Chandigarh TGT Recruitment: ਯੂਟੀ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਲਈ 303 ਟੀਜੀਟੀ ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਜਿਸ ਨੂੰ ਕੇਂਦਰ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ। ਚੰਡੀਗੜ੍ਹ ਪ੍ਰਸ਼ਾਸਨ 9 ਸਾਲਾਂ ਬਾਅਦ ਟਰੇਨਡ ਗ੍ਰੈਜੂਏਟ ਟੀਚਰ (ਟੀਜੀਟੀ) ਦੀਆਂ 303 ਅਸਾਮੀਆਂ ਦੀ ਭਰਤੀ ਕਰਨ ਜਾ ਰਿਹਾ ਹੈ। ਇਹ ਪ੍ਰਕਿਰਿਆ 26 ਫਰਵਰੀ ਤੋਂ ਸ਼ੁਰੂ ਹੋ ਕੇ 18 ਮਾਰਚ ਤੱਕ ਚੱਲੇਗੀ। ਸਾਰੀ ਪ੍ਰਕਿਰਿਆ ਆਨਲਾਈਨ ਹੋਵੇਗੀ। ਅਪਲਾਈ ਕਰਨ ਲਈ ਤੁਹਾਨੂੰ ਸਿੱਖਿਆ ਵਿਭਾਗ ਦੀ ਅਧਿਕਾਰਤ ਵੈੱਬਸਾਈਟ 'ਤੇ ਜਾਣਾ ਹੋਵੇਗਾ। ਵਿਭਾਗ ਟੀਜੀਟੀ ਦੇ 12 ਵਿਸ਼ਿਆਂ ਲਈ ਭਰਤੀ ਕਰ ਰਿਹਾ ਹੈ। ਜਿਸ ਵਿੱਚ 21 ਤੋਂ 37 ਸਾਲ ਦੀ ਉਮਰ ਦਾ ਕੋਈ ਵੀ ਯੋਗ ਬਿਨੈਕਾਰ ਅਪਲਾਈ ਕਰ ਸਕਦਾ ਹੈ। ਵਿਭਾਗ ਵਲੋਂ ਇਸ ਤੋਂ ਪਹਿਲਾਂ ਸਾਲ 2015 ਵਿੱਚ ਟੀਜੀਟੀ ਅਸਾਮੀਆਂ ਦੀ ਰੈਗੂਲਰ ਭਰਤੀ ਕੀਤੀ ਸੀ।


 


ਆਨਲਾਈਨ ਅਰਜ਼ੀ ਤੋਂ ਬਾਅਦ, 150 ਅੰਕਾਂ ਦੀ ਲਿਖਤੀ ਪ੍ਰੀਖਿਆ ਹੋਵੇਗੀ। ਬਿਨੈਕਾਰਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਆਧਾਰ 'ਤੇ ਨਿਯੁਕਤੀ ਦਿੱਤੀ ਜਾਵੇਗੀ। ਵਿਭਾਗ ਕੇਂਦਰੀ ਸੇਵਾ ਨਿਯਮਾਂ ਅਨੁਸਾਰ ਭਰਤੀ ਕਰੇਗਾ। ਜਿਸ ਵਿੱਚ ਨਿਯੁਕਤ ਅਧਿਆਪਕਾਂ ਨੂੰ ਸੱਤਵੇਂ ਪੇਅ ਸਕੇਲ ਦਾ ਲਾਭ ਮਿਲੇਗਾ। ਸਿੱਖਿਆ ਵਿਭਾਗ ਵਿੱਚ ਇਸ ਵੇਲੇ ਕਰੀਬ 1300 ਅਧਿਆਪਕਾਂ ਦੀ ਘਾਟ ਹੈ। ਇਸ ਘਾਟ ਨੂੰ ਪੂਰਾ ਕਰਨ ਲਈ ਵਿਭਾਗ ਨੇ ਐਨਟੀਟੀ ਦੀਆਂ 100 ਅਸਾਮੀਆਂ, ਜੇਬੀਟੀ ਦੀਆਂ 396 ਅਸਾਮੀਆਂ ਅਤੇ ਪੀਜੀਟੀ ਦੀਆਂ 98 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਨੂੰ ਵੀ ਜਲਦੀ ਪੂਰਾ ਕਰ ਲਿਆ ਜਾਵੇਗਾ। ਇਸ ਤੋਂ ਬਾਅਦ ਸਕੂਲਾਂ ਵਿੱਚ ਅਧਿਆਪਕਾਂ ਦੀ ਕਮੀ ਨਹੀਂ ਰਹੇਗੀ।


ਇਸ ਲਈ 26 ਫਰਵਰੀ ਤੋਂ 18 ਮਾਰਚ ਤੱਕ ਆਨਲਾਈਨ ਅਰਜ਼ੀਆਂ ਭਰੀਆਂ ਜਾਣਗੀਆਂ। ਇਸ ਤੋਂ ਬਾਅਦ ਬਿਨੈਕਾਰ ਨੂੰ 21 ਮਾਰਚ ਨੂੰ ਦੁਪਹਿਰ 2 ਵਜੇ ਤੱਕ ਫੀਸ ਜਮ੍ਹਾ ਕਰਵਾਉਣੀ ਪਵੇਗੀ। ਇਹ ਪ੍ਰਕਿਰਿਆ ਵੀ ਆਨਲਾਈਨ ਹੀ ਹੋਵੇਗੀ। ਲਿਖਤੀ ਪ੍ਰੀਖਿਆ ਤੋਂ ਬਾਅਦ ਮੈਰਿਟ ਸੂਚੀ ਤਿਆਰ ਕੀਤੀ ਜਾਵੇਗੀ। ਇਸ ਵਿੱਚ ਇੰਟਰਵਿਊ ਦੀ ਕੋਈ ਵਿਵਸਥਾ ਨਹੀਂ ਹੈ। ਅਜਿਹੇ 'ਚ ਨੌਜਵਾਨਾਂ ਨੂੰ ਉਸ ਦੇ ਅੰਕਾਂ ਦੇ ਆਧਾਰ 'ਤੇ ਹੀ ਨੌਕਰੀ ਦਿੱਤੀ ਜਾਵੇਗੀ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


 


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial