Chandigarh News: ਚੰਡੀਗੜ੍ਹ 'ਚ ਪੈੱਗ ਲਾ ਕੇ ਗੱਡੀ ਚਲਾਉਣ ਵਾਲਿਆਂ ਦੀ ਖੈਰ ਨਹੀਂ। ਚੰਡੀਗੜ੍ਹ ਟ੍ਰੈਫਿਕ ਪੁਲਿਸ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਰਣਨੀਤੀ ਉਲੀਕੀ ਗਈ ਹੈ। ਇਸ ਤਹਿਤ ਚਲਾਨ ਦੇ ਨਾਲ ਹੀ ਲਾਇਸੰਸ ਵੀ ਰੱਦ ਕੀਤੇ ਜਾਣਗੇ। ਪੁਲਿਸ ਨੇ 186 ਜਣਿਆਂ ਦੇ ਲਾਈਸੈਂਸ ਰੱਦ ਕਰਨ ਤੇ ਮੋਟਾ ਜੁਰਮਾਨਾ ਲਾਉਣ ਲਈ ਅਦਾਲਤ ਨੂੰ ਸਿਫਾਰਸ਼ ਕੀਤੀ ਹੈ। 


ਦਰਅਸਲ ਚੰਡੀਗੜ੍ਹ ਪੁਲਿਸ ਨੇ ਸ਼ਹਿਰ ’ਚ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਕਰਕੇ ਵਾਪਰ ਰਹੀਆਂ ਸੜਕ ਹਾਦਸਿਆਂ ਦੀਆਂ ਘਟਨਾਵਾਂ ’ਤੇ ਨੱਥ ਪਾਉਣ ਲਈ ਸਖਤੀ ਕੀਤੀ ਹੈ। ਇਸ ਲਈ ਚੰਡੀਗੜ੍ਹ ਟ੍ਰੈਫਿਕ ਪੁਲਿਸ ਵੱਲੋਂ ਰਾਤ ਸਮੇਂ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਵਿਰੁੱਧ ਕਾਰਵਾਈ ਕਰਨ ਲਈ ਵਿਸ਼ੇਸ਼ ਨਾਕਾਬੰਦੀ ਕੀਤੀ ਜਾ ਰਹੀ ਹੈ। 


ਇਹ ਵੀ ਪੜ੍ਹੋ: Chandigarh News: ਚੰਡੀਗੜ੍ਹੀਆਂ ਨੇ ਭਰਿਆ ਸਰਕਾਰ ਦਾ ਖਜ਼ਾਨਾ! 217 ਕਰੋੜ ਰੁਪਏ ਦਿੱਤਾ ਜੀਐਸਟੀ


ਟ੍ਰੈਫਿਕ ਪੁਲਿਸ ਨੇ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਸਾਲ 2023 ਦੇ ਪਹਿਲੇ 7 ਮਹੀਨਿਆਂ ਵਿੱਚ 1650 ਜਣਿਆਂ ਦੇ ਚਾਲਾਨ ਕੀਤੇ ਹਨ ਜਦੋਂਕਿ ਸ਼ਰਾਬ ਪੀ ਕੇ ਵਾਹਨ ਚਲਾਉਣ ਦੇ ਨਾਲ-ਨਾਲ ਹੰਗਾਮਾ ਕਰਨ ਵਾਲੇ 186 ਜਣਿਆਂ ਦੇ ਲਾਈਸੈਂਸ ਰੱਦ ਕਰਨ ਤੇ ਮੋਟਾ ਜੁਰਮਾਨਾ ਲਗਾਉਣ ਲਈ ਅਦਾਲਤ ਨੂੰ ਸਿਫਾਰਸ਼ ਵੀ ਕੀਤੀ ਗਈ ਹੈ। 


ਚੰਡੀਗੜ੍ਹ ਟਰੈਫਿਕ ਪੁਲਿਸ ਦੇ ਬੁਲਾਰੇ ਨੇ ਕਿਹਾ ਕਿ ਸ਼ਹਿਰ ਵਿੱਚ ਵੱਡੀ ਗਿਣਤੀ ’ਚ ਸੜਕ ਹਾਦਸਿਆਂ ਦਾ ਕਾਰਨ ਸ਼ਰਾਬ ਪੀ ਕੇ ਵਾਹਨ ਚਲਾਉਣਾ ਹੈ। ਇਸੇ ਲਈ ਟ੍ਰੈਫਿਕ ਪੁਲਿਸ ਵੱਲੋਂ ਸ਼ਹਿਰ ਵਿੱਚ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਰਣਨੀਤੀ ਉਲੀਕੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਸ਼ਹਿਰ ਦੀਆਂ ਮੁੜ ਸੜਕਾਂ ’ਤੇ ਰੋਜ਼ਾਨਾ ਦੇਰ ਰਾਤ ਨਾਕਾਬੰਦੀ ਕੀਤੀ ਜਾਂਦੀ ਹੈ।


ਇਹ ਵੀ ਪੜ੍ਹੋ: Chandigarh 'ਚ ਨਹੀਂ ਬਣੇਗਾ AAP ਦਾ ਦਫ਼ਤਰ, UT ਪ੍ਰਸ਼ਾਸਨ ਦੀਆਂ 2 ਸ਼ਰਤਾਂ 'ਚੋਂ ਇੱਕ ਪੂਰੀ ਨਹੀਂ ਕਰ ਸਕੀ ਆਮ ਆਦਮੀ ਪਾਰਟੀ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।