Chandigarh News : ਚੰਡੀਗੜ੍ਹ ਪੁਲਿਸ ਨੇ ਲੱਕੀ ਪਟਿਆਲ ਗੈਂਗ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਚੰਡੀਗੜ੍ਹ ਦੇ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਇਨ੍ਹਾਂ ਦੋਵਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੌਰਾਨ ਦੋਵਾਂ ਤੋਂ ਦੋ ਹਥਿਆਰ ਵੀ ਬਰਾਮਦ ਹੋਏ ਹਨ। ਚਾਰ ਵਜੇ ਚੰਡੀਗੜ੍ਹ ਦੇ ਸਪੈਸ਼ਲ ਆਪ੍ਰੇਸ਼ਨ ਸੈੱਲ ਦੇ ਦਫ਼ਤਰ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਬਾਕੀ ਜਾਣਕਾਰੀ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਡੀਐਮਸੀ ਹਸਪਤਾਲ ਵੱਲੋਂ ਸੂਰਤ ਸਿੰਘ ਖਾਲਸਾ ਨੂੰ ਛੁੱਟੀ ਦੇਣ ਤੋਂ ਇਨਕਾਰ, ਕੌਮੀ ਇਨਸਾਫ਼ ਮੋਰਚੇ ਦੀ ਕੋਸ਼ਿਸ਼ ਅਸਫਲ
ਇਸ ਤੋਂ ਪਹਿਲਾਂ ਅੱਤਵਾਦੀ-ਗੈਂਗਸਟਰ-ਡਰੱਗ ਸਮੱਗਲਰ ਗਠਜੋੜ ਦਾ ਪਰਦਾਫਾਸ਼ ਕਰਨ ਲਈ ਐਨਆਈਏ ਵੱਲੋਂ ਅੱਠ ਰਾਜਾਂ ਵਿੱਚ 76 ਟਿਕਾਣਿਆਂ 'ਤੇ ਹਾਲ ਹੀ ਵਿੱਚ ਛਾਪੇਮਾਰੀ ਕਰਨ ਤੋਂ ਬਾਅਦ ਪ੍ਰਮੁੱਖ ਜਾਂਚ ਏਜੰਸੀ ਨੇ ਲੱਕੀ ਖੋਖਰ ਉਰਫ ਡੇਨਿਸ ਸਮੇਤ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ ,ਲੱਕੀ ਖੋਖਰ ਕੈਨੇਡਾ ਬੈਠੇ ਅਰਸ਼ਦੀਪ ਸਿੰਘ ਡੱਲਾ ਦਾ ਕਰੀਬੀ ਸਾਥੀ ਹੈ।
ਇਹ ਵੀ ਪੜ੍ਹੋ : ਗਰਮੀ ਕੱਢਣ ਲੱਗੀ ਵੱਟ! ਇਸ ਵਾਰ ਬਾਰਸ਼ 'ਚ 53.4 ਫ਼ੀਸਦ ਗਿਰਾਵਟ
ਦੱਸ ਦੇਈਏ ਕਿ ਲੱਕੀ ਖੋਖਰ, ਬਠਿੰਡਾ ਦਾ ਰਹਿਣ ਵਾਲਾ ਹੈ ,ਜਿਸ ਨੂੰ ਮੰਗਲਵਾਰ ਨੂੰ ਰਾਜਸਥਾਨ ਦੇ ਸ੍ਰੀ ਗੰਗਾਨਗਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਕੈਨੇਡਾ ਵਿੱਚ ਅਰਸ਼ ਡੱਲਾ ਨਾਲ ਸਿੱਧੇ ਅਤੇ ਲਗਾਤਾਰ ਸੰਪਰਕ ਵਿੱਚ ਸੀ ਅਤੇ ਉਸ ਲਈ ਭਰਤੀ ਕਰਦਾ ਸੀ ਅਤੇ ਉਸ ਤੋਂ ਦਹਿਸ਼ਤੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਫੰਡ ਪ੍ਰਾਪਤ ਕਰਦਾ ਸੀ। ਉਸਨੇ ਅਰਸ਼ ਡੱਲਾ ਦੇ ਪੰਜਾਬ ਵਿੱਚ ਸਾਥੀਆਂ ਨੂੰ ਉਸਦੇ ਨਿਰਦੇਸ਼ਾਂ 'ਤੇ ਹਥਿਆਰ ਅਤੇ ਗੋਲਾ ਬਾਰੂਦ ਮੁਹੱਈਆ ਕਰਵਾਇਆ ਸੀ, ਜੋ ਕਿ ਅਰਸ਼ ਡੱਲਾ ਦੇ ਨਿਰਦੇਸ਼ਾਂ 'ਤੇ ਪੰਜਾਬ ਦੇ ਜਗਰਾਓਂ ਵਿੱਚ ਹਾਲ ਹੀ ਵਿੱਚ ਹੋਏ ਕਤਲੇਆਮ ਨੂੰ ਅੰਜਾਮ ਦੇਣ ਲਈ ਵਰਤਿਆ ਗਿਆ ਸੀ।
ਕਿਸ ਕਿਸ ਦੀ ਹੋਈ ਗ੍ਰਿਫ਼ਤਾਰੀ
ਖੋਖਰ ਤੋਂ ਇਲਾਵਾ NIA ਨੇ ਲਖਵੀਰ ਸਿੰਘ ਨੂੰ ਵੀ ਗ੍ਰਿਫਤਾਰ ਕੀਤਾ ਹੈ। ਇਸ ਤੋਂ ਇਲਾਵਾ ਜਰਨੈਲ ਸਿੰਘ ਵਾਸੀ ਗਿੱਦੜਬਾਹਾ, ਹਰਪ੍ਰੀਤ ਵਾਸੀ ਨਿਹਾਲ ਸਿੰਘ ਵਾਲਾ, ਮੋਗਾ, ਦਲੀਪ ਬਿਸ਼ਨੋਈ, ਬਿਸ਼ਨਪੁਰਾ ਅਬੋਹਰ, ਸੁਰਿੰਦਰ ਵਾਸੀ ਪਿੰਡ-ਨਾਰਨੌਲ, ਜ਼ਿਲ੍ਹਾ- ਮਹਿੰਦਰਗੜ੍ਹ, ਹਰਿਆਣਾ ਅਤੇ ਹਰੀ ਓਮ ਵਾਸੀ ਰਾਮੇਸ਼ਵਰ, ਗੁਰੂਗ੍ਰਾਮ, ਹਰਿਆਣਾ ਨੂੰ ਗ੍ਰਿਫ਼ਤਾਰ ਕੀਤਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।