Chandigarh News: ਹੁਣ ਮੁਹਾਲੀ 'ਚ ਨਜ਼ਰ ਨਹੀਂ ਆਉਣਗੇ ਲਾਵਾਰਿਸ ਪਸ਼ੂ, ਨਗਰ ਨਿਗਮ ਨੇ ਬਣਾਇਆ ਪਲਾਨ
ਮੁਹਾਲੀ ਨਗਰ ਨਿਗਮ ਨੇ ਨਵੇਂ ਸਾਲ ਵਿੱਚ ਸ਼ਹਿਰ ਨੂੰ ਲਾਵਾਰਿਸ ਪਸ਼ੂਆਂ ਤੋਂ ਮੁਕਤ ਕਰਨ ਦਾ ਬੀੜਾ ਚੁੱਕਿਆ ਹੈ। ਨਿਗਮ ਦੇ ਠੇਕੇਦਾਰ ਮਨਜੀਤ ਸਿੰਘ ਨੇ ਲਾਵਾਰਿਸ ਪਸ਼ੂਆਂ ਨੂੰ ਫੜਨ ਦਾ ਕੰਮ ਤੇਜ਼ ਕਰ ਦਿੱਤਾ ਹੈ।
Chandigarh News: ਮੁਹਾਲੀ ਵਾਸੀਆਂ ਲਈ ਰਾਹਤ ਦੀ ਖਬਰ ਹੈ। ਜਲਦ ਹੀ ਸ਼ਹਿਰ ਵਾਸੀਆਂ ਨੂੰ ਲਾਵਾਰਿਸ ਪਸ਼ੂਆਂ ਦੀ ਸਮੱਸਿਆ ਤੋਂ ਰਾਹਤ ਮਿਲੇਗੀ। ਸ਼ਹਿਰ ਨੂੰ ਲਾਵਾਰਿਸ ਪਸ਼ੂਆਂ ਤੋਂ ਮੁਕਤ ਕਰਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਰੋਜ਼ਾਨਾ ਹੀ ਲਾਵਾਰਿਸ ਪਸ਼ੂਆਂ ਨੂੰ ਫੜ ਕੇ ਸ਼ਹਿਰ ਵਿੱਚੋਂ ਬਾਹਰ ਲਿਜਾਇਆ ਜਾ ਰਿਹਾ ਹੈ। ਇਸ ਨਾਲ ਨਿੱਤ ਵਾਪਰਦੇ ਹਾਦਸਿਆਂ ਤੋਂ ਵੀ ਰਾਹਤ ਮਿਲੇਗੀ।
ਦਰਅਸਲ ਮੁਹਾਲੀ ਨਗਰ ਨਿਗਮ ਨੇ ਨਵੇਂ ਸਾਲ ਵਿੱਚ ਸ਼ਹਿਰ ਨੂੰ ਲਾਵਾਰਿਸ ਪਸ਼ੂਆਂ ਤੋਂ ਮੁਕਤ ਕਰਨ ਦਾ ਬੀੜਾ ਚੁੱਕਿਆ ਹੈ। ਨਿਗਮ ਦੇ ਠੇਕੇਦਾਰ ਮਨਜੀਤ ਸਿੰਘ ਨੇ ਲਾਵਾਰਿਸ ਪਸ਼ੂਆਂ ਨੂੰ ਫੜਨ ਦਾ ਕੰਮ ਤੇਜ਼ ਕਰ ਦਿੱਤਾ ਹੈ। ਹਾਸਲ ਜਾਣਕਾਰੀ ਮੁਤਾਬਕ ਪਿਛਲੇ ਤਿੰਨ ਦਿਨਾਂ ਵਿੱਚ ਦੋ ਦਰਜਨ ਤੋਂ ਵੱਧ ਲਾਵਾਰਿਸ ਪਸ਼ੂਆਂ ਨੂੰ ਫੜ ਕੇ ਗਊਸ਼ਾਲਾ ਵਿੱਚ ਭੇਜਿਆ ਗਿਆ ਹੈ।
ਠੇਕੇਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਦਸੰਬਰ ਮਹੀਨੇ ਵਿੱਚ ਸ਼ਹਿਰ ’ਚੋਂ ਵੱਡੀ ਗਿਣਤੀ ਵਿੱਚ ਲਾਵਾਰਿਸ ਪਸ਼ੂ ਫੜ ਕੇ ਸਰਕਾਰੀ ਗਊਸ਼ਾਲਾ ਵਿੱਚ ਭੇਜੇ ਗਏ ਸਨ ਪਰ ਗਊਸ਼ਾਲਾ ਵਿੱਚ ਸਮਰੱਥਾ ਤੋਂ ਵੱਧ ਪਸ਼ੂ ਹੋਣ ਜਾਣ ਕਾਰਨ ਗਊਸ਼ਾਲਾ ਦੇ ਪ੍ਰਬੰਧਕ ਦੀ ਅਪੀਲ ’ਤੇ ਇਹ ਕੰਮ ਠੰਢਾ ਪੈ ਗਿਆ ਸੀ ਪਰ ਨਗਰ ਨਿਗਮ ਵੱਲੋਂ ਸਿੱਧੂ ਭਰਾਵਾਂ ਦੀ ਬਾਲ ਗੋਪਾਲ ਗਊਸ਼ਾਲਾ ਵਿੱਚ ਕਾਫ਼ੀ ਪਸ਼ੂ ਸ਼ਿਫ਼ਟ ਕਰਨ ਤੋਂ ਬਾਅਦ ਹੁਣ ਮੁਹਾਲੀ ’ਚੋਂ ਲਾਵਾਰਿਸ ਪਸ਼ੂ ਫੜਨ ਦੇ ਕੰਮ ਵਿੱਚ ਮੁੜ ਤੇਜ਼ੀ ਲਿਆਂਦੀ ਗਈ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਲਗਪਗ 300 ਲਾਵਾਰਿਸ ਪਸ਼ੂ ਫੜ ਕੇ ਨਗਰ ਨਿਗਮ ਦੀ ਗਊਸ਼ਾਲਾ ਵਿੱਚ ਛੱਡੇ ਜਾ ਚੁੱਕੇ ਹਨ ਤੇ ਆਉਣ ਵਾਲੇ ਦਿਨਾਂ ਵਿੱਚ ਇਹ ਕੰਮ ਹੋਰ ਤੇਜ਼ ਕੀਤਾ ਜਾਵੇਗਾ। ਸਮਾਜ ਸੇਵੀ ਕੁਲਵਿੰਦਰ ਸਿੰਘ ਸੰਜੂ ਨੇ ਕਿਹਾ ਕਿ ਲਾਵਾਰਿਸ ਪਸ਼ੂਆਂ ਤੋਂ ਮੁਕਤੀ ਦੀ ਆਸ ਬੱਝ ਗਈ ਹੈ। ਇਸ ਨਾਲ ਹਾਦਸਿਆਂ ਨੂੰ ਵੀ ਨੱਥ ਪਏਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।