ਪੜਚੋਲ ਕਰੋ

Chandigarh News: ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਧਮਾਕੇ ਦੀ ਆਵਾਜ਼ ਸੁਣ ਇਲਾਕੇ 'ਚ ਫੈਲੀ ਦਹਿਸ਼ਤ... 

Chandigarh News: ਚੰਡੀਗੜ੍ਹ ਦੇ ਮੌਲੀ ਜਾਗਰਾ ਸਥਿਤ ਵਿਕਾਸ ਨਗਰ ਵਿੱਚ ਇੱਕ ਘਰ ਵਿੱਚ ਸਿਲੰਡਰ ਫਟ ਗਿਆ, ਜਿਸ ਕਾਰਨ ਦਹਿਸ਼ਤ ਫੈਲ ਗਈ। ਦੱਸ ਦੇਈਏ ਕਿ ਬੁੱਧਵਾਰ ਦੇਰ ਰਾਤ ਲੋਕਾਂ ਵਿਚਾਲੇ ਚੀਕ-ਚਿਹਾੜਾ ਪੈ ਗਿਆ ਅਤੇ ਉਹ....

Chandigarh News: ਚੰਡੀਗੜ੍ਹ ਦੇ ਮੌਲੀ ਜਾਗਰਾ ਸਥਿਤ ਵਿਕਾਸ ਨਗਰ ਵਿੱਚ ਇੱਕ ਘਰ ਵਿੱਚ ਸਿਲੰਡਰ ਫਟ ਗਿਆ, ਜਿਸ ਕਾਰਨ ਦਹਿਸ਼ਤ ਫੈਲ ਗਈ। ਦੱਸ ਦੇਈਏ ਕਿ ਬੁੱਧਵਾਰ ਦੇਰ ਰਾਤ ਲੋਕਾਂ ਵਿਚਾਲੇ ਚੀਕ-ਚਿਹਾੜਾ ਪੈ ਗਿਆ ਅਤੇ ਉਹ ਆਪਣੇ ਘਰਾਂ ਤੋਂ ਬਾਹਰ ਭੱਜੇ। ਜਦੋਂ ਉਨ੍ਹਾਂ ਨੇ ਗੁਆਂਢੀ ਦੇ ਘਰੋਂ ਅੱਗ ਦੀਆਂ ਲਪਟਾਂ ਆਉਂਦੀਆਂ ਦੇਖੀਆਂ, ਤਾਂ ਉਨ੍ਹਾਂ ਤੁਰੰਤ ਪਰਿਵਾਰ ਦੀ ਮਦਦ ਕਰਨੀ ਸ਼ੁਰੂ ਕਰ ਦਿੱਤੀ।

ਇਕ ਛੋਟੇ ਮਕਾਨ ਵਿੱਚ ਹੋਇਆ ਧਮਾਕਾ

ਦੱਸ ਦੇਈਏ ਕਿ ਇਸ ਘਟਨਾ ਦੌਰਾਨ ਇੱਕ ਪਰਿਵਾਰ ਵਾਲ-ਵਾਲ ਬਚ ਗਿਆ। ਜਾਣਕਾਰੀ ਅਨੁਸਾਰ ਇਹ ਹਾਦਸਾ ਰਾਤ ਕਰੀਬ 12:30 ਵਜੇ ਵਿਕਾਸ ਨਗਰ ਵਿਚ ਸਥਿਤ ਇਕ ਛੋਟੇ ਮਕਾਨ ਵਿਚ ਵਾਪਰਿਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਮਕਾਨ ਦੇ ਲੈਂਟਰ ਅਤੇ ਕੰਧਾਂ ਵਿੱਚ ਤਰੇੜਾਂ ਪੈ ਗਈਆਂ। ਧਮਾਕੇ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਇਲਾਕੇ ਵਿਚ ਦਹਿਸ਼ਤ ਫੈਲ ਗਈ ਅਤੇ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ।
 
ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚੀਆਂ

ਘਰ ਦੇ ਮਾਲਕ ਗਿਰੀਸ਼ ਕੁਮਾਰ ਨੇ ਦੱਸਿਆ ਕਿ ਧਮਾਕੇ ਸਮੇਂ ਪਰਿਵਾਰ ਦੇ ਮੈਂਬਰ ਘਰ ਦੇ ਦੂਜੇ ਹਿੱਸੇ ਵਿਚ ਮੌਜੂਦ ਸਨ। ਜਿਵੇਂ ਹੀ ਧਮਾਕਾ ਹੋਇਆ, ਉਹ ਤੁਰੰਤ ਸੁਚੇਤ ਹੋ ਗਏ ਅਤੇ ਫਟਾਫਟ ਘਰ ਤੋਂ ਬਾਹਰ ਨਿਕਲ ਕੇ ਆਪਣੀ ਜਾਨ ਬਚਾਈ। ਸੂਚਨਾ ਮਿਲਣ ’ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ। ਅੱਗ ’ਤੇ ਕਾਬੂ ਪਾਉਣ ਲਈ ਫਾਇਰ ਕਰਮਚਾਰੀਆਂ ਨੂੰ ਕਰੀਬ ਇਕ ਘੰਟੇ ਦੀ ਮੁਸ਼ਕਤ ਕਰਨੀ ਪਈ। ਅੱਗ ਲੱਗਣ ਕਾਰਨ ਘਰ ਦੇ ਅੰਦਰ ਸਮਾਨ ਨੂੰ ਵੀ ਨੁਕਸਾਨ ਪਹੁੰਚਿਆ ਹੈ। ਇਸ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਮਕਾਨ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ। ਪੁਲਿਸ ਅਤੇ ਫਾਇਰ ਵਿਭਾਗ ਵਲੋਂ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Read MOre: Punjab Transfer: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IAS ਅਤੇ PCS ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; ਲਿਸਟ 'ਚ ਵੇਖੋ ਕੌਣ ਕਿੱਥੇ ਹੋਇਆ ਤਾਇਨਾਤ?

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Big News: ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget