(Source: ECI/ABP News/ABP Majha)
Chandigarh News:ਚੰਡੀਗੜ੍ਹ 'ਚ ਸ਼ਲਾਘਾਯੋਗ ਕਦਮ, ਪਰਵਾਸੀ ਮਜ਼ਦੂਰਾਂ ਨੂੰ ਪੰਜਾਬੀ ਸਿਖਾਉਣ ਦਾ ਅਨੋਖਾ ਉਪਰਾਲਾ
Chandigarh News: ਪਰਵਾਸੀ ਮਜ਼ਦੂਰਾਂ ਨੂੰ ਪੰਜਾਬੀ ਸਿਖਾਉਣ ਦਾ ਅਨੋਖਾ ਉਪਰਾਲਾ ਕੀਤਾ ਗਿਆ ਹੈ। ਇਹ ਉਪਰਾਲਾ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵੱਲੋਂ ਕੀਤਾ ਗਿਆ ਹੈ।
Chandigarh News: ਪਰਵਾਸੀ ਮਜ਼ਦੂਰਾਂ ਨੂੰ ਪੰਜਾਬੀ ਸਿਖਾਉਣ ਦਾ ਅਨੋਖਾ ਉਪਰਾਲਾ ਕੀਤਾ ਗਿਆ ਹੈ। ਇਸ ਲਈ ਨਿਵੇਕਲਾ ਪੰਜਾਬੀ ਸਕੂਲ ਖੋਲ੍ਹਿਆ ਗਿਆ ਹੈ। ਸਕੂਲ ਵਿੱਚ ਪਰਵਾਸੀ ਮਜ਼ਦੂਰ ਮਹਿਲਾਵਾਂ ਨੂੰ ਪੰਜਾਬੀ ਸਿਖਾਈ ਜਾਏਗੀ। ਇਹ ਉਪਰਾਲਾ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵੱਲੋਂ ਕੀਤਾ ਗਿਆ ਹੈ।
ਹਾਸਲ ਜਾਣਕਾਰੀ ਮੁਤਾਬਕ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵੱਲੋਂ ਮਜ਼ਦੂਰ ਬਸਤੀ ਸ਼ਿਵ ਕਲੋਨੀ ਬੜਮਾਜਰਾ ਵਿਖੇ ਨਿਵੇਕਲਾ ਪੰਜਾਬੀ ਸਕੂਲ (Punjabi Language School) ਖੋਲ੍ਹਿਆ ਗਿਆ ਹੈ। ਇਸ ਸਕੂਲ ਦਾ ਮੁੱਖ ਮਕਸਦ ਕਲੋਨੀ ਦੀਆਂ ਔਰਤਾਂ ਨੂੰ ਸਿੱਖਿਆ ਪ੍ਰਤੀ ਜਾਗਰੂਕ ਕਰਨਾ ਤੇ ਉਨ੍ਹਾਂ ਨੂੰ ਪੰਜਾਬੀ ਭਾਸ਼ਾ ਨਾਲ ਜੋੜ ਕੇ ਪੰਜਾਬੀ ਲਿਖਣਾ-ਪੜ੍ਹਨਾ ਸਿਖਾਉਣਾ ਹੈ।
ਸਕੂਲ ਦਾ ਆਰੰਭ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਦੇ ਪ੍ਰਧਾਨ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਵਲੋਂ ਕਲੋਨੀ ਦੀਆਂ 20 ਔਰਤਾਂ ਨੂੰ ਲੋੜੀਂਦੀ ਸਟੇਸ਼ਨਰੀ ਤੇ ਪੰਜਾਬੀ ਦੀਆਂ ਬਾਲ ਕਹਾਣੀਆਂ ਦੀਆਂ ਪੁਸਤਕਾਂ ਦੇ ਕੇ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਜੋਗ, ਮੁੱਖ ਸਲਾਹਕਾਰ ਰਾਜਵਿੰਦਰ ਸਿੰਘ ਗੱਡੂ ਅਤੇ ਸਲਾਹਕਾਰ ਬਲਵਿੰਦਰ ਸਿੰਘ ਵੀ ਹਾਜ਼ਰ ਸਨ।
ਇਸ ਸਕੂਲ ਦੀ ਵਧੀਆ ਕਾਰਗੁਜ਼ਾਰੀ ਲਈ ਰਾਮ ਬਹਾਦਰ ਨੂੰ ਅਧਿਆਪਕ ਤੇ ਨਿਗਰਾਨੀ ਲਈ ਬਹਾਦਰ ਸਿੰਘ ਗੋਸਲ ਨੂੰ ਪ੍ਰਿੰਸੀਪਲ ਨਿਯੁਕਤ ਕੀਤਾ ਗਿਆ। ਪ੍ਰਿੰਸੀਪਲ ਗੋਸਲ ਨੇ ਦੱਸਿਆ ਕਿ ਹਰ ਦੋ ਮਹੀਨੇ ਬਾਅਦ ਸਕੂਲ ਵਿੱਚ ਪੜ੍ਹਨ ਵਾਲੀਆਂ ਮਜ਼ਦੂਰ ਮਹਿਲਾਵਾਂ ਦੀ ਪੰਜਾਬੀ ਪ੍ਰਤੀ ਕਾਰਗੁਜ਼ਾਰੀ ਨੂੰ ਪਰਖਿਆ ਜਾਵੇਗਾ ਤੇ ਚੰਗੀ ਕਾਰਗੁਜ਼ਾਰੀ ਲਈ ਇਨਾਮ ਦਿੱਤੇ ਜਾਣਗੇ। ਇਸ ਮੌਕੇ 55 ਸਾਲ ਦੀ ਲਾਲ ਪਰੀ ਨੂੰ ਪੰਜਾਬੀ ਸਕੂਲ ਦੀ ਪਹਿਲੀ ਵਿਦਿਆਰਥਣ ਦਾ ਖਿਤਾਬ ਦਿੱਤਾ ਗਿਆ।
ਹੋਰ ਪੜ੍ਹੋ : World TB Day: ਚੰਡੀਗੜ੍ਹ 'ਚ ਟੀਵੀ ਦੇ 4,720 ਮਰੀਜ਼, ਪੰਜਾਬ 'ਚ ਮਰੀਜ਼ਾਂ ਦੀ ਗਿਣਤੀ ਹੋਈ 50,000 ਨੂੰ ਪਾਰ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।