Chandigarh News: ਸਾਲ 2023 ਵਿੱਚ ਚੰਡੀਗੜ੍ਹ ਪੁਲਿਸ ਕਾਫੀ ਐਕਸ਼ਨ ਮੋਡ ਵਿੱਚ ਰਹੀ। ਪੁਲਿਸ ਨੇ 17 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਹੈ। ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਨੇ ਦਾਅਵਾ ਕੀਤਾ ਹੈ ਕਿ ਇਨ੍ਹਾਂ ਗੈਂਗਸਟਰਾਂ ਤੋਂ ਵੱਡੀ ਮਾਤਰਾ ਵਿੱਚ ਪਿਸਤੌਲ, ਕਾਰਤੂਸ ਤੇ ਹੋਰ ਹਥਿਆਰ ਵੀ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਪੁਲਿਸ ਨੇ 338 ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਨਸ਼ੀਲੇ ਪਦਾਰਥ ਸਪਲਾਈ ਕਰਨ ਵਾਲੇ 187 ਦੇ ਕਰੀਬ ਦਬੋਚੇ ਹਨ। 




ਐਸਐਸਪੀ ਕੰਵਰਦੀਪ ਕੌਰ ਨੇ ਕਿਹਾ ਕਿ ਚੰਡੀਗੜ੍ਹ ਪੁਲਿਸ ਨੇ ਸ਼ਹਿਰ ਵਿੱਚ ਵੱਖ ਵੱਖ ਥਾਈਂ ਲੱਗੇ ਕੈਮਰਿਆਂ ਦੀ ਮਦਦ ਨਾਲ ਸਾਲ ਵਿੱਚ 410 ਦੇ ਕਰੀਬ ਮਾਮਲਿਆਂ ਨੂੰ ਸੁਲਝਾ ਲਿਆ ਹੈ। ਇਸ ਵਿੱਚ ਕਤਲ, ਇਰਾਦਾ ਕਤਲ, ਚੋਰੀ, ਐਕਸੀਡੈਂਟ, ਝਪਟਮਾਰੀ ਤੇ ਹੋਰ ਮਾਮਲੇ ਵਿੱਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੁਲਿਸ ਨੇ ਸਾਲ 2023 ਵਿੱਚ 338 ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਵਿੱਚ 100 ਤੋਂ ਵੱਧ ਕਤਲ ਤੇ ਹੋਰ ਗੰਭੀਰ ਮਾਮਲਿਆਂ ਵਿੱਚ ਨਾਮਜ਼ਦ ਹਨ। 


ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੁਲੀਸ ਨੇ ਲੋਕਾਂ ਨਾਲ ਧੋਖਾਧੜੀਆਂ ਕਰਨ ਵਾਲੀ ਇਮੀਗ੍ਰੇਸ਼ਨ ਫਰਮਾਂ ਵਿਰੁੱਧ ਕਾਰਵਾਈ ਕਰਦਿਆਂ 78 ਜਣਿਆਂ ਖ਼ਿਲਾਫ਼ ਕੇਸ ਦਰਜ ਕੀਤੇ ਹਨ। ਇਸੇ ਦੌਰਾਨ ਕਈ ਲੋਕਾਂ ਨੂੰ ਠੱਗੀ ਲਗਾਉਣ ਸਬੰਧੀ ਪੈਸੇ ਵੀ ਵਾਪਸ ਕਰਵਾਏ ਹਨ। ਐਸਐਸਪੀ ਕੰਵਰਦੀਪ ਕੌਰ ਨੇ ਕਿਹਾ ਕਿ ਚੰਡੀਗੜ੍ਹ ਪੁਲਿਸ ਨੇ ਸ਼ਹਿਰ ਵਿੱਚ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਕਰਦਿਆਂ ਨੌਂ ਸਪਾ ਸੈਂਟਰਾਂ ਨੂੰ ਬੰਦ ਕਰਵਾਇਆ ਹੈ, ਜਿੱਥੋਂ ਦਰਜਨਾਂ ਲੜਕੀਆਂ ਨੂੰ ਛੁਡਵਾਇਆ ਹੈ। 


ਇਸ ਤੋਂ ਇਲਾਵਾ ਬਾਹਰੀ ਸੂਬਿਆਂ ਵਿੱਚੋਂ ਨਸ਼ੀਲੇ ਪਦਾਰਥ ਲਿਆ ਕੇ ਚੰਡੀਗੜ੍ਹ ਵਿੱਚ ਨਸ਼ੀਲੇ ਪਦਾਰਥ ਸਪਲਾਈ ਕਰਨ ਵਾਲੇ 187 ਦੇ ਕਰੀਬ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਚੰਡੀਗੜ੍ਹ ਪੁਲਿਸ ਨੇ ਸਾਲ 2023 ਵਿੱਚ ਸ਼ਰਾਬ ਤਸਕਰੀ ਦੇ 633, ਸੱਟੇਬਾਜੀ ਦੇ 123, ਝਪਟਮਾਰੀ ਦੇ 148 ਦੇ ਕਰੀਬ ਕੇਸ ਦਰਜ ਕੀਤੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਨੇ ਚੋਰੀ ਦੇ ਮਾਮਲਿਆਂ ਨੂੰ ਸੁਲਝਾਉਂਦਿਆਂ ਲੋਕਾਂ ਦਾ ਲੱਖਾ ਰੁਪਏ ਦਾ ਸਾਮਾਨ ਬਰਾਮਦ ਕੀਤਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।