Chandigarh News: ਚੰਡੀਗੜ੍ਹ ਦੇ ਸੈਕਟਰ-43 ਸਥਿਤ ਜ਼ਿਲ੍ਹਾ ਅਦਾਲਤ ਨੇ ਭਰਾ ਤੇ ਭਰਜਾਈ ਦੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਵਿੱਚ ਤਾਇਨਾਤ ਏਐਸਆਈ ਹਰਸਵਰੂਪ ਨੂੰ ਉਮਰ ਕੈਦ ਦੀ ਸਜ਼ਾ ਤੇ 25 ਹਜ਼ਾਰ ਰੁਪਏ ਜੁਰਮਾਨਾ ਕੀਤਾ ਹੈ। ਇਹ ਫ਼ੈਸਲਾ ਵਧੀਕ ਸੈਸ਼ਨ ਜੱਜ ਰਾਜੀਵ ਬੇਰੀ ਦੀ ਅਦਾਲਤ ਨੇ ਸੁਣਾਇਆ ਹੈ। ਇਹ ਕੇਸ ਚੰਡੀਗੜ੍ਹ ਪੁਲਿਸ ਨੇ ਜੂਨ 2021 ਵਿੱਚ ਦਰਜ ਕੀਤਾ ਸੀ।
ਹਾਸਲ ਜਾਣਕਾਰੀ ਅਨੁਸਾਰ ਮੁਲਜ਼ਮ ਹਰਸਵਰੂਪ ਸਿੰਘ ਪੰਜਾਬ ਪੁਲਿਸ ਵਿੱਚ ਬਤੌਰ ਏਐਸਆਈ ਤਾਇਨਾਤ ਸੀ, ਜੋ ਚੰਡੀਗੜ੍ਹ ਦੇ ਰਾਮਦਰਬਾਰ ਵਿੱਚ ਸਥਿਤ ਘਰ ਵਿੱਚ ਰਹਿੰਦਾ ਹੈ। ਇਸੇ ਘਰ ਦੀ ਪਹਿਲੀ ਮੰਜ਼ਿਲ ’ਤੇ ਉਸ ਦਾ ਛੋਟਾ ਭਰਾ ਤੇ ਭਰਜਾਈ ਵੀ ਰਹਿੰਦੇ ਸਨ। ਦੋਵਾਂ ਵਿਚਕਾਰ 21 ਜੂਨ 2021 ਨੂੰ ਪਾਣੀ ਤੇ ਬਿਜਲੀ ਦੇ ਬਿੱਲ ਦੀ ਵੰਡ ਨੂੰ ਲੈ ਕੇ ਝਗੜਾ ਹੋ ਗਿਆ।
ਇਸ ਦੌਰਾਨ ਹਰਸਵਰੂਪ ਸਿੰਘ ਨੇ ਗੁੱਸੇ ਵਿੱਚ ਆ ਕੇ ਕਥਿਤ ਤੌਰ ’ਤੇ ਆਪਣੇ ਛੋਟੇ ਭਰਾ ਪ੍ਰੇਮ ਤੇ ਉਸ ਦੀ ਪਤਨੀ ਦਿਵਿਆ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਇਸ ਮੌਕੇ ਜ਼ਖ਼ਮੀਆਂ ਨੂੰ ਸੈਕਟਰ-32 ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਸ ਸਬੰਧੀ ਦੋਸ਼ੀ ਹਰਸਵਰੂਪ ਦੇ ਵਕੀਲ ਨੇ ਅਦਾਲਤ ਵਿੱਚ ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਤੇ 25 ਹਜ਼ਾਰ ਰੁਪਏ ਜੁਰਮਾਨਾ ਕੀਤਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ