Chandigarh News: ਮੌਸਮ ਵਿਭਾਗ ਵੱਲੋਂ ਚੰਡੀਗੜ੍ਹ 'ਚ ਯੈਲੋ ਅਲਰਟ ਜਾਰੀ, ਇੰਝ ਰਹੇਗਾ ਅਗਲੇ ਹਫਤੇ ਦਾ ਮੌਸਮ
ਚੰਡੀਗੜ੍ਹ ਵਿੱਚ ਮੌਸਮ ਨਿੱਤ ਨਵੀਂ ਕਰਵਟ ਲੈ ਰਿਹਾ ਹੈ। ਮੌਸਮ ਵਿਭਾਗ ਮੁਤਾਬਕ 24 ਤੇ 25 ਅਪ੍ਰੈਲ ਨੂੰ ਮੌਸਮ ਸਾਫ਼ ਰਹੇਗਾ। ਇਸ ਤੋਂ ਬਾਅਦ ਮੌਸਮ ਵਿਭਾਗ ਵੱਲੋਂ 26 ਤੇ 27 ਅਪ੍ਰੈਲ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
Chandigarh News: ਚੰਡੀਗੜ੍ਹ ਵਿੱਚ ਮੌਸਮ ਨਿੱਤ ਨਵੀਂ ਕਰਵਟ ਲੈ ਰਿਹਾ ਹੈ। ਹੁਣ ਅਗਲੇ ਦੋ ਦਿਨ ਮੌਸਮ ਸਾਫ ਰਹੇਗਾ। ਮੌਸਮ ਵਿਭਾਗ ਮੁਤਾਬਕ 24 ਤੇ 25 ਅਪ੍ਰੈਲ ਨੂੰ ਮੌਸਮ ਸਾਫ਼ ਰਹੇਗਾ। ਇਸ ਤੋਂ ਬਾਅਦ ਮੌਸਮ ਵਿਭਾਗ ਵੱਲੋਂ 26 ਤੇ 27 ਅਪ੍ਰੈਲ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਮੁਤਾਬਕ ਇਸ ਦੌਰਾਨ ਮੌਸਮ 'ਚ ਬਦਲਾਅ ਦੇਖਣ ਨੂੰ ਮਿਲੇਗਾ। ਤੇਜ਼ ਗਰਜ ਤੇ ਬਿਜਲੀ ਨਾਲ ਕਰੀਬ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੌਰਾਨ ਬੱਦਲਵਾਈ ਰਹੇਗੀ। ਹਲਕੀ ਬਾਰਸ਼ ਹੋਣ ਦੀ ਵੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਤੇ ਘੱਟੋ-ਘੱਟ 21 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਕੱਲ੍ਹ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਤੇ ਘੱਟੋ-ਘੱਟ 22 ਡਿਗਰੀ ਸੈਲਸੀਅਸ ਰਹੇਗਾ। 26 ਅਪ੍ਰੈਲ ਨੂੰ ਵੱਧ ਤੋਂ ਵੱਧ 37 ਤੇ ਘੱਟ ਤੋਂ ਘੱਟ 22 ਡਿਗਰੀ ਸੈਲਸੀਅਸ ਤੇ 27 ਅਪ੍ਰੈਲ ਨੂੰ ਵੱਧ ਤੋਂ ਵੱਧ 36 ਡਿਗਰੀ ਸੈਲਸੀਅਸ ਤੇ ਘੱਟ ਤੋਂ ਘੱਟ 23 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਜਦੋਂਕਿ 28 ਅਪ੍ਰੈਲ ਨੂੰ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਹੋ ਸਕਦਾ ਹੈ।
ਦੱਸ ਦਈਏ ਕਿ ਕੱਲ੍ਹ 23 ਅਪ੍ਰੈਲ ਨੂੰ ਪੰਜਾਬ ਵਿੱਚ ਪੱਛਮੀ ਗੜਬੜੀ ਸਰਗਰਮ ਸੀ। ਚੰਡੀਗੜ੍ਹ ਵਿੱਚ ਇਸ ਦਾ ਬਹੁਤਾ ਅਸਰ ਨਹੀਂ ਪਿਆ ਪਰ ਦੁਪਹਿਰ ਬਾਅਦ ਇਸ ਦਾ ਅਸਰ ਚੰਡੀਗੜ੍ਹ ਵਿੱਚ ਦੇਖਣ ਨੂੰ ਮਿਲਿਆ। ਇਸ ਕਾਰਨ ਅਚਾਨਕ ਸੂਰਜ ਛਿਪ ਗਿਆ ਤੇ ਬੱਦਲ ਛਾਏ ਰਹੇ।
ਕਈ ਇਲਾਕਿਆਂ 'ਚ ਹਲਕੀ ਬਾਰਸ਼ ਵੀ ਹੋਈ। ਚੰਡੀਗੜ੍ਹ ਵਿੱਚ ਇਸ ਵੈਸਟਰਨ ਡਿਸਟਰਬੈਂਸ ਦਾ ਅਸਰ ਨਾਂਮਾਤਰ ਹੀ ਸੀ। ਹੁਣ 26 ਤੇ 27 ਨੂੰ ਹੋਣ ਵਾਲੇ ਵੈਸਟਰਨ ਡਿਸਟਰਬੈਂਸ ਦਾ ਅਸਰ ਚੰਡੀਗੜ੍ਹ 'ਚ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਮੁਤਾਬਕ ਇਸ ਦੌਰਾਨ ਮੌਸਮ 'ਚ ਬਦਲਾਅ ਦੇਖਣ ਨੂੰ ਮਿਲੇਗਾ । ਚੰਡੀਗੜ੍ਹ ਵਿੱਚ26 ਤੇ 27 ਅਪ੍ਰੈਲ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।