Chandigarh News: ਚੰਡੀਗੜ੍ਹ 'ਚ ਸਖਤ ਸੁਰੱਖਿਆ ਪਹਿਰਾ! ਥਾਂ-ਥਾਂ ਚੈਕਿੰਗ, ਦੋ ਵਜੇ ਪਹੁੰਚਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
Amit Shah: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਆ ਰਹੇ ਹਨ। ਉਹ ਦੁਪਹਿਰ 2 ਵਜੇ ਦੇ ਕਰੀਬ ਚੰਡੀਗੜ੍ਹ ਪਹੁੰਚਣਗੇ ਤੇ 3 ਘੰਟੇ ਤੱਕ ਸ਼ਹਿਰ ਵਿੱਚ ਰੁਕਣਗੇ। ਇਸ ਦੌਰਾਨ ਸ਼ਹਿਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
Chandigarh News: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਅੱਜ ਚੰਡੀਗੜ੍ਹ ਆ ਰਹੇ ਹਨ। ਉਹ ਦੁਪਹਿਰ 2 ਵਜੇ ਦੇ ਕਰੀਬ ਚੰਡੀਗੜ੍ਹ ਪਹੁੰਚਣਗੇ ਤੇ 3 ਘੰਟੇ ਤੱਕ ਸ਼ਹਿਰ ਵਿੱਚ ਰੁਕਣਗੇ। ਇਸ ਦੌਰਾਨ ਸ਼ਹਿਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਅਮਿਤ ਸ਼ਾਹ ਦੇ ਦੌਰੇ ਦੌਰਾਨ ਚੰਡੀਗੜ੍ਹ ਦੇ ਕਈ ਰੂਟਾਂ 'ਤੇ ਆਵਾਜਾਈ ਵੀ ਡਾਇਵਰਟ ਕੀਤੀ ਗਈ ਹੈ।
#TrafficAlert #TrafficAdvisory:-
— Chandigarh Traffic Police (@trafficchd) December 22, 2023
Today, in view of the visit of Hon’ble Home Minister of India, the general public is hereby informed that Traffic will be diverted/restricted on the following road stretches-
➤ On Uttar Marg at Rajindra Park, Sector 2/3 small chowk (Jn. 2) to
ਅਮਿਤ ਸ਼ਾਹ ਦੀ ਸੁਰੱਖਿਆ ਲਈ 3000 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦਾ ਪ੍ਰੋਗਰਾਮ ਚੰਡੀਗੜ੍ਹ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਸੈਕਟਰ 26, ਚੰਡੀਗੜ੍ਹ ਵਿਖੇ ਹੈ। ਉਹ ਇੱਥੋਂ ਚੰਡੀਗੜ੍ਹ ਵਿੱਚ 375 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ।
ਹਾਸਲ ਜਾਣਕਾਰੀ ਮੁਤਾਬਕ ਗ੍ਰਹਿ ਮੰਤਰੀ ਦੀ ਸੁਰੱਖਿਆ ਦੇ ਮੱਦੇਨਜ਼ਰ ਸਮਾਗਮ ਵਾਲੀ ਥਾਂ ਤੋਂ 250 ਮੀਟਰ ਦੇ ਘੇਰੇ ਵਿੱਚ ਕਿਸੇ ਵੀ ਵਾਹਨ ਨੂੰ ਨਹੀਂ ਆਉਣ ਦਿੱਤਾ ਜਾਵੇਗਾ। ਇਸ ਕਾਰਨ ਮੱਧ ਮਾਰਗ 'ਤੇ ਸੈਕਟਰ 26 ਸਥਿਤ ਸ਼ੋਅਰੂਮਾਂ ਦੇ ਪਿਛਲੇ ਪਾਸੇ ਪਾਰਕਿੰਗ 'ਤੇ ਪਾਬੰਦੀ ਲਾ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਸੈਕਟਰ 26 ਥਾਣੇ ਦੇ ਸਾਹਮਣੇ ਵਾਲੀ ਪਾਰਕਿੰਗ ਤੋਂ ਲੈ ਕੇ ਸੜਕ ਤੇ ਹੋਰ ਕਿਸੇ ਵੀ ਥਾਂ ’ਤੇ ਵਾਹਨ ਪਾਰਕ ਨਹੀਂ ਕੀਤੇ ਜਾਣਗੇ। ਪੁਲਿਸ ਕੋਲ ਸਮਾਗਮ ਵਾਲੀ ਥਾਂ ਵੱਲ ਜਾਣ ਵਾਲੇ ਵੀਵੀਆਈਪੀ ਤੇ ਵੀਆਈਪੀ ਵਾਹਨਾਂ ਸਮੇਤ ਸੱਦੇ ਗਏ ਮਹਿਮਾਨਾਂ ਦੀ ਸੂਚੀ ਹੈ। ਇਨ੍ਹਾਂ ਵਾਹਨਾਂ ਨੂੰ ਪਾਸ ਦੇਖ ਕੇ ਹੀ ਅੰਦਰ ਜਾਣ ਦਿੱਤਾ ਜਾਵੇਗਾ।
ਲੋਕ ਸਭਾ ਚੋਣਾਂ ਤੋਂ ਪਹਿਲਾਂ ਅਮਿਤ ਸ਼ਾਹ ਦੇ ਇਸ ਦੌਰੇ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਇਸ ਦੌਰੇ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਸਿਟੀ ਬਿਉਟੀਫੁੱਲ ਨੂੰ ਵੱਡੇ ਤੋਹਫੇ ਦੇਣਗੇ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਸ਼ਹਿਰ ਵਿੱਚ 375 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਾਵੇਗਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਚੰਡੀਗੜ੍ਹ ਏਅਰ ਫੋਰਸ ਸੇਂਟਰ ਵਿੱਚ 88 ਕਰੋੜ ਰੁਪਏ ਨਾਲ ਤਿਆਰ ਕੀਤੇ ਸੈਂਟਰ ਫਾਰ ਸਾਈਬਰ ਅਪਰੇਸ਼ਨ ਤੇ ਸੁਰੱਖਿਆ ਦਾ ਉਦਘਾਟਨ ਕਰਨਗੇ। ਇਸ ਤੋਂ ਇਲਾਵਾ ਪੰਜਾਬ ਇੰਜਨੀਅਰਿੰਗ ਕਾਲਜ ’ਚ 20 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ 140 ਕਮਰਿਆਂ ਦੇ ਹੋਸਟਲ ਦਾ ਉਦਘਾਟਨ ਕੀਤਾ ਜਾਵੇਗਾ।