Chandigarh News: ਚੰਡੀਗੜ੍ਹੀਆਂ ਨੇ ਭਰਿਆ ਸਰਕਾਰ ਦਾ ਖਜ਼ਾਨਾ! 217 ਕਰੋੜ ਰੁਪਏ ਦਿੱਤਾ ਜੀਐਸਟੀ
Chandigarh News: ਚੰਡੀਗੜ੍ਹ ਵਿੱਚ ਜੁਲਾਈ ਮਹੀਨੇ ’ਚ ਜੀਐਸਟੀ (GST) ਪਿਛਲੇ ਸਾਲ ਦੇ ਮੁਕਾਬਲੇ 23 ਫ਼ੀਸਦ ਵੱਧ ਇਕੱਠਾ ਹੋਇਆ ਹੈ।
Chandigarh News: ਚੰਡੀਗੜ੍ਹ ਵਿੱਚ ਜੁਲਾਈ ਮਹੀਨੇ ’ਚ ਜੀਐਸਟੀ (GST) ਪਿਛਲੇ ਸਾਲ ਦੇ ਮੁਕਾਬਲੇ 23 ਫ਼ੀਸਦ ਵੱਧ ਇਕੱਠਾ ਹੋਇਆ ਹੈ। ਇਸ ਸਾਲ ਜੁਲਾਈ ਦੇ ਮਹੀਨੇ ’ਚ 41 ਕਰੋੜ ਰੁਪਏ ਵੱਧ ਆਏ ਹਨ। ਹਾਸਲ ਜਾਣਕਾਰੀ ਅਨੁਸਾਰ ਜੁਲਾਈ 2023 ’ਚ 217 ਕਰੋੜ ਰੁਪਏ ਇਕੱਠੇ ਹੋਏ ਹਨ, ਜਦੋਂਕਿ ਪਿਛਲੇ ਸਾਲ ਜੁਲਾਈ ਮਹੀਨੇ ’ਚ 176 ਕਰੋੜ ਰੁਪਏ ਜੀਐਸਟੀ ਇਕੱਠਾ ਹੋਇਆ ਸੀ।
ਇਸੇ ਤਰ੍ਹਾਂ ਜੂਨ ਮਹੀਨੇ ’ਚ ਵੀ ਪਿਛਲੇ ਸਾਲ ਦੇ ਮੁਕਾਬਲੇ 34 ਫੀਸਦੀ ਵੱਧ ਜੀਐੱਸਟੀ (GST) ਇਕੱਠਾ ਹੋਇਆ ਸੀ। ਜੂਨ 2023 ’ਚ 227 ਕਰੋੜ ਰੁਪਏ ਇਕੱਠੇ ਹੋਏ ਹਨ, ਜਦੋਂ ਕਿ ਪਿਛਲੇ ਸਾਲ ਜੂਨ ਮਹੀਨੇ ’ਚ 169 ਕਰੋੜ ਰੁਪਏ ਜੀਐੱਸਟੀ ਇਕੱਠਾ ਹੋਇਆ ਸੀ। ਦੱਸ ਦੀਏ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਮਈ 2023 ਦੇ ਵਿੱਚ 259 ਕਰੋੜ ਰੁਪਏ ਇਕੱਠੇ ਹੋਏ ਹਨ, ਜਦੋਂਕਿ ਪਿਛਲੇ ਸਾਲ ਮਈ ਮਹੀਨੇ ’ਚ 167 ਕਰੋੜ ਰੁਪਏ ਜੀਐੱਸਟੀ ਇਕੱਠਾ ਹੋਇਆ ਸੀ।
ਇਹ ਵੀ ਪੜ੍ਹੋ: Fazilka News: ਫਾਜ਼ਿਲਕਾ ਦੇ ਨੌਜਵਾਨ ਦੀ ਕੈਨੇਡਾ 'ਚ ਸੜਕ ਹਾਦਸੇ ਦੌਰਾਨ ਮੌਤ
ਇਸੇ ਤਰ੍ਹਾਂ ਮਈ ਮਹੀਨੇ ’ਚ 55 ਫ਼ੀਸਦ ਜੀਐਸਟੀ ਵਜੋਂ ਵੱਧ ਇਕੱਠੇ ਹੋਏ ਸਨ। ਅਪਰੈਲ 2023 ’ਚ ਪਿਛਲੇ ਸਾਲ ਦੇ ਮੁਕਾਬਲੇ ਸਿਰਫ਼ 2 ਫੀਸਦ ਵੱਧ 255 ਕਰੋੜ ਰੁਪਏ ਇਕੱਠੇ ਹੋਏ ਹਨ, ਪਿਛਲੇ ਸਾਲ ਅਪਰੈਲ ਮਹੀਨੇ ’ਚ 249 ਕਰੋੜ ਰੁਪਏ ਜੀਐਸਟੀ ਇਕੱਠਾ ਹੋਇਆ ਸੀ। ਇਸ ਤੋਂ ਪਹਿਲਾਂ ਮਾਰਚ ਮਹੀਨੇ ’ਚ ਪਿਛਲੇ ਸਾਲ ਦੇ ਮੁਕਾਬਲੇ 10.09 ਫ਼ੀਸਦ ਵੱਧ ਜੀਐਸਟੀ ਇਕੱਠਾ ਹੋਇਆ ਸੀ।
ਇੱਥੇ ਤੁਹਾਨੂੰ ਦੱਸਣਾ ਬਣਦਾ ਹੈ ਕਿ ਜਿੱਥੇ ਸਾਲ 2023 ਵਿੱਚ 202 ਕਰੋੜ ਰੁਪਏ ਅਤੇ ਸਾਲ 2022 ’ਚ 184 ਕਰੋੜ ਰੁਪਏ ਜੀਐਸਟੀ (GST) ਇਕੱਠਾ ਹੋਇਆ ਸੀ। ਉੱਥੇ ਹੀ ਫਰਵਰੀ 2023 ਦੇ ਵਿੱਚ 188 ਕਰੋੜ ਰੁਪਏ ਤੇ ਸਾਲ 2022 ’ਚ 178 ਕਰੋੜ ਰੁਪਏ ਜੀਐਸਟੀ ਇਕੱਠਾ ਹੋਇਆ ਸੀ, ਜੋ ਕਿ 5 ਫ਼ੀਸਦ ਵੱਧ ਸੀ।
ਇਹ ਵੀ ਪੜ੍ਹੋ: Sidhu Moosewala murder case: ਦੁਬਈ 'ਚ ਰਚੀ ਸੀ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼, ਗੈਂਗਸਟਰ ਸਚਿਨ ਵੱਲੋਂ ਵੱਡੇ ਖੁਲਾਸੇ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।