Chandigarh News: ਬਾਰਸ਼ ਨੇ ਚੰਡੀਗੜ੍ਹ ਵਿੱਚ ਕੰਬਣੀ ਛੇੜ ਦਿੱਤੀ ਹੈ। ਸ਼ਹਿਰ 'ਚ ਅੱਜ ਤੜਕੇ 3 ਵਜੇ ਤੋਂ ਹੀ ਬਾਰਸ਼ ਸ਼ੁਰੂ ਹੋ ਗਈ। ਸਵੇਰੇ ਸੜਕਾਂ ਉਪਰ ਕਾਫੀ ਪਾਣੀ ਖੜ੍ਹਾ ਹੋ ਗਿਆ। ਲੋਕਾਂ ਨੂੰ ਦਫਤਰਾਂ ਤੇ ਕੰਮਾਂ-ਕਾਰਾਂ ਉੱਪਰ ਜਾਣ ਵਿੱਚ ਕਾਫੀ ਮੁਸ਼ਕਲ ਆਈ। ਬਾਰਸ਼ ਨਾਲ ਇਕਦਮ ਤਾਪਮਾਨ ਵੀ ਡਿੱਗ ਗਿਆ। ਮੌਸਮ 'ਚ ਇਹ ਬਦਲਾਅ ਪੱਛਮੀ ਗੜਬੜੀ ਕਾਰਨ ਦੇਖਿਆ ਗਿਆ ਹੈ। 


ਉਧਰ, ਮੌਸਮ ਵਿਭਾਗ ਅਨੁਸਾਰ ਅੱਜ ਦਿਨ ਭਰ ਗਰਜ ਤੇ ਤੇਜ਼ ਹਵਾ ਦੇ ਨਾਲ-ਨਾਲ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਬਾਰਸ਼ ਕਾਰਨ ਸ਼ਹਿਰ ਦੇ ਤਾਪਮਾਨ ਵਿੱਚ ਵੀ ਕਰੀਬ 3 ਡਿਗਰੀ ਸੈਲਸੀਅਸ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਬਾਰਸ਼ ਦੌਰਾਨ ਠੰਢੀਆਂ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਇਸ ਨਾਲ ਪਾਰਾ ਹੋਰ ਡਿੱਗ ਸਕਦਾ ਹੈ। 



ਰਾਹਤ ਦੀ ਗੱਲ ਇਹ ਹੈ ਕਿ ਇਸ ਮੀਂਹ ਤੋਂ ਬਾਅਦ ਸ਼ਹਿਰ ਨੂੰ ਪ੍ਰਦੂਸ਼ਣ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਸ਼ਹਿਰ ਦਾ ਏਅਰ ਕੁਆਲਿਟੀ ਇੰਡੈਕਸ (AQI) 200 ਤੋਂ ਪਾਰ ਹੈ। ਇਸ ਬਾਰਸ਼ ਤੋਂ ਬਾਅਦ ਘਟਣ ਦੀ ਸੰਭਾਵਨਾ ਹੈ। ਦੀਵਾਲੀ ਤੋਂ ਬਾਅਦ ਹਲਕੀ ਬਾਰਸ਼ ਤੋਂ ਬਾਅਦ ਸ਼ਹਿਰ ਦੇ ਏਅਰ ਕੁਆਲਿਟੀ ਇੰਡੈਕਸ 'ਚ ਗਿਰਾਵਟ ਦਰਜ ਕੀਤੀ ਗਈ ਸੀ ਪਰ ਗੁਰਪੁਰਬ ਦੀ ਆਤਿਸ਼ਬਾਜ਼ੀ ਤੋਂ ਬਾਅਦ ਫਿਰ ਤੋਂ ਏਕਿਊਆਈ ਵਧ ਗਿਆ।



ਮੌਸਮ ਵਿਭਾਗ ਮੁਤਾਬਕ ਇਸ ਵੈਸਟਰਨ ਡਿਸਟਰਬੈਂਸ ਕਾਰਨ ਰਾਤ ਦਾ ਤਾਪਮਾਨ ਅਚਾਨਕ ਡਿੱਗਣਾ ਸ਼ੁਰੂ ਹੋ ਜਾਵੇਗਾ। ਮੌਸਮ ਵਿਭਾਗ ਅਨੁਸਾਰ ਇਸ ਵੇਲੇ ਰਾਤ ਦਾ ਤਾਪਮਾਨ 12 ਡਿਗਰੀ ਸੈਲਸੀਅਸ ਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਸੈਲਸੀਅਸ ਹੈ। ਇਸ ਦੇ ਡਿੱਗਣ ਤੋਂ ਬਾਅਦ ਧੁੰਦ ਬਣਨ ਦੀ ਵੀ ਸੰਭਾਵਨਾ ਹੈ।


ਦੱਸ ਦਈਏ ਕਿ ਚੰਡੀਗੜ੍ਹ 'ਚ 1 ਅਕਤੂਬਰ ਤੋਂ ਬਾਅਦ 2 ਮਹੀਨਿਆਂ 'ਚ 24.7 ਮਿਲੀਮੀਟਰ ਬਾਰਸ਼ ਹੋਈ ਹੈ। ਇਹ ਬਾਰਸ਼ ਇਨ੍ਹਾਂ ਦੋ ਮਹੀਨਿਆਂ ਦੀ ਔਸਤ ਬਾਰਸ਼ ਨਾਲੋਂ 4.2 ਫੀਸਦੀ ਜ਼ਿਆਦਾ ਹੈ। ਸ਼ਹਿਰ ਵਿੱਚ ਇਸ ਸੀਜ਼ਨ ਵਿੱਚ ਸਭ ਤੋਂ ਵੱਧ ਬਾਰਸ਼ ਜੁਲਾਈ ਮਹੀਨੇ ਵਿੱਚ ਹੋਈ। ਸਭ ਤੋਂ ਵੱਧ ਬਾਰਸ਼ 8, 9 ਤੇ 10 ਜੁਲਾਈ ਨੂੰ ਦਰਜ ਕੀਤੀ ਗਈ ਸੀ ਜਿਸ ਕਾਰਨ ਸ਼ਹਿਰ ਦੀਆਂ ਕਈ ਸੜਕਾਂ ਵੀ ਨੁਕਸਾਨੀਆਂ ਗਈਆਂ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।