Chandigarh News: ਚੰਡੀਗੜ੍ਹ ਪੁਲਿਸ ਪੂਰੀ ਤਰ੍ਹਾਂ ਅਲਰਟ 'ਤੇ ਹੈ। ਚੰਡੀਗੜ੍ਹ ਵਿੱਚ 29, 30 ਤੇ 31 ਮਾਰਚ ਨੂੰ ਹੋਣ ਵਾਲੀ ਜੀ-20 ਦੀ ਮੀਟਿੰਗ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਨੂੰ ਪੁਖਤਾ ਰੱਖਣ ਲਈ ਚੰਡੀਗੜ੍ਹ ਪੁਲਿਸ ਵੀ ਚੌਕਸ ਹੋ ਗਈ ਹੈ। ਪੁਲਿਸ ਵੱਲੋਂ ਸ਼ਹਿਰ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਸਰਚ ਅਪਰੇਸ਼ਨ ਕੀਤੇ ਜਾ ਰਹੇ ਹਨ। 



ਚੰਡੀਗੜ੍ਹ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਐਤਵਾਰ ਨੂੰ ਬਾਪੂ ਧਾਮ ਕਲੋਨੀ ਵਿੱਚ ਸਰਚ ਅਪਰੇਸ਼ਨ ਚਲਾਇਆ। ਇਸ ਮੌਕੇ 91 ਪੁਲਿਸ ਮੁਲਾਜ਼ਮ ਤਾਇਨਾਤ ਰਹੇ। ਚੰਡੀਗੜ੍ਹ ਪੁਲਿਸ ਨੇ ਬਾਪੂ ਧਾਮ ਕਲੋਨੀ ਵਿੱਚ ਸਰਚ ਅਪਰੇਸ਼ਨ ਦੌਰਾਨ 5 ਮੁੱਖ ਸੜਕਾਂ ’ਤੇ ਨਾਕਾਬੰਦੀ ਕਰ ਕੇ ਕਲੋਨੀ ਨੂੰ ਘੇਰ ਲਿਆ। ਇਸ ਦੌਰਾਨ ਪਲਿਸ ਨੇ ਸ਼ੱਕ ਦੇ ਆਧਾਰ ’ਤੇ 71 ਵਾਹਨਾਂ ਦੀ ਚੈਕਿੰਗ ਕੀਤੀ ਤੇ 16 ਨੂੰ ਜ਼ਬਤ ਕੀਤਾ ਗਿਆ। 



ਹਾਸਲ ਜਾਣਕਾਰੀ ਮੁਤਾਬਕ ਜ਼ਬਤ ਕੀਤੇ ਗਏ ਵਾਹਨਾਂ ਵਿੱਚ 15 ਦੋ ਪਹੀਆ ਤੇ ਇਕ ਤਿੰਨ ਪਹੀਆ ਵਾਹਨ ਸ਼ਾਮਲ ਹਨ। ਇਸ ਤੋਂ ਇਲਾਵਾ 21 ਵਾਹਨਾਂ ਦੇ ਚਾਲਾਨ ਕੀਤੇ ਗਏ। ਪੁਲਿਸ ਨੇ ਕਲੋਨੀ ਵਿੱਚ 47 ਸ਼ੱਕੀਆਂ ਦੀ ਵੀ ਪੜਤਾਲ ਕੀਤੀ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ 37 ਜਣਿਆਂ ਖ਼ਿਲਾਫ਼ ਚੋਰੀ, ਨਸ਼ਾ ਤਸਕਰੀ, ਅਸਲਾ ਐਕਟ ਤੇ ਝਪਟਮਾਰੀ ਦੇ ਕੇਸ ਦਰਜ ਹਨ।


ਦੱਸ ਦਈਏ ਕਿ ਚੰਡੀਗੜ੍ਹ ਪੁਲੀਸ ਵੱਲੋਂ ਜੀ-20 ਦੀ ਮੀਟਿੰਗ ਤੋਂ ਪਹਿਲਾਂ ਸ਼ਹਿਰ ਵਿੱਚ ਅਪਰਾਧਕ ਪਿਛੋਕੜ ਵਾਲੇ ਵਿਅਕਤੀਆਂ ਦੀ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ। ਚੰਡੀਗੜ੍ਹ ਵਿੱਚ 29, 30 ਤੇ 31 ਮਾਰਚ ਨੂੰ ਜੀ-20 ਸੰਮੇਲਨ ਹੋਣਾ ਹੈ। ਇਸ ਸੰਮੇਲਨ ਵਿੱਚ ਵਿਦੇਸ਼ੀ ਡੈਲੀਡੇਟ ਸ਼ਾਮਲ ਹੋ ਰਹੇ ਹਨ। ਇਸ ਲਈ ਪੁਲਿਸ ਨੇ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ