Chandigarh Mayor News: ਚੰਡੀਗੜ੍ਹ ਦੇ ਨਵ-ਨਿਯੁਕਤ ਮੇਅਰ ਕੁਲਦੀਪ ਕੁਮਾਰ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਬਾਅਦ ਕੁਲਦੀਪ ਕੁਮਾਰ ਨੇ ਕਿਹਾ ਕਿ ਕਿਤੇ ਨਾ ਕਿਤੇ ਸਾਨੂੰ ਉਮੀਦ ਸੀ ਕਿ ਅਦਾਲਤ ਤੋਂ ਇਨਸਾਫ਼ ਮਿਲੇਗਾ। ਇਸ ਲਈ ਸਾਨੂੰ ਸੁਪਰੀਮ ਕੋਰਟ ਜਾਣਾ ਪਿਆ। ਮੈਂ ਅਧਿਕਾਰੀਆਂ ਨਾਲ ਮੀਟਿੰਗ ਕਰਾਂਗਾ ਤੇ ਉਸ ਅਨੁਸਾਰ ਕੰਮ ਸ਼ੁਰੂ ਕਰਾਂਗਾ।


ਦੱਸ ਦੇਈਏ ਕਿ ਕੁਲਦੀਪ ਕੁਮਾਰ ਨੂੰ ਇਹ ਅਹੁਦਾ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਮਿਲਿਆ ਹੈ। ਅਦਾਲਤ ਦੇ ਫੈਸਲੇ ਤੋਂ ਬਾਅਦ ਕੁਲਦੀਪ ਕੁਮਾਰ ਨੇ ਕਿਹਾ ਸੀ ਕਿ ਸੱਚਾਈ ਨੂੰ ਪ੍ਰੇਸ਼ਾਨ ਕੀਤਾ ਜਾ ਸਕਦਾ ਹੈ ਪਰ ਦਬਾਇਆ ਨਹੀਂ ਜਾ ਸਕਦਾ। ਲੋਕਤੰਤਰ ਨੂੰ ਜਿਉਂਦਾ ਰੱਖਣ ਲਈ ਸੁਪਰੀਮ ਕੋਰਟ ਨੇ ਇਤਿਹਾਸਕ ਫੈਸਲਾ ਲਿਆ ਹੈ।


30 ਜਨਵਰੀ ਨੂੰ ਹੋਈ ਸੀ ਵੋਟਿੰਗ


ਦੱਸ ਦੇਈਏ ਕਿ ਕੁਲਦੀਪ ਕੁਮਾਰ ਨੂੰ ਇੰਡੀਆ ਅਲਾਇੰਸ ਵੱਲੋਂ ਮੇਅਰ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰਿਆ ਗਿਆ ਸੀ। 30 ਜਨਵਰੀ ਨੂੰ ਹੋਈ ਵੋਟਿੰਗ ਵਿੱਚ ਭਾਜਪਾ ਉਮੀਦਵਾਰ ਮਨੋਜ ਸੋਨਕਰ ਨੂੰ ਜੇਤੂ ਕਰਾਰ ਦੇ ਦਿੱਤਾ ਗਿਆ ਸੀ। ਰਿਟਰਨਿੰਗ ਅਫ਼ਸਰ ਅਨਿਲ ਮਸੀਹ ਨੇ ਕੁਲਦੀਪ ਕੁਮਾਰ ਦੇ ਹੱਕ ਵਿੱਚ ਪਈਆਂ 8 ਵੋਟਾਂ ਨੂੰ ਅਯੋਗ ਕਰਾਰ ਦਿੱਤਾ ਸੀ।


ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ ਤੇ ਅਦਾਲਤ ਨੂੰ ਨਵੇਂ ਸਿਰੇ ਤੋਂ ਚੋਣਾਂ ਕਰਵਾਉਣ ਦੀ ਅਪੀਲ ਕੀਤੀਸੀ। ਹਾਈ ਕੋਰਟ ਨੇ 31 ਜਨਵਰੀ ਨੂੰ ਆਪਣਾ ਫੈਸਲਾ ਸੁਣਾਉਂਦੇ ਹੋਏ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। 'ਆਪ' ਨੂੰ ਹਾਈਕੋਰਟ ਤੋਂ ਰਾਹਤ ਨਾ ਮਿਲਣ 'ਤੇ ਉਹ ਸੁਪਰੀਮ ਕੋਰਟ ਪਹੁੰਚ ਗਈ ਸੀ।


ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਕੁਮਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। 5 ਫਰਵਰੀ ਨੂੰ ਸੁਪਰੀਮ ਕੋਰਟ ਨੇ ਰਿਟਰਨਿੰਗ ਅਫਸਰ ਅਨਿਲ ਮਸੀਹ ਦੇ ਵਿਵਹਾਰ ਦਾ ਨੋਟਿਸ ਲੈਂਦਿਆਂ ਬੈਲਟ ਪੇਪਰਾਂ ਨੂੰ ਸੁਰੱਖਿਅਤ ਰੱਖਣ ਦੇ ਨਿਰਦੇਸ਼ ਦਿੱਤੇ ਸਨ। ਇਸ ਤੋਂ ਬਾਅਦ 18 ਫਰਵਰੀ ਨੂੰ ਭਾਜਪਾ ਉਮੀਦਵਾਰ ਮਨੋਜ ਸੋਨਕਰ ਨੇ ਚੰਡੀਗੜ੍ਹ ਦੇ ਮੇਅਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਤੇ ਆਮ ਆਦਮੀ ਪਾਰਟੀ ਦੇ 3 ਕੌਂਸਲਰ ਭਾਜਪਾ ਵਿੱਚ ਸ਼ਾਮਲ ਹੋ ਗਏ।


ਇਹ ਵੀ ਪੜ੍ਹੋ: Tochan King: ਕੌਣ ਸੀ ਟੋਚਨ ਕਿੰਗ? ਤਿੰਨ ਸਾਲਾਂ 'ਚ 13 ਲੱਖ ਫਾਲੋਅਰਜ਼, ਟਰੈਕਟਰ 'ਤੇ ਸਟੰਟ ਕਰਦੇ ਹੋਏ ਗਵਾਈ ਜਾਨ


19 ਫਰਵਰੀ ਨੂੰ ਸੁਪਰੀਮ ਕੋਰਟ ਨੇ ਅਨਿਲ ਮਸੀਹ ਨੂੰ ਸਖ਼ਤ ਸਵਾਲ ਪੁੱਛੇ ਸਨ। ਉਸ ਨੂੰ ਕਿਹਾ ਕਿ ਤੁਸੀਂ ਸੀਸੀਟੀਵੀ ਕੈਮਰੇ ਨੂੰ ਵਾਰ-ਵਾਰ ਕਿਉਂ ਦੇਖ ਰਹੇ ਸੀ। ਇਸ ਮਾਮਲੇ 'ਤੇ 20 ਫਰਵਰੀ ਨੂੰ ਮੁੜ ਸੁਣਵਾਈ ਹੋਈ ਤੇ ਸੁਪਰੀਮ ਕੋਰਟ ਨੇ ਸੰਵਿਧਾਨ ਦੀ ਧਾਰਾ 142 ਤਹਿਤ ਆਪਣੀ ਸ਼ਕਤੀ ਦੀ ਵਰਤੋਂ ਕਰਦੇ ਹੋਏ ਨਤੀਜੇ ਨੂੰ ਪਲਟ ਦਿੱਤਾ ਤੇ ਕੁਲਦੀਪ ਕੁਮਾਰ ਨੂੰ ਜੇਤੂ ਐਲਾਨ ਦਿੱਤਾ।


ਇਹ ਵੀ ਪੜ੍ਹੋ: Viral News: 38 ਸਾਲ ਪਹਿਲਾਂ ਅੱਜ ਦੇ ਬੱਚਿਆਂ ਦੀ ਪਾਕੇਟ ਮਨੀ ਦੇ ਬਰਾਬਰ ਸੀ ਰਾਇਲ ਐਨਫੀਲਡ ਦੀ ਕੀਮਤ, ਬਿੱਲ ਸੋਸ਼ਲ ਮੀਡੀਆ 'ਤੇ ਵਾਇਰਲ