Chandigarh News: ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਬਾਰਸ਼ ਤੇ ਹੜ੍ਹਾਂ ਕਾਰਨ ਇਸ ਵਾਰ 40 ਫੀਸਦੀ ਵਧੇ ਰੇਟ
Chandigarh News: ਚੰਡੀਗੜ੍ਹ ਵਿੱਚ ਸਬਜ਼ੀਆਂ ਦੇ ਭਾਅ ਇੱਕ ਵਾਰ ਫਿਰ ਅਸਮਾਨ ਨੂੰ ਛੂਹ ਰਹੇ ਹਨ। ਪਿਛਲੇ ਹਫਤੇ ਟਮਾਟਰ 70 ਰੁਪਏ ਪ੍ਰਤੀ ਕਿਲੋ 'ਤੇ ਆ ਗਿਆ ਸੀ ਪਰ ਇਹ ਫਿਰ 200 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਿਆ ਹੈ।
Chandigarh News: ਚੰਡੀਗੜ੍ਹ ਵਿੱਚ ਸਬਜ਼ੀਆਂ ਦੇ ਭਾਅ ਇੱਕ ਵਾਰ ਫਿਰ ਅਸਮਾਨ ਨੂੰ ਛੂਹ ਰਹੇ ਹਨ। ਪਿਛਲੇ ਹਫਤੇ ਟਮਾਟਰ 70 ਰੁਪਏ ਪ੍ਰਤੀ ਕਿਲੋ 'ਤੇ ਆ ਗਿਆ ਸੀ ਪਰ ਇਹ ਫਿਰ 200 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਿਆ ਹੈ। ਇਸੇ ਤਰ੍ਹਾਂ ਹੋਰ ਸਬਜ਼ੀਆਂ ਵੀ ਮਹਿੰਗੀਆਂ ਹੋ ਗਈਆਂ ਹਨ। ਇਸ ਕਾਰਨ ਲੋਕਾਂ ਦਾ ਰਸੋਈ ਦਾ ਬਜਟ ਵਿਗੜ ਗਿਆ ਹੈ।
ਹੋਰ ਪੜ੍ਹੋ: 37 ਤਰ੍ਹਾਂ ਦੇ ਭੱਤੇ ਬੰਦ ਕਰਨ 'ਤੇ ਭੜਕੇ ਅਧਿਆਪਕ, ਪੰਜਾਬ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ
ਹਾਸਲ ਜਾਣਕਾਰੀ ਮੁਤਾਬਕ ਇਸ ਵੇਲੇ ਮਟਰ 160 ਰੁਪਏ ਕਿਲੋ, ਗੋਭੀ 100 ਰੁਪਏ ਕਿਲੋ ਮਿਲ ਰਹੀ ਹੈ। ਫਲੀਆਂ ਦੀ ਕੀਮਤ 120 ਰੁਪਏ ਪ੍ਰਤੀ ਕਿਲੋ ਹੈ। ਆਲੂ ਜੋ ਪਹਿਲਾਂ 10 ਰੁਪਏ ਕਿਲੋ ਮਿਲਦਾ ਸੀ, ਹੁਣ 30 ਰੁਪਏ ਕਿਲੋ ਮਿਲ ਰਿਹਾ ਹੈ। ਪਿਆਜ਼ ਵੀ 40 ਰੁਪਏ ਪ੍ਰਤੀ ਕਿਲੋ ਦੇ ਕਰੀਬ ਵਿਕ ਰਿਹਾ ਹੈ।
ਸਬਜ਼ੀ ਕਾਰੋਬਾਰੀਆਂ ਦਾ ਕਹਿਣਾ ਹੈ ਕਿ ਪਹਾੜਾਂ ’ਤੇ ਪਏ ਮੀਂਹ ਕਾਰਨ ਸਬਜ਼ੀ ਦੀ ਫ਼ਸਲ ਤਬਾਹ ਹੋ ਗਈ ਹੈ। ਇਸ ਤੋਂ ਇਲਾਵਾ ਸੜਕਾਂ ਬੰਦ ਹੋਣ ਕਾਰਨ ਸਪਲਾਈ ਵੀ ਪ੍ਰਭਾਵਿਤ ਹੋਈ ਹੈ। ਇਸ ਕਾਰਨ ਕੀਮਤਾਂ 'ਚ ਵਾਧਾ ਦੇਖਿਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਕਸਰ ਹੀ ਸਬਜ਼ੀਆਂ ਦੇ ਭਾਅ ਇਨ੍ਹਾਂ ਦਿਨਾਂ 'ਚ ਵਧ ਜਾਂਦੇ ਹਨ ਪਰ ਇਸ ਵਾਰ ਜ਼ਿਆਦਾ ਮੀਂਹ ਤੇ ਹੜ੍ਹਾਂ ਕਾਰਨ ਕੁਝ ਜ਼ਿਆਦਾ ਹੀ ਵਧ ਗਏ ਹਨ।
ਦਰਅਸਲ ਹਰ ਵਾਰ ਬਰਸਾਤ ਦੇ ਮੌਸਮ ਵਿੱਚ ਸਬਜ਼ੀਆਂ ਦੇ ਭਾਅ ਵਧ ਜਾਂਦੇ ਹਨ ਪਰ ਇਸ ਵਾਰ ਸਬਜ਼ੀਆਂ ਦੇ ਭਾਅ ਪਿਛਲੇ ਸਾਲ ਨਾਲੋਂ ਕਰੀਬ 40 ਫੀਸਦੀ ਵੱਧ ਹਨ। ਚੰਡੀਗੜ੍ਹ ਸ਼ਿਮਲਾ ਹਾਈਵੇਅ ਦੇ ਬੰਦ ਹੋਣ ਕਾਰਨ ਇਹ ਸਮੱਸਿਆ ਹੋਰ ਗੰਭੀਰ ਬਣ ਗਈ ਹੈ। ਹੁਣ ਬੰਗਲੁਰੂ ਤੋਂ ਕੁਝ ਸਬਜ਼ੀਆਂ ਆਉਣੀਆਂ ਸ਼ੁਰੂ ਹੋਈਆਂ ਹਨ। ਮੌਨਸੂਨ ਸ਼ਾਂਤ ਹੋਣ ਮਗਰੋਂ ਹੁਣ ਹੌਲੀ-ਹੌਲੀ ਸਬਜ਼ੀਆਂ ਦੇ ਭਾਅ ਹੇਠਾਂ ਆਉਣਗੇ।
ਹੋਰ ਪੜ੍ਹੋ : ਹੜ੍ਹਾਂ ਨਾਲ ਹੋਏ ਨੁਕਸਾਨ ਦੇ ਜਾਇਜ਼ੇ ਮਗਰੋਂ ਕੇਂਦਰੀ ਟੀਮ ਵੱਲੋਂ ਮੁਆਵਜ਼ੇ ਬਾਰੇ ਅਹਿਮ ਐਲਾਨ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।