ਪੜਚੋਲ ਕਰੋ

Chandigarh News: ਪਾਣੀ ਦੀ ਦੁਰਵਰਤੋਂ ਕਰਨ ਵਾਲਿਆਂ 'ਤੇ ਸਖਤ ਐਕਸ਼ਨ, ਧੜਧੜ ਕੱਟੇ ਜਾ ਰਹੇ ਚਲਾਨ

Chandigarh News: ਪਾਣੀ ਦੀ ਦੁਰਵਰਤੋਂ ਕਰਨ ਵਾਲਿਆਂ ਖਿਲਾਫ ਚੰਡੀਗੜ੍ਹ ਨਗਰ ਨਿਗਮ ਹੋਰ ਸਖਤ ਹੋ ਗਿਆ ਹੈ। ਪਿਛਲੇ ਇੱਕ ਹਫ਼ਤੇ ਦੌਰਾਨ ਕੁਲ 417 ਡਿਫਾਲਟਰਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ।

Chandigarh News: ਪਾਣੀ ਦੀ ਦੁਰਵਰਤੋਂ ਕਰਨ ਵਾਲਿਆਂ ਖਿਲਾਫ ਚੰਡੀਗੜ੍ਹ ਨਗਰ ਨਿਗਮ ਹੋਰ ਸਖਤ ਹੋ ਗਿਆ ਹੈ। ਪਿਛਲੇ ਇੱਕ ਹਫ਼ਤੇ ਦੌਰਾਨ ਕੁਲ 417 ਡਿਫਾਲਟਰਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਇੱਨ੍ਹਾਂ ਵਿਚੋਂ 345 ਡਿਫਾਲਟਰਾਂ ਨੂੰ ਨੋਟਿਸ ਦਿੱਤੇ ਗਏ ਤੇ 72 ਦੇ ਚਲਾਨ ਕੱਟ ਕੇ ਜੁਰਮਾਨਾ ਲਗਾਇਆ ਗਿਆ। ਇੰਨਾ ਹੀ ਨਹੀਂ ਨਿਗਮ ਦੀ ਕਾਰਵਾਈ ਨੂੰ ਟਿੱਚ ਜਾਂਦੇ ਹੋਏ ਵਾਰ-ਵਾਰ ਉਲੰਘਨਾ ਕਰਦੇ ਅੱਠ ਡਿਫਾਲਟਰਾਂ ਖ਼ਿਲਾਫ਼ ਵੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਨਗਰ ਨਿਗਮ ਨੇ ਗਰਮੀਆਂ ਦੀ ਰੁੱਤ ਵਿੱਚ ਪਾਣੀ ਦੀ ਖਪਤ ਨੂੰ ਪੂਰਾ ਕਰਨ ਲਈ ਪਾਣੀ ਦੀ ਦੁਰਵਰਤੋਂ ਖ਼ਿਲਾਫ਼ ਲੰਘੀ 15 ਅਪਰੈਲ ਤੋਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹੋਏ ਹਨ, ਜਿਨ੍ਹਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਨਿਗਮ ਨੇ ਅਧਿਕਾਰੀਆਂ ਦੀਆਂ ਅਗਵਾਈ ਹੇਠ ਸ਼ਹਿਰ ਨੂੰ 18 ਜ਼ੋਨ ਵਿੱਚ ਵੰਡ ਕੇ 18 ਟੀਮਾਂ ਬਣਾਈਆਂ ਹਨ, ਜੋ ਸਵੇਰ ਵੇਲੇ ਆਪੋ-ਆਪਣੇ ਇਲਾਕੇ ਵਿੱਚ ਅਚਾਨਕ ਛਾਪਾ ਮਾਰ ਕੇ ਪਾਣੀ ਦੀ ਦੁਰਵਰਤੋਂ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰ ਰਹੀਆਂ ਹਨ।

ਨਿਗਮ ਦੀਆਂ ਟੀਮਾਂ ਨੇ ਲੰਘੇ ਦਿਨ ਵੱਖ ਵੱਖ ਇਲਾਕਿਆਂ ਵਿੱਚ ਪਾਣੀ ਦੀ ਦੁਰਵਰਤੋਂ ਕਰ ਰਹੇ 54 ਜਣਿਆਂ ਨੂੰ ਮੌਕੇ ’ਤੇ ਨੋਟਿਸ ਜਾਰੀ ਕੀਤਾ ਤੇ ਅੱਠ ਵਿਅਕਤੀਆਂ ਨੂੰ ਜੁਰਮਾਨੇ ਲਗਾਏ ਹਨ। ਟੀਮ ਦੇ ਛਾਪਿਆਂ ਦੌਰਾਨ ਕੁੱਝ ਲੋਕ ਪਾਰਕਾਂ ਨੂੰ ਪਾਣੀ ਦੇ ਰਹੇ ਸਨ, ਜਦੋਂ ਕਿ ਕੁਝ ਦੇ ਘਰਾਂ ਤੋਂ ਬਾਹਰ ਪਾਣੀ ਵਹਿ ਰਿਹਾ ਸੀ। ਨਿਗਮ ਕਮਿਸ਼ਨਰ ਆਨੰਦਿੱਤਾ ਮਿੱਤਰਾ ਅਨੁਸਾਰ ਇਹ ਕਾਰਵਾਈ ਭਵਿੱਖ ਵਿੱਚ ਵੀ ਜਾਰੀ ਰਹੇਗੀ ਤੇ ਪਾਣੀ ਦੀ ਦੁਰਵਰਤੋਂ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। 

ਚੰਡੀਗੜ੍ਹ ਨਗਰ ਨਿਗਮ ਵੱਲੋਂ ਹਰ ਸਾਲ ਗਰਮੀ ਦੀ ਰੁੱਤ ਦੌਰਾਨ ਪੀਣ ਵਾਲੇ ਪਾਣੀ ਦੀ ਖਪਤ ਵਧਣ ਨਾਲ ਪੈਦਾ ਹੋਣ ਵਾਲੀ ਪਾਣੀ ਦੀ ਕਿੱਲਤ ਨੂੰ ਲੈ ਕੇ ਸਵੇਰ ਵੇਲੇ ਪਾਰਕਾਂ ਨੂੰ ਪਾਣੀ ਦੇਣ, ਫਰਸ਼ ਧੋਣ ਤੇ ਵਾਹਨ ਆਦਿ ਧੋਣ ਨੂੰ ਲੈ ਕੇ ਪਾਬੰਦੀ ਲਗਾਈ ਜਾਂਦੀ ਹੈ। ਇਸ ਪਬੰਦੀ ਦੌਰਾਨ ਨਿਗਮ ਦੇ ਹੁਕਮਾਂ ਦੀ ਅਣਦੇਖੀ ਕਰਨ ਵਾਲਿਆਂ ਦੇ ਨਕੇਲ ਕਸਣ ਲਈ ਨਿਗਮ ਵਲੋਂ ਬਣਾਈਆਂ ਗਈਆਂ ਟੀਮਾਂ ਸਵੇਰ ਵੇਲੇ ਆਪਣੇ ਆਪਣੇ ਇਲਾਕੇ ਵਿੱਚ ਅਚਨਚੇਤ ਚੈਕਿੰਗ ਕਰਦੀਆਂ ਹਨ। ਚੈਕਿੰਗ ਦੌਰਾਨ ਪਾਣੀ ਦੀ ਦੁਰਵਰਤੋਂ ਕਰਨ ਵਾਲਿਆਂ ਦੇ ਚਲਾਨ ਕੱਟ ਕੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਂਦੀ ਹੈ ਤੇ ਜੁਰਮਾਨਾ ਵੀ ਵਸੂਲਿਆ ਜਾਂਦਾ ਹੈ। ਨਿਗਮ ਨੇ ਪਾਣੀ ਦੀ ਦੁਰਵਰਤੋਂ ਰੋਕਣ ਲਈ ਸਖ਼ਤ ਰੁਖ਼ ਅਪਨਾਇਆ ਹੈ।

ਚੰਡੀਗੜ੍ਹ ਨਿਗਮ ਦੇ ਪਬਲਿਕ ਹੈਲਥ ਦੇ ਐਸਈ ਹਰਜੀਤ ਸਿੰਘ ਨੇ ਦੱਸਿਆ ਕਿ ਨਿਗਮ ਵੱਲੋਂ ਗਰਮੀਆਂ ਦੌਰਾਨ ਪਾਣੀ ਦੀ ਕਿੱਲਤ ਤੋਂ ਬਚਣ ਲਈ ਵਿੱਢੀ ਇਹ ਮੁਹਿੰਮ 30 ਜੂਨ ਤੱਕ ਜਾਰੀ ਰਹੇਗੀ। ਨਿਗਮ ਦੀਆਂ ਟੀਮਾਂ ਦੇ ਅਚਾਨਕ ਛਾਪਿਆਂ ਦੌਰਾਨ ਫੜੇ ਜਾਣ ਵਾਲੇ ਡਿਫਾਲਟਰਾਂ ’ਤੇ ਲਗਾਇਆ ਜਾਣ ਵਾਲਾ ਜੁਰਮਾਨਾ ਖਪਤਕਾਰਾਂ ਦੇ ਬਿੱਲ ਵਿੱਚ ਜੋੜਿਆ ਜਾਵੇਗਾ। ਜੇਕਰ ਕਿਸੇ ਵਿਅਕਤੀ ਨੂੰ ਦੋ ਵਾਰ ਜੁਰਮਾਨਾ ਕੀਤਾ ਜਾਂਦਾ ਹੈ ਤਾਂ ਤੀਜੀ ਵਾਰ ਉਸ ਦਾ ਪਾਣੀ ਦਾ ਕੁਨੈਕਸ਼ਨ ਕੱਟ ਦਿੱਤਾ ਜਾਵੇਗਾ। ਇਸੇ ਤਰ੍ਹਾਂ ਟੀਮਾਂ ’ਤੇ ਨਜ਼ਰ ਰੱਖਣ ਲਈ ਵੀ ਅਧਿਕਾਰੀ ਨਿਯੁਕਤ ਕੀਤੇ ਗਏ ਹਨ, ਉਹ ਖੁਦ ਵੀ ਅਚਨਚੇਤ ਚੈਕਿੰਗ ਕਰਨਗੇ। ਜੇਕਰ ਕਿਸੇ ਟੀਮ ਦੀ ਇਲਾਕੇ ਵਿੱਚ ਅਣਗਹਿਲੀ ਪਾਈ ਗਈ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget