Chandigarh News: ਚੰਡੀਗੜ੍ਹ ਦੇ 30 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ। ਸਕੂਲਾਂ ਨੂੰ ਇੱਕ ਈਮੇਲ ਭੇਜੀ ਗਈ ਸੀ, ਜਿਸ ਵਿੱਚ ਪ੍ਰਧਾਨ ਮੰਤਰੀ ਮੋਦੀ (PM Narendara Modi) ਨੂੰ ਟਾਰਗੇਟ ਕਰਨ ਦੀ ਧਮਕੀ ਵੀ ਦਿੱਤੀ ਗਈ ਸੀ। ਇਸ ਵਿੱਚ ਕਿਹਾ ਗਿਆ ਸੀ ਕਿ 1 ਫਰਵਰੀ ਨੂੰ ਡੇਰਾ ਬੱਲਾਂ ਵਿੱਚ ਪ੍ਰਧਾਨ ਮੰਤਰੀ ਮੋਦੀ ਟਾਰਗੇਟ 'ਤੇ ਹਨ। ਪ੍ਰਧਾਨ ਮੰਤਰੀ ਉਸੇ ਦਿਨ ਜਲੰਧਰ ਦੇ ਡੇਰਾ ਬੱਲਾਂ ਦਾ ਦੌਰਾ ਕਰਨ ਵਾਲੇ ਹਨ।

Continues below advertisement

ਤੁਹਾਨੂੰ ਇੱਥ ਦੱਸ ਦਈਏ ਕਿ ਚੰਡੀਗੜ੍ਹ ਦੇ ਨਿੱਜੀ ਅਤੇ ਸਰਕਾਰੀ ਸਕੂਲਾਂ ਦੋਵਾਂ ਨੂੰ ਧਮਕੀਆਂ ਮਿਲੀਆਂ ਹਨ। ਧਮਕੀਆਂ ਮਿਲਣ ਤੋਂ ਬਾਅਦ, ਜ਼ਿਆਦਾਤਰ ਸਰਕਾਰੀ ਅਤੇ ਨਿੱਜੀ ਸਕੂਲ ਬੰਦ ਕਰ ਦਿੱਤੇ ਗਏ ਹਨ। ਬੱਚਿਆਂ ਨੂੰ ਘਰ ਵਾਪਸ ਭੇਜ ਦਿੱਤਾ ਗਿਆ ਹੈ। ਚੰਡੀਗੜ੍ਹ ਪੁਲਿਸ ਦੀ ਐਸਐਸਪੀ ਕੰਵਰਦੀਪ ਕੌਰ, ਬੰਬ ਸਕੁਐਡ ਅਤੇ ਹੋਰ ਸੁਰੱਖਿਆ ਏਜੰਸੀਆਂ ਮੌਕੇ 'ਤੇ ਪਹੁੰਚੀਆਂ ਅਤੇ ਉਨ੍ਹਾਂ ਵਲੋਂ ਤਲਾਸ਼ੀ ਲਈ ਗਈ। 

Continues below advertisement

30 ਸਕੂਲਾਂ ਨੂੰ ਮਿਲੀਆਂ ਧਮਕੀਆਂ

ਐਸਐਸਪੀ ਕੰਵਰਦੀਪ ਕੌਰ ਨੇ ਕਿਹਾ ਕਿ ਦੁਪਹਿਰ 12 ਵਜੇ ਤੱਕ 30 ਸਕੂਲਾਂ ਨੂੰ ਧਮਕੀਆਂ ਮਿਲੀਆਂ ਸਨ, ਜਿਨ੍ਹਾਂ ਵਿੱਚੋਂ 10 ਦੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ ਸੀ। ਕੁਝ ਵੀ ਨਹੀਂ ਮਿਲਿਆ।

ਧਮਕੀ ਤੋਂ ਬਾਅਦ ਸਕੂਲਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇਹ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਕਿ ਈਮੇਲ ਕਿੱਥੋਂ ਆਈ ਅਤੇ ਇਸਨੂੰ ਕਿਸਨੇ ਭੇਜਿਆ। ਪੁਲਿਸ ਸਟੇਸ਼ਨ 17 ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।