Chandigarh Schools Evacuated After Bomb Threat: ਚੰਡੀਗੜ੍ਹ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਜਿੱਥੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਮੇਲ ਮਿਲੀ ਹੈ। ਜਿਸ ਤੋਂ ਬਾਅਦ ਹਫੜਾ-ਤਫੜੀ ਮੱਚ ਗਈ ਹੈ। ਜਿਸ ਤੋਂ ਬਾਅਦ ਤੁਰੰਤ ਸਕੂਲਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਪੁਲਿਸ ਅਤੇ ਬੰਬ ਸਕਾਊਟ ਦੀਆਂ ਟੀਮਾਂ ਜਾਂਚ ਕਰ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ 5 ਪ੍ਰਾਈਵੇਟ ਸਕੂਲਾਂ ਨੂੰ ਧਮਕੀ ਭਰੀ ਮੇਲ ਆਈ ਹੈ। ਜਿਸ ਕਰਕੇ ਸਕੂਲ ਪ੍ਰਸ਼ਾਸ਼ਨ ਵੱਲੋਂ ਬੱਚਿਆਂ ਨੂੰ ਛੁੱਟੀ ਕਰ ਦਿੱਤੀ ਗਈ ਹੈ। 

Continues below advertisement

ਚੰਡੀਗੜ੍ਹ ਦੇ 5 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈ-ਮੇਲ ਰਾਹੀਂ ਭੇਜੀ ਗਈ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਤੁਰੰਤ ਅਲਰਟ ਹੋ ਗਈਆਂ। ਧਮਕੀ ਵਾਲੇ ਸਕੂਲਾਂ ਵਿੱਚ ਸੈਕਟਰ-25 ਸਥਿਤ ਚਿਤਕਾਰਾ ਇੰਟਰਨੈਸ਼ਨਲ ਸਕੂਲ, ਸੈਕਟਰ-16 ਦਾ ਮਾਡਲ ਸਕੂਲ, ਸੈਕਟਰ-45 ਦਾ ਸੇਂਟ ਸਟੀਫਨ ਸਕੂਲ, ਸੈਕਟਰ-35 ਦਾ ਮਾਡਲ ਸਕੂਲ ਅਤੇ ਸੈਕਟਰ-19 ਦਾ ਮਾਡਲ ਸਕੂਲ ਸ਼ਾਮਲ ਹਨ।

ਇਹ ਵਾਲੇ ਸਕੂਲਾਂ 'ਚ ਛੁੱਟੀ

Continues below advertisement

ਧਮਕੀ ਮਿਲਣ ਤੋਂ ਬਾਅਦ ਜ਼ਿਆਦਾਤਰ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਕਰ ਦਿੱਤੀ ਗਈ ਹੈ ਅਤੇ ਬੱਚਿਆਂ ਨੂੰ ਘਰ ਵਾਪਸ ਭੇਜ ਦਿੱਤਾ ਗਿਆ। ਮੌਕੇ ’ਤੇ ਚੰਡੀਗੜ੍ਹ ਪੁਲਿਸ ਦੇ ਐਸਐਸਪੀ, ਬੰਬ ਸਕਵਾਡ ਅਤੇ ਹੋਰ ਸੁਰੱਖਿਆ ਏਜੰਸੀਆਂ ਪਹੁੰਚ ਗਈਆਂ ਹਨ। ਸਕੂਲਾਂ ਦੀਆਂ ਇਮਾਰਤਾਂ ਦੀ ਤਲਾਸ਼ੀ ਕੀਤੀ ਜਾ ਰਹੀ ਹੈ। ਹੁਣ ਤੱਕ ਕਿਸੇ ਵੀ ਸਕੂਲ ਤੋਂ ਕੋਈ ਸ਼ੱਕੀ ਵਸਤੂ ਮਿਲਣ ਦੀ ਸੂਚਨਾ ਨਹੀਂ ਮਿਲੀ।

ਪੁਲਿਸ ਈ-ਮੇਲ ਭੇਜਣ ਵਾਲੇ ਵਿਅਕਤੀ ਦੀ ਪਹਿਚਾਣ ਕਰਨ ਅਤੇ ਧਮਕੀ ਦੀ ਸਚਾਈ ਦੀ ਜਾਂਚ ਵਿੱਚ ਜੁੱਟੀ ਹੋਈ ਹੈ। ਸੁਰੱਖਿਆ ਦੇ ਮੱਦੇਨਜ਼ਰ ਸਕੂਲਾਂ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਵੀ ਨਿਗਰਾਨੀ ਵਧਾ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਵਿੱਚ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ’ਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ ਗਈ ਹੈ।

ਇਨ੍ਹਾਂ ਸਕੂਲਾਂ ਨੂੰ ਕਰਵਾਇਆ ਗਿਆ ਖਾਲੀਚੰਡੀਗੜ੍ਹ ਦੇ ਸੈਕਟਰ-7 ਕੇਬੀ ਡੀਏਵੀ ਸਕੂਲ, ਸੈਕਟਰ-47 ਮਾਡਲ ਸਕੂਲ, ਸੈਕਟਰ-22 ਮਾਡਲ ਸਕੂਲ ਅਤੇ ਰਿਹਾਨ ਇੰਟਰਨੈਸ਼ਨਲ ਸਕੂਲ ਨੂੰ ਖਾਲੀ ਕਰਵਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸੈਕਟਰ-38 ਸਥਿਤ ਵਿਵੇਕ ਹਾਈ ਸਕੂਲ ਨੇ ਵੀ ਬੱਚਿਆਂ ਦੀ ਛੁੱਟੀ ਕਰ ਦਿੱਤੀ ਹੈ। ਇਨ੍ਹਾਂ ਸਾਰੇ ਸਕੂਲਾਂ ਵਿੱਚ ਪੁਲਿਸ ਵੱਲੋਂ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।