Chandigarh News: ਸੁਖਨਾ ਝੀਲ 'ਚ ਪਾਣੀ ਦਾ ਪੱਧਰ ਵਧਿਆ, ਦੋ ਫਲੱਡ ਗੇਟ ਖੋਲ੍ਹੇ, ਪੰਚਕੂਲਾ ਤੇ ਮੋਹਾਲੀ 'ਚ ਅਲਰਟ
ਸੁਖਨਾ ਦੇ ਤਿੰਨ 'ਚੋਂ ਦੋ ਫਲੱਡ ਗੇਟ ਖੋਲ੍ਹ ਕੇ ਪਾਣੀ ਛੱਡਿਆ ਗਿਆ ਹੈ। ਇਸ ਸਬੰਧੀ ਪੰਚਕੂਲਾ ਤੇ ਮੋਹਾਲੀ ਨੂੰ ਅਲਰਟ 'ਤੇ ਰੱਖਿਆ ਗਿਆ ਹੈ। ਇਸ ਨਾਲ ਟਰਾਈਸਿਟੀ ਵਿੱਚ ਹੜ੍ਹ ਵਰਗੇ ਹਲਾਤ ਬਣ ਰਹੇ ਹਨ।
Chandigarh News: ਚੰਡੀਗੜ੍ਹ ਵਿੱਚ ਕੱਲ੍ਹ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਇਸ ਕਾਰਨ ਸੁਖਨਾ ਝੀਲ ਦੇ ਪਾਣੀ ਦਾ ਪੱਧਰ ਵਧ ਗਿਆ ਹੈ। ਸੁਖਨਾ ਦੇ ਤਿੰਨ 'ਚੋਂ ਦੋ ਫਲੱਡ ਗੇਟ ਖੋਲ੍ਹ ਕੇ ਪਾਣੀ ਛੱਡਿਆ ਗਿਆ ਹੈ। ਇਸ ਸਬੰਧੀ ਪੰਚਕੂਲਾ ਤੇ ਮੋਹਾਲੀ ਨੂੰ ਅਲਰਟ 'ਤੇ ਰੱਖਿਆ ਗਿਆ ਹੈ। ਇਸ ਨਾਲ ਟਰਾਈਸਿਟੀ ਵਿੱਚ ਹੜ੍ਹ ਵਰਗੇ ਹਲਾਤ ਬਣ ਰਹੇ ਹਨ।
ਦੱਸ ਦਈਏ ਕਿ ਪਿਛਲੇ 24 ਘੰਟਿਆਂ ਦੌਰਾਨ ਹੋਈ 322 ਮਿਲੀਮੀਟਰ ਬਾਰਸ਼ ਕਾਰਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ। ਇਸ ਦੇ ਨਾਲ ਹੀ ਨਗਰ ਨਿਗਮ ਦੇ ਕਰਮਚਾਰੀ ਵੀ ਪਾਣੀ ਭਰਨ ਦੀ ਸਮੱਸਿਆ ਨਾਲ ਨਜਿੱਠਣ ਵਿੱਚ ਲੱਗੇ ਹੋਏ ਹਨ। ਮੀਂਹ ਕਾਰਨ ਤਾਪਮਾਨ ਵੀ ਹੇਠਾਂ ਆ ਗਿਆ ਹੈ। ਤਾਪਮਾਨ ਆਮ ਨਾਲੋਂ 8 ਡਿਗਰੀ ਸੈਲਸੀਅਸ ਘੱਟ ਕੇ 23 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ।
ਬਾਰਸ਼ ਨਾਲ ਸ਼ਹਿਰ ਦੀ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ। ਚੰਡੀਗੜ੍ਹ ਪੁਲਿਸ ਨੇ ਇਸ ਸਬੰਧੀ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਚੰਡੀਗੜ੍ਹ ਪੁਲਿਸ ਨੇ ਸ਼ਹਿਰ ਵਿੱਚ ਟ੍ਰੈਫਿਕ ਪ੍ਰਬੰਧਨ ਲਈ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਵਿੱਚ ਉਨ੍ਹਾਂ ਲੋਕਾਂ ਨੂੰ ਸੀਟੀਯੂ ਵਰਕਸ਼ਾਪ ਨੇੜੇ ਇੰਡਸਟਰੀਅਲ ਏਰੀਆ ਫੇਜ਼ 1, ਸੈਕਟਰ 17 ਨੇੜੇ ਪ੍ਰੈਸ ਲਾਈਟ, ਟ੍ਰਿਬਿਊਨ ਚੌਕ ਆਦਿ ਵਿੱਚ ਨਾ ਆਉਣ ਦੀ ਸਲਾਹ ਦਿੱਤੀ ਹੈ।
ਉਧਰ, ਡੱਡੂਮਾਜਰਾ ਵਿੱਚ ਡੰਪਿੰਗ ਗਰਾਊਂਡ ਦੀ ਕੰਧ ਦਾ ਇੱਕ ਹਿੱਸਾ ਢਹਿ ਗਿਆ ਹੈ। ਇਸ ਕਾਰਨ ਕੁਝ ਘਰਾਂ ਵਿੱਚ ਮੀਂਹ ਦਾ ਪਾਣੀ ਵੀ ਜਮ੍ਹਾਂ ਹੋ ਗਿਆ ਹੈ। ਇਹ ਕੰਧ ਪ੍ਰਸ਼ਾਸਨ ਵੱਲੋਂ ਕੁਝ ਦਿਨ ਪਹਿਲਾਂ ਹੀ ਬਣਾਈ ਗਈ ਸੀ।
ਇਸ ਦੇ ਨਾਲ ਹੀ ਮੁਹਾਲੀ ਵਿੱਚ ਵੀ ਮੀਂਹ ਕਾਰਨ ਪਾਣੀ ਭਰਨ ਦੀ ਸਥਿਤੀ ਬਣੀ ਹੋਈ ਹੈ। ਪ੍ਰਸ਼ਾਸਨ ਨੇ ਹੜ੍ਹ ਦੀ ਸਥਿਤੀ ਲਈ ਐਮਰਜੈਂਸੀ ਨੰਬਰ ਜਾਰੀ ਕੀਤੇ ਹਨ। ਐਮਰਜੈਂਸੀ ਦੀ ਸੂਰਤ ਵਿੱਚ ਮੋਹਾਲੀ ਲਈ ਮਨਦੀਪ ਸਿੰਘ ਨੂੰ 0172-229505, 73476-61642, ਖਰੜ ਲਈ ਸਰਬਜੀਤ ਸਿੰਘ ਨੂੰ 0160-2280853, 96642-34000 ਤੇ ਡੇਰਾ ਬੱਸੀ ਲਈ ਸਰਵਜੀਤ ਸਿੰਘ ਨੂੰ 01762-283224, 98550-25446 ਨੰਬਰ 'ਤੇ ਸੰਪਰਕ ਕੀਤਾ ਜਾ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।