Chandigarh News : ਯੂਟੀ ਪ੍ਰਸ਼ਾਸਨ ਵੱਲੋਂ ਸ਼ਹਿਰ ਦੇ ਸੰਪਰਕ ਸੈਂਟਰਾਂ ਰਾਹੀਂ ਲੋਕਾਂ ਨੂੰ ਦਿੱਤੀ ਜਾਣ ਵਾਲੀ ਮੁਫ਼ਤ ਸਹੂਲਤਾਂ ਵਿੱਚੋਂ 18 ’ਤੇ ਸੁਵਿਧਾ ਚਾਰਜ ਲਾਉਣ ਤੇ ਨਗਰ ਨਿਗਮ ਵੱਲੋਂ ਵਾਹਨ ਪਾਰਕਿੰਗ ਸਮੱਸਿਆ ਦੇ ਹੱਲ ਲਈ ਰਿਹਾਇਸ਼ੀ ਖੇਤਰਾਂ ਵਿੱਚ ਘਰਾਂ ਮੂਹਰੇ ਖੜ੍ਹੀਆਂ ਗੱਡੀਆਂ ’ਤੇ ਪਾਰਕਿੰਗ ਫੀਸ ਲਾਉਣ ਦੇ ਵਿਰੋਧ ’ਚ ਸਾਰੀਆਂ ਰਾਜਸੀ ਪਾਰਟੀਆਂ ਨਿੱਤਰ ਆਈਆਂ ਹਨ।

ਯੂਟੀ ਪ੍ਰਸ਼ਾਸਨ ਤੇ ਨਗਰ ਨਿਗਮ ਦੇ ਇਨ੍ਹਾਂ ਫ਼ੈਸਲਿਆਂ ਦਾ ਕਾਂਗਰਸ ਤੇ ‘ਆਪ’ ਦੇ ਨਾਲ ਹੀ ਬੀਜੇਪੀ ਨੇ ਵੀ ਵਿਰੋਧ ਕੀਤਾ ਹੈ। ਬੀਜੇਪੀ ਨੇ ਕਿਹਾ ਹੈ ਕਿ ਪ੍ਰਸ਼ਾਸਨ ਵੱਲੋਂ ਲੋਕਾਂ ’ਤੇ ਸਹੂਲਤਾਂ ਦੇ ਨਾਮ ’ਤੇ ਬੋਝ ਪਾਇਆ ਜਾ ਰਿਹਾ ਹੈ, ਜਿਸ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਸੰਪਰਕ ਸੈਂਟਰਾਂ ਵਿੱਚ ਸੁਵਿਧਾ ਚਾਰਜ ਤੇ ਰਿਹਾਇਸ਼ੀ ਖੇਤਰਾਂ ਵਿੱਚ ਪਾਰਕਿੰਗ ਫੀਸ ਵਸੂਲਣ ਦੇ ਫ਼ੈਸਲੇ ਦੇ ਵਿਰੋਧ ਵਿੱਚ ਚੰਡੀਗੜ੍ਹ ਭਾਜਪਾ ਨੇ ਮੀਟਿੰਗ ਕੀਤੀ।


ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਵੱਡੀ ਰਾਹਤ, ਅੱਜ ਮੋਹਾਲੀ 'ਚ ਖੁੱਲ੍ਹੇਗਾ ਰੇਤਾ-ਬੱਜਰੀ ਵਿਕਰੀ ਕੇਂਦਰ, ਵਧਦੀਆਂ ਕੀਮਤਾਂ 'ਤੇ ਲੱਗੇਗੀ ਲਗਾਮ

ਇਸ ਮੀਟਿੰਗ ਵਿੱਚ ਮੇਅਰ ਸਰਬਜੀਤ ਕੌਰ, ਭਾਜਪਾ ਦੀ ਮੀਤ ਪ੍ਰਧਾਨ ਆਸ਼ਾ ਜੈਸਪਾਲ, ਸੰਗਠਨ ਮੰਤਰੀ ਸ੍ਰੀ ਨਿਵਾਸਲੂ, ਜਨਰਲ ਸਕੱਤਰ ਰਾਮਵੀਰ ਭੱਟੀ, ਚੰਦਰਸ਼ੇਖਰ ਤੇ ਹੋਰ ਮੈਂਬਰਾਂ ਨੇ ਹਿੱਸਾ ਲਿਆ। ਭਾਜਪਾ ਨੇ ਯੂਟੀ ਪ੍ਰਸ਼ਾਸਨ ਤੇ ਨਗਰ ਨਿਗਮ ਦੇ ਫ਼ੈਸਲੇ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਉਹ ਆਮ ਲੋਕਾਂ ਦੇ ਨਾਲ ਹਨ ਤੇ ਲੋਕਾਂ ’ਤੇ ਪੈਣ ਵਾਲੇ ਵਾਧੂ ਬੋਝ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਭਾਜਪਾ ਦੇ ਬੁਲਾਰੇ ਕੈਲਾਸ਼ ਜੈਨ ਨੇ ਕਿਹਾ ਕਿ ਜਿਨ੍ਹਾਂ ਘਰਾਂ ਵਿੱਚ ਗੱਡੀਆਂ ਖੜ੍ਹੀਆਂ ਕਰਨ ਦੀ ਥਾਂ ਹੀ ਨਹੀਂ ਹੈ, ਉਨ੍ਹਾਂ ’ਤੇ ਪਾਰਕਿੰਗ ਫੀਸ ਦੇ ਨਾਂ ’ਤੇ ਵਾਧੂ ਬੋਝ ਪਾਉਣਾ ਗਲਤ ਹੈ। ਇਸੇ ਤਰ੍ਹਾਂ ਸੰਪਰਕ ਸੈਂਟਰਾਂ ਵਿੱਚ ਮੁਫ਼ਤ ਮਿਲਣ ਵਾਲੀਆਂ ਸਹੂਲਤਾਂ ’ਤੇ 2 ਰੁਪਏ ਤੋਂ 25 ਰੁਪਏ ਤੱਕ ਦਾ ਬੋਝ ਪਾਉਣ ਦਾ ਵਿਰੋਧ ਕੀਤਾ। ਭਾਜਪਾ ਲੀਡਰਾਂ ਨੇ ਕਿਹਾ ਕਿ ਉਹ ਇਸ ਫ਼ੈਸਲੇ ਬਾਰੇ ਯੂਟੀ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸੰਪਰਕ ਕਰਨਗੇ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।