Punjab News: ਲੱਗ ਗਈਆਂ ਸਖ਼ਤ ਪਾਬੰਦੀਆਂ, ਕੋਚਿੰਗ ਸੈਂਟਰ, ਹੌਟਸਪੌਟ ਅਤੇ Wifi ਰਹਿਣਗੇ ਬੰਦ! ਜਾਣੋ ਕਿਉਂ ਜਾਰੀ ਹੋਏ ਨਵੇਂ ਹੁਕਮ?
Chandigarh News: ਚੰਡੀਗੜ੍ਹ ਤੋਂ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਮੇਨ ਲਿਖਤੀ ਪ੍ਰੀਖਿਆ ਨੂੰ ਲੈ ਅਹਿਮ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਲਈ ਜਾਣ ਵਾਲੀ ਸੁਪੀਰੀਅਰ ਜੁਡੀਸ਼ੀਅਲ ਸਰਵਿਸ...

Chandigarh News: ਚੰਡੀਗੜ੍ਹ ਤੋਂ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਮੇਨ ਲਿਖਤੀ ਪ੍ਰੀਖਿਆ ਨੂੰ ਲੈ ਅਹਿਮ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਲਈ ਜਾਣ ਵਾਲੀ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਮੇਨ ਲਿਖਤੀ ਪ੍ਰੀਖਿਆ 19 ਤੋਂ 21 ਸਤੰਬਰ ਤੱਕ ਚੰਡੀਗੜ੍ਹ ਵਿੱਚ ਹੋਵੇਗੀ। ਇਸ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਨਿਸ਼ਾਂਤ ਕੁਮਾਰ ਯਾਦਵ ਨੇ ਦੱਸਿਆ ਕਿ ਇਹ ਪ੍ਰੀਖਿਆ 19 ਤੋਂ 21 ਸਤੰਬਰ ਤੱਕ ਸੈਕਟਰ-36 ਸਥਿਤ ਐਮਸੀਐਮਡੀਏਵੀ ਕਾਲਜ ਵਿਖੇ ਹੋਵੇਗੀ। ਇਸ ਲਈ, ਪ੍ਰੀਖਿਆ ਕੇਂਦਰ ਦੇ ਆਲੇ-ਦੁਆਲੇ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਨਕਲ ਰੋਕਣ ਲਈ ਪਾਬੰਦੀਆਂ ਲਗਾਈਆਂ ਗਈਆਂ ਹਨ। ਚੰਡੀਗੜ੍ਹ ਵਿੱਚ 19 ਤੋਂ 21 ਸਤੰਬਰ ਤੱਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਨਾ ਲਾਜ਼ਮੀ ਹੋਵੇਗਾ।
ਇਨ੍ਹਾਂ ਹੁਕਮਾਂ ਦੀ ਕਰਨੀ ਪਵੇਗੀ ਪਾਲਣਾ
ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਅਨੁਸਾਰ 100 ਮੀਟਰ ਦੇ ਖੇਤਰ ਵਿੱਚ ਚਾਰ ਜਾਂ ਵੱਧ ਲੋਕਾਂ ਦੇ ਇਕੱਠੇ ਹੋਣ 'ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ। ਨਾਲ ਹੀ ਹਥਿਆਰ, ਤਿੱਖੇ ਔਜ਼ਾਰ, ਨਾਅਰੇਬਾਜ਼ੀ ਅਤੇ ਪੋਸਟਰ-ਬੈਨਰ ਲਿਆਉਣ 'ਤੇ ਵੀ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ, 200 ਮੀਟਰ ਦੇ ਘੇਰੇ ਵਿੱਚ ਫੋਟੋਕਾਪੀ ਮਸ਼ੀਨਾਂ, ਮੋਬਾਈਲ, ਲੈਪਟਾਪ, ਵਾਈ-ਫਾਈ, ਨਿੱਜੀ ਹੌਟਸਪੌਟ ਅਤੇ ਕਾਨੂੰਨ ਕੋਚਿੰਗ ਸੈਂਟਰ ਬੰਦ ਰਹਿਣਗੇ।
ਉਲੰਘਣਾ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਕਾਰਵਾਈ
ਆਦੇਸ਼ਾਂ ਅਨੁਸਾਰ, ਇਹ ਪਾਬੰਦੀਆਂ ਸਿਰਫ਼ ਆਮ ਜਨਤਾ 'ਤੇ ਲਾਗੂ ਹੋਣਗੀਆਂ। ਇਹ ਹੁਕਮ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ, ਪੁਲਿਸ, ਅਰਧ ਸੈਨਿਕ ਬਲਾਂ, ਫੌਜ ਜਾਂ ਕਿਸੇ ਹੋਰ ਸਰਕਾਰੀ ਕਰਮਚਾਰੀ 'ਤੇ ਲਾਗੂ ਨਹੀਂ ਹੋਣਗੇ। ਜ਼ਿਲ੍ਹਾ ਮੈਜਿਸਟਰੇਟ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਜੇਕਰ ਕੋਈ ਵੀ ਹੁਕਮਾਂ ਦੀ ਉਲੰਘਣਾ ਕਰਦਾ ਹੈ, ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















