Chandigarh News: ਚੰਡੀਗੜ੍ਹੀਆਂ ਲਈ ਖੁਸ਼ਖਬਰੀ ਹੈ। ਹੁਣ ਜਾਇਦਾਦ ਨਾਲ ਸਬੰਧਤ ਪੈਂਡਿਗ ਪਏ ਕੇਸ ਜਲਦ ਹੱਲ ਹੋਣਗੇ। ਇਸ ਲਈ ਸ਼ਿਕਾਇਤ ਨਿਵਾਰਨ ਈ-ਪੋਰਟਲ ਜਾਰੀ ਕੀਤਾ ਗਿਆ ਹੈ। ਇਸ ਨਾਲ 30 ਦਿਨਾਂ ਦੇ ਅੰਦਰ-ਅੰਦਰ ਕੇਸ ਦਾ ਨਿਪਟਾਰਾ ਹੋ ਜਾਵੇਗਾ (Pending Property cases)। ਅਸਟੇਟ ਵਿਭਾਗ ਦੀ ਇਸ ਪਹਿਲ ਨਾਲ ਅਨੇਕਾਂ ਲੋਕਾਂ ਨੂੰ ਰਾਹਤ ਮਿਲੇਗੀ ਜੋ ਜਾਇਦਾਦ ਨਾਲ ਸਬੰਧਤ ਕੇਸਾਂ ਲਈ ਦਫਤਰਾਂ ਦੇ ਚੱਕਰ ਕੱਟ ਰਹੇ ਹਨ।



ਦਰਅਸਲ ਚੰਡੀਗੜ੍ਹ (Chandigarh ) ਪ੍ਰਸ਼ਾਸਨ ਦੇ ਅਸਟੇਟ ਵਿਭਾਗ ਨਾਲ ਸਬੰਧਤ ਕਾਰਜਾਂ ਸਬੰਧੀ ਲੋਕਾਂ ਦੀ ਸਹੂਲਤ ਲਈ ਪ੍ਰਸ਼ਾਸਨ ਦੇ ਵਿੱਤ ਸਕੱਤਰ ਡਾ. ਵਿਜੈ ਨਾਮਦੇਵ ਰਾਓ ਜ਼ਾਦੇ ਵੱਲੋਂ ਸ਼ਿਕਾਇਤ ਨਿਵਾਰਨ ਈ-ਪੋਰਟਲ ਅਧਿਕਾਰਿਤ ਤੌਰ ’ਤੇ ਲਾਂਚ ਕੀਤੀ ਗਈ ਹੈ। ਇਹ ਪੋਰਟਲ ਵਿਸ਼ੇਸ਼ ਤੌਰ ’ਤੇ ਉਨ੍ਹਾਂ ਬਿਨੈਕਾਰਾਂ ਲਈ ਤਿਆਰ ਕੀਤਾ ਗਿਆ ਹੈ, ਜਿਨ੍ਹਾਂ ਦੀਆਂ ਅਸਟੇਟ ਵਿਭਾਗ ਨਾਲ ਸਬੰਧਤ ਕਾਰਜਾਂ ਲਈ ਅਰਜ਼ੀਆਂ ਵਿਭਾਗ ਦੇ ਦਫ਼ਤਰ ਵਿੱਚ ਲੰਮੇ ਸਮੇਂ ਤੱਕ ਕਿਸੇ ਤਕਨੀਕੀ ਕਾਰਨਾਂ ਕਰ ਕੇ ਪੈਂਡਿੰਗ ਪਈਆਂ ਹਨ। 


ਹੁਣ ਬਿਨੈਕਾਰ 30 ਦਿਨਾਂ ਦੇ ਅੰਦਰ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੀ ਵਚਨਬੱਧਤਾ ਨਾਲ ਲਾਂਚ ਕੀਤੇ ਗਏ ਇਸ ਪੋਰਟਲ ਦੀ ਵਰਤੋਂ ਕਰ ਸਕਦੇ ਹਨ। ਨੈਸ਼ਨਲ ਇਨਫੋਰਮੈਟਿਕਸ ਸੈਂਟਰ ਯੂਟੀ ਚੰਡੀਗੜ੍ਹ ਵੱਲੋਂ ਵਿਕਸਤ ਕੀਤਾ ਗਿਆ ਇਹ ਪੋਰਟਲ ਜਾਇਦਾਦ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਕੁਸ਼ਲ ਨਤੀਜਿਆਂ ਨੂੰ ਯਕੀਨੀ ਬਣਾਉਣ ਲਈ ਲਾਭਕਾਰੀ ਸਿੱਧ ਹੋ ਸਕਦਾ ਹੈ। 


ਇਸ ਪੋਰਟਲ ਰਾਹੀਂ ਜਮ੍ਹਾਂ ਕਰਵਾਈਆਂ ਸ਼ਿਕਾਇਤਾਂ ਬਿਨੈਕਾਰਾਂ ਨੂੰ ਸੂਚਨਾ ਭੇਜਣ ਦੇ ਨਾਲ-ਨਾਲ ਅਸਟੇਟ ਵਿਭਾਗ ਦੀ ਸਬੰਧਤ ਸ਼ਾਖਾ ਨੂੰ ਭੇਜ ਦਿੱਤੀਆਂ ਜਾਣਗੀਆਂ। ਇਹ ਪ੍ਰਕਿਰਿਆ ਨਾ ਸਿਰਫ਼ ਪਾਰਦਰਸ਼ਤਾ ਵਧਾਉਂਦੀ ਹੈ ਸਗੋਂ ਅਸਟੇਟ ਦਫ਼ਤਰ ਨੂੰ ਸ਼ਿਕਾਇਤ ਨਿਵਾਰਣ ਦੀ ਪ੍ਰਭਾਵਸ਼ੀਲਤਾ ਦਾ ਮੁਲਾਂਕਣ ਵੀ ਕੀਤਾ ਜਾ ਸਕੇਗਾ। 


ਇਸ ਤੋਂ ਇਲਾਵਾ ਆਨਲਾਈਨ ਪੋਰਟਲ ਰਾਹੀਂ ਅਸਟੇਟ ਦਫ਼ਤਰ ਕੋਲ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਆਧਾਰ ’ਤੇ ਕੇਸਾਂ ਦੇ ਨਿਪਟਾਰੇ ਵਿੱਚ ਦੇਰੀ ਦਾ ਕਾਰਨ ਬਣਨ ਵਾਲੇ ਕਾਰਨਾਂ ਦੀ ਪਛਾਣ ਕਰਨ ਤੇ ਹੱਲ ਕਰਨ ਵਿੱਚ ਵੀ ਸਹਾਇਕ ਸਿੱਧ ਹੋਵੇਗਾ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।