਹਾਂ ਨੂੰ ਰੰਜਿਸ਼ ਤਹਿਤ ਫਸਾਇਆ ਜਾ ਰਿਹਾ ਹੈ। ਹੁਣ ਉਹ 75 ਸਾਲ ਦੇ ਹਨ ਤੇ ਜਾਂਚ ਵਿੱਚ ਸਹਿਯੋਗ ਕਰਨ ਲਈ ਤਿਆਰ ਹਨ। ਇਸ ਲਈ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ।


ਹੋਰ ਪੜ੍ਹੋ : ਪੰਜਾਬ ਦੀ ਸਿਹਤ ਕ੍ਰਾਂਤੀ ਲਈ ਇੱਕ ਹੋਰ ਇਤਿਹਾਸਿਕ ਦਿਨ,ਪੰਜਾਬ 'ਚ ਹਸਪਤਾਲਾਂ ਲਈ ਜਾਰੀ ਕੀਤੇ 550 ਕਰੋੜ ਰੁਪਏ, ਰੈਲੀ 'ਚ ਲੋਕਾਂ ਦਾ ਭਾਰੀ ਇਕੱਠ



 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ