(Source: ECI/ABP News/ABP Majha)
Chandigarh News: ਆਪਣੇ ਕਾਫਲੇ 'ਤੇ ਹਮਲੇ ਮਗਰੋਂ ਭੜਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ, ਬੋਲੇ, ਪੰਥ ਵਿਰੋਧੀ ਤਾਕਤਾਂ ਦਾ ਕਾਰਾ
Chandigarh News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਆਪਣੇ ਕਾਫ਼ਲੇ ’ਤੇ ਹੋਏ ਹਮਲੇ ਤੋਂ ਕਾਫੀ ਭੜਕੇ ਹਨ।
Chandigarh News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਆਪਣੇ ਕਾਫ਼ਲੇ ’ਤੇ ਹੋਏ ਹਮਲੇ ਤੋਂ ਕਾਫੀ ਭੜਕੇ ਹਨ। ਉਨ੍ਹਾਂ ਇਸ ਹਮਲੇ ਲਈ ਪੰਥ ਵਿਰੋਧੀ ਤਾਕਤਾਂ ਨੂੰ ਜ਼ਿੰਮੇਵਾਰ ਕਰਾਰ ਦਿੰਦਿਆਂ ਕਿਹਾ ਕਿ ਸਿੱਖ ਸੰਸਥਾ ਦੇ ਮੁਖੀ ’ਤੇ ਹਮਲੇ ਤੋਂ ਸਰਕਾਰ ਤੇ ਸਥਾਨਕ ਪ੍ਰਸ਼ਾਸਨ ਪੱਲਾ ਨਹੀਂ ਝਾੜ ਸਕਦਾ।
ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਕੌਮੀ ਮੋਰਚੇ ਵਿੱਚ ਸ਼ਮੂਲੀਅਤ ਪ੍ਰਬੰਧਕਾਂ ਦੇ ਸੱਦੇ ’ਤੇ ਕੀਤੀ ਸੀ। ਉਨ੍ਹਾਂ ਕਿਹਾ ਕਿ ਮੋਰਚਾ ਪ੍ਰਬੰਧਕਾਂ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਸ਼ਰਾਰਤੀ ਤੱਤਾਂ ਨੂੰ ਮੋਰਚੇ ਤੋਂ ਦੂਰ ਰੱਖਿਆ ਜਾਵੇ।
ਉਨ੍ਹਾਂ ਕਿਹਾ ਕਿ ਇਸ ਹਮਲੇ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ। ਧਾਮੀ ਨੇ ਕਿਹਾ ਕਿ ਦੋਵੇਂ ਸੂਬਿਆਂ ਦੀ ਪੁਲਿਸ ਦੀ ਜ਼ਿੰਮੇਵਾਰੀ ਵੀ ਬਣਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਵਿੱਚ ਤਾਂ ਕਿਸੇ ਨੇ ਵਿਘਨ ਨਹੀਂ ਪਾਇਆ ਪਰ ਮੇਰਾ ਘਿਰਾਓ ਕੀਤਾ ਗਿਆ।
ਦੱਸ ਦਈਏ ਕਿ ਮੁਹਾਲੀ-ਚੰਡੀਗੜ੍ਹ ਦੀ ਹੱਦ ’ਤੇ ਬੰਦੀ ਸਿੰਘਾਂ ਦੀ ਰਿਹਾਈ, 328 ਸਰੂਪਾਂ ਤੇ ਬੇਅਦਬੀ ਦੀਆਂ ਘਟਨਾਵਾਂ ਦੇ ਸਬੰਧ ’ਚ ਚੱਲ ਰਹੇ ਪੱਕੇ ਮੋਰਚੇ ਵਾਲੀ ਥਾਂ ’ਤੇ ਬੁੱਧਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ਉਤੇ ਹਮਲਾ ਕੀਤਾ ਗਿਆ।
ਧਾਮੀ ਧਰਨੇ ਨੂੰ ਸੰਬੋਧਨ ਕਰਨ ਤੋਂ ਬਾਅਦ ਵਾਪਸ ਜਾ ਰਹੇ ਸਨ ਤਾਂ ਕੁਝ ਗਰਮਖਿਆਲੀ ਨੌਜਵਾਨਾਂ ਨੇ ਉਨ੍ਹਾਂ ਨੂੰ ਸਵਾਲ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਜਦੋਂ ਉਹ ਗੱਡੀ ਵਿੱਚ ਬੈਠ ਗਏ ਤਾਂ ਭੀੜ ’ਚੋਂ ਕਈ ਵਿਅਕਤੀਆਂ ਨੇ ਉਨ੍ਹਾਂ ਦੇ ਕਾਫਲੇ ’ਤੇ ਪਥਰਾਅ ਕਰ ਦਿੱਤਾ। ਹਮਲਾਵਰਾਂ ਵੱਲੋਂ ਧਾਮੀ ਦੇ ਕਾਫ਼ਲੇ ਵਾਲੀ ਇੱਕ ਹੋਰ ਗੱਡੀ ’ਤੇ ਕਿਰਪਾਨਾਂ ਮਾਰੀਆਂ ਗਈਆਂ। ਹਮਲੇ ’ਚ ਕਈ ਗੱਡੀਆਂ ਨੁਕਸਾਨੀਆਂ ਗਈਆਂ। ਬੜੀ ਮੁਸ਼ਕਲ ਨਾਲ ਧਾਮੀ ਤੇ ਉਨ੍ਹਾਂ ਦੇ ਸਾਥੀ ਵਾਲ ਵਾਲ ਬਚ ਕੇ ਮੌਕੇ ਤੋਂ ਨਿਕਲੇ।
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :