Chandigarh News: ਇੱਕ ਤੇਜ਼ ਰਫ਼ਤਾਰ ਕਾਰ ਨੇ ਤਿੰਨ ਘਰਾਂ ਵਿੱਚ ਸਥਰ ਵਿਛਾ ਦਿੱਤੇ ਨੇ, ਉਨ੍ਹਾਂ ਦੇ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ ਹੈ। ਇਹ ਤੇਜ਼ ਰਫ਼ਤਾਰ ਕਾਰ ਮਾਮਲਾ ਚੰਡੀਗੜ੍ਹ ਤੋਂ ਆਇਆ ਹੈ। ਜਿੱਥੇ ਇੱਕ ਤੇਜ਼ ਰਫ਼ਤਾਰ ਕਾਰ ਨੇ ਇੱਕ ਬਾਈਕ ਸਵਾਰ ਸਮੇਤ ਫੁੱਟਪਾਥ 'ਤੇ ਖੜ੍ਹੇ ਲੋਕਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ 2 ਔਰਤਾਂ ਤੇ 1 ਪੁਰਸ਼ ਦੀ ਮੌਤ ਹੋ ਗਈ ਤੇ 4 ਲੋਕ ਜ਼ਖ਼ਮੀ ਹੋ ਗਏ। 


ਜਾਣਕਾਰੀ ਮੁਤਾਬਕ ਸਾਰੰਗਰਪੁਰ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਪਹਿਲਾਂ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰੀ ਤੇ ਉਸ ਤੋਂ ਬਾਅਦ ਬੇਕਾਬੂ ਹੋ ਕੇ ਫੁੱਟਪਾਥ 'ਤੇ ਖੜ੍ਹੇ ਲੋਕਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ 3 ਵਿਅਕਤੀਆਂ ਦੀ ਮੌਤ ਹੋ ਗਈ ਤੇ 4 ਲੋਕਾਂ ਨੂੰ ਸੱਟਾਂ ਲੱਗੀਆਂ ਜਿਨ੍ਹਾਂ ਦਾ ਇਲਾਜ ਜਾਰੀ ਹੈ। 


ਇੱਥੇ ਧਨਾਸ-ਮੁੱਲਾਂਪੁਰ ਰੋਡ 'ਤੇ ਸਥਿਤ ਕਮਿਊਨਿਟੀ ਸੈਂਟਰ ਨੇੜੇ ਇਕ ਤੇਜ਼ ਰਫਤਾਰ ਬੇਕਾਬੂ ਬੀਟਲ ਕਾਰ ਨੇ ਇਕ-ਇਕ ਕਰਕੇ 7 ਲੋਕਾਂ ਨੂੰ ਆਪਣੀ ਲਪੇਟ 'ਚ ਲੈ ਲਿਆ। ਹਾਦਸੇ ਤੋਂ ਬਾਅਦ ਕਾਰ ਛੇ ਫੁੱਟ ਉੱਚੀ ਕੰਡਿਆਲੀ ਤਾਰ ਨੂੰ ਤੋੜਦੀ ਹੋਈ ਟੋਏ ਵਿੱਚ ਜਾ ਡਿੱਗੀ। ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਪੀਜੀਆਈ ਲਿਜਾਇਆ ਗਿਆ। ਜਿੱਥੇ ਦੋ ਔਰਤਾਂ ਅਤੇ ਇੱਕ ਪੁਰਸ਼ ਦੀ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।


ਘਟਨਾ ਸਬੰਧੀ ਸਾਰੰਗਰਪੁਰ ਦੇ ਥਾਣਾ ਮੁਖੀ ਰੋਹਿਤ ਕੁਮਾਰ ਨੇ ਦੱਸਿਆ ਕਿ ਉਕਤ ਹਾਦਸਾ ਤੇਜ਼ ਰਫ਼ਤਾਰ ਕਾਰਨ ਵਾਪਰਿਆ। ਉਨ੍ਹਾਂ ਕਿਹਾ ਕਿ ਜ਼ਖ਼ਮੀਆਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ ਤੇ ਉਨ੍ਹਾਂ ਦਾ ਇਲਾਜ ਜਾਰੀ ਹੈ। ਪੁਲਿਸ ਨੇ ਦੋਸ਼ੀ ਕਾਰ ਚਾਲਕ ਖਿਲਾਫ ਧਾਰਾ 304 ਤਹਿਤ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


 ਸੂਤਰਾਂ ਮੁਤਾਬਕ ਕਾਰ ਕਮਲਜੀਤ ਸਿੰਘ ਦੇ ਨਾਂ 'ਤੇ ਰਜਿਸਟਰਡ ਹੈ, ਜੋ ਜ਼ੀਰਕਪੁਰ ਦੇ ਪਿੰਡ ਪਭਾਤ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ।


 






ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।