Chandigarh News: ਚੰਡੀਗੜ੍ਹ ਮਗਰੋਂ ਹੁਣ ਮੁਹਾਲੀ ਵਿੱਚ ਵੀ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੀ ਖ਼ੈਰ ਨਹੀਂ। ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਨੇ ਮੁਹਾਲੀ ਵਿੱਚ ਸਿਟੀ ਸਰਵੇਲੈਂਸ ਤੇ ਟਰੈਫ਼ਿਕ ਮੈਨੇਜਮੈਂਟ ਸਿਸਟਮ ਲਾਗੂ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਹ ਪ੍ਰਣਾਲੀ ਜ਼ਿਲ੍ਹਾ ਪੁਲਿਸ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਤੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਜਿਵੇਂ ਕਿ ਰੈੱਡ ਲਾਈਟ ਜੰਪਿੰਗ, ਓਵਰ ਸਪੀਡ, ਟ੍ਰਿਪਲ ਰਾਈਡਿੰਗ, ਬਿਨਾਂ ਹੈਲਮੇਟ ਆਦਿ ਲਈ ਈ-ਚਲਾਨ ਪਲੇਟਫ਼ਾਰਮ ’ਤੇ ਮਦਦ ਕਰੇਗੀ।
ਪੁਲਿਸ ਅਨੁਸਾਰ ਪਹਿਲੇ ਪੜਾਅ ਵਿੱਚ ਇਹ ਸਿਸਟਮ ਮੁਹਾਲੀ ਸ਼ਹਿਰ ਵਿੱਚ 20 ਵੱਖ-ਵੱਖ ਟਰੈਫ਼ਿਕ ਜੰਕਸ਼ਨਾਂ ’ਤੇ ਮੁਹੱਈਆ ਕਰਵਾਇਆ ਜਾਵੇਗਾ। ਇਸ ਪ੍ਰਾਜੈਕਟ ਦੀ ਅਨੁਮਾਨਿਤ ਲਾਗਤ 8.50 ਕਰੋੜ ਹੈ। ਇਸ ਲਈ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਨੂੰ ਪਹਿਲਾਂ ਹੀ ਫੰਡ ਪ੍ਰਾਪਤ ਹੋ ਚੁੱਕੇ ਹਨ। ਇਸ ਕੰਮ ਲਈ ਤਕਨੀਕੀ ਬੋਲੀ ਖੋਲ੍ਹ ਦਿੱਤੀ ਗਈ ਹੈ। ਯੋਗ ਬੋਲੀਕਾਰ ਮੈਸਰਜ਼ ਕੇਰਲ ਸਟੇਟ ਇਲੈਕਟ੍ਰੋਨਿਕਸ ਡਿਵੈਲਪਮੈਂਟ ਕਾਰਪੋਰੇਸ਼ਨ (ਕੇਲਟਰੌਨ) ਨੇ ਸ਼ਨੀਵਾਰ ਨੂੰ ਇੱਥੇ ਸੈਕਟਰ-66/80 ਦੀਆਂ ਟਰੈਫ਼ਿਕ ਲਾਈਟਾਂ ’ਤੇ ਆਪਣੇ ਉਪਕਰਨਾਂ ਦਾ ਲਾਈਵ ਪ੍ਰਦਰਸ਼ਨ ਕੀਤਾ।
ਪੁਲਿਸ ਤਕਨੀਕੀ ਟੀਮ ਨੇ ਦੱਸਿਆ ਕਿ ਇਸ ਸਿਸਟਮ ਦੀ 24 ਘੰਟੇ ਨਿਗਰਾਨੀ ਲਈ ਕਮਾਂਡ ਐਂਡ ਕੰਟਰੋਲ ਸੈਕਟਰ-79 ਸਥਿਤ ਸੋਹਾਣਾ ਥਾਣੇ ਦੀ ਇਮਾਰਤ ਵਿੱਚ ਸਥਾਪਤ ਕੀਤਾ ਜਾਵੇਗਾ। ਇਸ ਕੰਮ ਦੀਆਂ ਵਿੱਤੀ ਬੋਲੀਆਂ ਅਗਲੇ ਹਫ਼ਤੇ ਖੋਲ੍ਹ ਦਿੱਤੀਆਂ ਜਾਣਗੀਆਂ ਤੇ ਕੰਮ ਅਲਾਟ ਹੋਣ ਦੀ ਮਿਤੀ ਤੋਂ 6 ਮਹੀਨਿਆਂ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ।
ਇਸ ਮੌਕੇ ਚੀਫ਼ ਇੰਜੀਨੀਅਰ ਰਣਜੋਧ ਸਿੰਘ, ਕਾਰਜਕਾਰੀ ਇੰਜੀਨੀਅਰ ਜਸਵਿੰਦਰ ਸਿੰਘ, ਐਸਪੀ (ਟਰੈਫ਼ਿਕ) ਐਚਐਸ ਮਾਨ, ਆਰਟੀਏ ਪਰਦੀਪ ਸਿੰਘ ਢਿੱਲੋਂ, ਰੋਡ ਸੇਫ਼ਟੀ ਇੰਜੀਨੀਅਰ ਚਰਨਜੀਤ ਸਿੰਘ, ਜੀਐਮ ਵਿਨੇਸ਼ ਗੌਤਮ ਤੇ ਕੰਸਲਟੈਂਟ ਪ੍ਰਿਤਪਾਲ ਸਿੰਘ ਹਾਜ਼ਰ ਸਨ।
ਹੋਰ ਪੜ੍ਹੋ : ਵਿਦੇਸ਼ਾਂ 'ਚ ਫਸੀਆਂ ਪੰਜਾਬਣਾਂ ਦੀ ਰੂਹ ਕੰਬਾਉਣ ਵਾਲੀ ਸੱਚਾਈ ਸਾਹਮਣੇ ਆਉਣ ਮਗਰੋਂ ਐਕਸ਼ਨ ਮੋਡ 'ਚ ਸਰਕਾਰ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।