Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
ਬੱਚਿਆਂ ਦੇ ਲਈ ਚੰਗੀ ਖਬਰ ਸਾਹਮਣੇ ਆਈ ਹੈ। ਜੀ ਹਾਂ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਜਾਰੀ ਹੁਕਮਾਂ ਮੁਤਾਬਕ ਹੁਣ ਸਕੂਲਾਂ 'ਚ 13 ਜਨਵਰੀ ਮਤਲਬ ਕਿ ਲੋਹੜੀ ਤੱਕ ਛੁੱਟੀਆਂ ਰਹਿਣਗੀਆਂ ਅਤੇ 14 ਜਨਵਰੀ ਨੂੰ ਆਮ ਵਾਂਗ ਸਕੂਲ ਖੁੱਲ੍ਹਣਗੇ। ਇਸ ਤੋਂ ਪਹਿਲਾਂ ..

ਇਸ ਸਮੇਂ ਉੱਤਰ ਭਾਰਤ ਦੇ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ। ਜਿਸ ਕਰਕੇ ਲੋਕ ਘਰ ਤੱਕ ਸੀਮਤ ਹੋ ਕੇ ਰਹਿ ਗਏ ਹਨ। ਸਿਹਤ ਵਿਭਾਗ ਵੱਲੋਂ ਇਸ ਠੰਡ ਦੇ ਵਿੱਚ ਬੱਚਿਆਂ ਅਤੇ ਬਜ਼ੁਰਗਾਂ ਦਾ ਖਾਸ ਖਿਆਲ ਰੱਖਣ ਦੀ ਸਲਾਹ ਦਿੱਤੀ ਗਈ ਹੈ। ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਚੰਡੀਗੜ੍ਹ ਪ੍ਰਸ਼ਾਸਨ ਵਲੋਂ ਜਾਰੀ ਹੁਕਮਾਂ ਮੁਤਾਬਕ ਹੁਣ ਸਕੂਲਾਂ 'ਚ 13 ਜਨਵਰੀ ਮਤਲਬ ਕਿ ਲੋਹੜੀ ਤੱਕ ਛੁੱਟੀਆਂ ਰਹਿਣਗੀਆਂ ਅਤੇ 14 ਜਨਵਰੀ ਨੂੰ ਆਮ ਵਾਂਗ ਸਕੂਲ ਖੁੱਲ੍ਹਣਗੇ। ਇਸ ਤੋਂ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਨੇ 10 ਜਨਵਰੀ ਤੱਕ ਛੁੱਟੀਆਂ ਵਧਾਈਆਂ ਸਨ ਪਰ ਠੰਡ ਨੂੰ ਦੇਖਦਿਆਂ ਹੁਣ ਦੁਬਾਰਾ ਛੁੱਟੀਆਂ 'ਚ ਵਾਧਾ ਕਰ ਦਿੱਤਾ ਗਿਆ ਹੈ।

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਾਰੀ ਹੋਏ ਹੁਕਮ
ਸਿੱਖਿਆ ਅਫ਼ਸਰ ਚੰਡੀਗੜ੍ਹ ਵੱਲੋਂ ਜਾਰੀ ਹੁਕਮਾਂ ਅਨੁਸਾਰ ਚੰਡੀਗੜ੍ਹ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਵਿਚ 13 ਜਨਵਰੀ 2026 ਤੱਕ ਛੁੱਟੀਆਂ ਰਹਿਣਗੀਆਂ ਸਕੂਲ 14 ਜਨਵਰੀ ਤੋਂ ਆਮ ਵਾਂਗ ਖੁੱਲਣਗੇ।
ਚੰਡੀਗੜ੍ਹ ਸਿੱਖਿਆ ਵਿਭਾਗ ਦੇ ਮੁਤਾਬਕ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਇਹ ਹੁਕਮ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ 'ਤੇ ਲਾਗੂ ਹੋਣਗੇ। ਹੁਕਮਾਂ ਦੇ ਮੁਤਾਬਕ ਪਹਿਲੀ ਤੋਂ ਅੱਠਵੀਂ ਜਮਾਤ ਅਤੇ ਨਾਨ-ਬੋਰਡ ਕਲਾਸਾਂ (9ਵੀਂ ਅਤੇ 11ਵੀਂ) ਲਈ ਫਿਜ਼ੀਕਲ ਤੌਰ 'ਤੇ ਕਲਾਸਾਂ ਨਹੀਂ ਲੱਗਣਗੀਆਂ।
ਹਾਲਾਂਕਿ ਸਕੂਲ ਸਵੇਰੇ 9 ਖੁੱਲ੍ਹਣਗੇ ਅਤੇ ਅਧਿਆਪਕ ਆਨਲਾਈਨ ਕਲਾਸਾਂ ਲਾ ਸਕਦੇ ਹਨ। ਇਸ ਤੋਂ ਇਲਾਵਾ 10ਵੀਂ ਅਤੇ 12ਵੀਂ ਜਮਾਤਾਂ ਲਈ ਸਕੂਲ ਦੋਬਾਰਾ ਖੋਲ੍ਹਣ ਦੀ ਇਜਾਜ਼ਤ ਹੋਵੇਗੀ ਪਰ ਸਵੇਰੇ 9.30 ਵਜੇ ਤੋਂ ਪਹਿਲਾਂ ਨਹੀਂ ਅਤੇ 3.30 ਵਜੇ ਸਕੂਲਾਂ 'ਚ ਛੁੱਟੀ ਹੋਵੇਗੀ।
ਪੰਜਾਬ ਦੇ ਸਕੂਲਾਂ 'ਚ ਵੀ ਵਧੀਆ ਛੁੱਟੀਆਂ
ਦੱਸ ਦਈਏ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਠੰਡ ਨੂੰ ਦੇਖਦੇ ਹੋਏ ਮੁੜ ਤੋਂ ਛੁੱਟੀਆਂ ਨੂੰ ਵਧਾ ਦਿੱਤਾ ਗਿਆ ਸੀ। ਸਰਕਾਰ ਦੇ ਨਵੇਂ ਹੁਕਮਾਂ ਮੁਤਾਬਕ 13 ਜਨਵਰੀ ਤੱਕ ਸਕੂਲ ਬੰਦ ਰਹਿਣਗੇ ਅਤੇ 14 ਨੂੰ ਸਕੂਲ ਖੁੱਲ੍ਹਣਗੇ। ਇਸ ਦੀ ਜਾਣਕਾਰੀ ਖੁਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਹੈ। ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ 'ਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ 'ਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ 13 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਹੁਣ ਸੂਬੇ ਦੇ ਸਾਰੇ ਸਕੂਲ 14 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















