Chandigarh News : ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਇੰਡੀਆ ਗਠਜੋੜ ਦੇ ਉਮੀਦਵਾਰ ਕੁਲਦੀਪ ਕੁਮਾਰ ਨੂੰ ਚੰਡੀਗੜ੍ਹ ਦਾ ਮੇਅਰ ਬਣਾਇਆ ਗਿਆ ਹੈ। ਹੁਣ ਪ੍ਰਸ਼ਾਸਨ ਨੂੰ ਸੁਪਰੀਮ ਕੋਰਟ ਦੇ ਫੈਸਲੇ ਦੀ ਕਾਪੀ ਮਿਲਣ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਚੰਡੀਗੜ੍ਹ ਵਿੱਚ ਸੀਨੀਅਰ ਡਿਪਟੀ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਮੁੜ ਤੋਂ ਕਰਵਾਈਆਂ ਜਾਣਗੀਆਂ। ਭਾਜਪਾ ਅਤੇ ਇੰਡੀਆ ਗਠਜੋੜ ਦੇ ਉਮੀਦਵਾਰਾਂ ਦੇ ਨਾਵਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਇਹ ਪਹਿਲੀ ਵਾਰ ਹੈ ਜਦੋਂ ਮੇਅਰ ਚੋਣਾਂ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਇੱਕਠੇ ਹੋਏ ਹਨ।


ਕੁਲਦੀਪ ਕੁਮਾਰ ਨੂੰ ਇੰਡੀਆ ਅਲਾਇੰਸ ਤਹਿਤ ਆਮ ਆਦਮੀ ਪਾਰਟੀ ਵੱਲੋਂ ਮੇਅਰ ਦਾ ਉਮੀਦਵਾਰ ਬਣਾਇਆ ਗਿਆ ਸੀ। ਜਦੋਂਕਿ ਕਾਂਗਰਸ ਦੇ ਖਾਤੇ 'ਤੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਉਮੀਦਵਾਰ ਖੜ੍ਹੇ ਕੀਤੇ ਗਏ ਸਨ। ਲੰਬੇ ਵਿਵਾਦ ਤੋਂ ਬਾਅਦ ਅਤੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਕੁਲਦੀਪ ਕੁਮਾਰ ਮੇਅਰ ਬਣੇ ਹਨ।


ਮੌਜੂਦਾ ਸਮੇਂ ਵਿੱਚ ਭਾਜਪਾ ਵੱਲੋਂ ਸੀਨੀਅਰ ਡਿਪਟੀ ਮੇਅਰ ਕੁਲਜੀਤ ਸੰਧੂ ਅਤੇ ਡਿਪਟੀ ਮੇਅਰ ਰਜਿੰਦਰ ਸ਼ਰਮਾ ਅਹੁਦਿਆਂ ’ਤੇ ਕਾਬਜ਼ ਹਨ, ਪਰ ਉਨ੍ਹਾਂ ਵੱਲੋਂ ਅਸਤੀਫ਼ਾ ਨਹੀਂ ਦਿੱਤਾ ਗਿਆ ਹੈ। ਅਜਿਹੇ 'ਚ ਸਵਾਲ ਇਹ ਉੱਠਦਾ ਹੈ ਕਿ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਕਾਂਗਰਸ ਤੋਂ ਕਿਵੇਂ ਬਣਾਏ ਜਾਣਗੇ। ਜਦੋਂਕਿ ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਹੁਣ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਉਨ੍ਹਾਂ ਦੀ ਪਾਰਟੀ ਤੋਂ ਹੀ ਬਣਾਏ ਜਾਣਗੇ।


ਹੁਣ ਇਸ ਮਾਮਲੇ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ 26 ਫਰਵਰੀ ਨੂੰ ਹੋਣੀ ਹੈ। ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਹਾਈਕੋਰਟ ਵੀ ਉਨ੍ਹਾਂ ਦੇ ਹੱਕ ਵਿੱਚ ਫੈਸਲਾ ਦੇਵੇਗੀ ਤਾਂ ਹੀ ਉਨ੍ਹਾਂ ਦੀ ਪਾਰਟੀ ਦੇ ਉਮੀਦਵਾਰ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਬਣ ਸਕਣਗੇ।


ਕੁਲਦੀਪ ਕੁਮਾਰ ਨੂੰ ਮੇਅਰ ਬਣਾਉਣ ਸਬੰਧੀ ਸੁਪਰੀਮ ਕੋਰਟ ਦੇ ਹੁਕਮਾਂ ਦੀ ਕਾਪੀ ਵੀਰਵਾਰ ਨੂੰ ਨਿਗਮ ਕੋਲ ਪਹੁੰਚ ਗਈ ਹੈ। ਹੁਣ ਚੋਣ ਨਤੀਜਿਆਂ ਵਿੱਚ ਸੋਧ ਕੀਤੀ ਜਾਵੇਗੀ। ਇਸ ਤੋਂ ਬਾਅਦ ਹੀ ਕੁਲਦੀਪ ਕੁਮਾਰ ਮੇਅਰ ਦਾ ਅਹੁਦਾ ਸੰਭਾਲ ਸਕਣਗੇ।


ਇਹ ਵੀ ਪੜ੍ਹੋ-Chandigarh liquor Policy: ਹੁਣ ਸੌਖੇ ਨਹੀਂ ਮਿਲਣਗੇ ਚੰਡੀਗੜ੍ਹ 'ਚ ਸ਼ਰਾਬ ਦੇ ਠੇਕੇ ! ਪ੍ਰਸ਼ਾਸਨ ਨੇ ਫਸਾਇਆ ਨਵਾਂ ਫਾਨਾ ?