ਪੜਚੋਲ ਕਰੋ

Chandigarh Deputy Mayor Election: ਚੰਡੀਗੜ੍ਹ 'ਚ ਮੁੜ ਹੋਵੇਗੀ ਸੀਨੀਅਰ ਡਿਪਟੀ ਤੇ ਡਿਪਟੀ ਮੇਅਰ ਦੀ ਚੋਣ, ਜਾਣੋ ਕਾਰਨ

Chandigarh Deputy Mayor Election: ਪੰਜਾਬ-ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਸੀਨੀਅਰ ਡਿਪਟੀ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਮੁੜ ਹੋਣਗੀਆਂ। ਸੁਪਰੀਮ ਕੋਰਟ ਦੇ ਫੈਸਲੇ ਦੀ ਕਾਪੀ ਪ੍ਰਸ਼ਾਸਨ ਕੋਲ ਪਹੁੰਚ ਗਈ ਹੈ।

Chandigarh News : ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਇੰਡੀਆ ਗਠਜੋੜ ਦੇ ਉਮੀਦਵਾਰ ਕੁਲਦੀਪ ਕੁਮਾਰ ਨੂੰ ਚੰਡੀਗੜ੍ਹ ਦਾ ਮੇਅਰ ਬਣਾਇਆ ਗਿਆ ਹੈ। ਹੁਣ ਪ੍ਰਸ਼ਾਸਨ ਨੂੰ ਸੁਪਰੀਮ ਕੋਰਟ ਦੇ ਫੈਸਲੇ ਦੀ ਕਾਪੀ ਮਿਲਣ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਚੰਡੀਗੜ੍ਹ ਵਿੱਚ ਸੀਨੀਅਰ ਡਿਪਟੀ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਮੁੜ ਤੋਂ ਕਰਵਾਈਆਂ ਜਾਣਗੀਆਂ। ਭਾਜਪਾ ਅਤੇ ਇੰਡੀਆ ਗਠਜੋੜ ਦੇ ਉਮੀਦਵਾਰਾਂ ਦੇ ਨਾਵਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਇਹ ਪਹਿਲੀ ਵਾਰ ਹੈ ਜਦੋਂ ਮੇਅਰ ਚੋਣਾਂ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਇੱਕਠੇ ਹੋਏ ਹਨ।

ਕੁਲਦੀਪ ਕੁਮਾਰ ਨੂੰ ਇੰਡੀਆ ਅਲਾਇੰਸ ਤਹਿਤ ਆਮ ਆਦਮੀ ਪਾਰਟੀ ਵੱਲੋਂ ਮੇਅਰ ਦਾ ਉਮੀਦਵਾਰ ਬਣਾਇਆ ਗਿਆ ਸੀ। ਜਦੋਂਕਿ ਕਾਂਗਰਸ ਦੇ ਖਾਤੇ 'ਤੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਉਮੀਦਵਾਰ ਖੜ੍ਹੇ ਕੀਤੇ ਗਏ ਸਨ। ਲੰਬੇ ਵਿਵਾਦ ਤੋਂ ਬਾਅਦ ਅਤੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਕੁਲਦੀਪ ਕੁਮਾਰ ਮੇਅਰ ਬਣੇ ਹਨ।

ਮੌਜੂਦਾ ਸਮੇਂ ਵਿੱਚ ਭਾਜਪਾ ਵੱਲੋਂ ਸੀਨੀਅਰ ਡਿਪਟੀ ਮੇਅਰ ਕੁਲਜੀਤ ਸੰਧੂ ਅਤੇ ਡਿਪਟੀ ਮੇਅਰ ਰਜਿੰਦਰ ਸ਼ਰਮਾ ਅਹੁਦਿਆਂ ’ਤੇ ਕਾਬਜ਼ ਹਨ, ਪਰ ਉਨ੍ਹਾਂ ਵੱਲੋਂ ਅਸਤੀਫ਼ਾ ਨਹੀਂ ਦਿੱਤਾ ਗਿਆ ਹੈ। ਅਜਿਹੇ 'ਚ ਸਵਾਲ ਇਹ ਉੱਠਦਾ ਹੈ ਕਿ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਕਾਂਗਰਸ ਤੋਂ ਕਿਵੇਂ ਬਣਾਏ ਜਾਣਗੇ। ਜਦੋਂਕਿ ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਹੁਣ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਉਨ੍ਹਾਂ ਦੀ ਪਾਰਟੀ ਤੋਂ ਹੀ ਬਣਾਏ ਜਾਣਗੇ।

ਹੁਣ ਇਸ ਮਾਮਲੇ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ 26 ਫਰਵਰੀ ਨੂੰ ਹੋਣੀ ਹੈ। ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਹਾਈਕੋਰਟ ਵੀ ਉਨ੍ਹਾਂ ਦੇ ਹੱਕ ਵਿੱਚ ਫੈਸਲਾ ਦੇਵੇਗੀ ਤਾਂ ਹੀ ਉਨ੍ਹਾਂ ਦੀ ਪਾਰਟੀ ਦੇ ਉਮੀਦਵਾਰ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਬਣ ਸਕਣਗੇ।

ਕੁਲਦੀਪ ਕੁਮਾਰ ਨੂੰ ਮੇਅਰ ਬਣਾਉਣ ਸਬੰਧੀ ਸੁਪਰੀਮ ਕੋਰਟ ਦੇ ਹੁਕਮਾਂ ਦੀ ਕਾਪੀ ਵੀਰਵਾਰ ਨੂੰ ਨਿਗਮ ਕੋਲ ਪਹੁੰਚ ਗਈ ਹੈ। ਹੁਣ ਚੋਣ ਨਤੀਜਿਆਂ ਵਿੱਚ ਸੋਧ ਕੀਤੀ ਜਾਵੇਗੀ। ਇਸ ਤੋਂ ਬਾਅਦ ਹੀ ਕੁਲਦੀਪ ਕੁਮਾਰ ਮੇਅਰ ਦਾ ਅਹੁਦਾ ਸੰਭਾਲ ਸਕਣਗੇ।

ਇਹ ਵੀ ਪੜ੍ਹੋ-Chandigarh liquor Policy: ਹੁਣ ਸੌਖੇ ਨਹੀਂ ਮਿਲਣਗੇ ਚੰਡੀਗੜ੍ਹ 'ਚ ਸ਼ਰਾਬ ਦੇ ਠੇਕੇ ! ਪ੍ਰਸ਼ਾਸਨ ਨੇ ਫਸਾਇਆ ਨਵਾਂ ਫਾਨਾ ?

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Big News: ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget