Weather Report: ਚੰਡੀਗੜ੍ਹ 'ਚ 4 ਜੂਨ ਨੂੰ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਲੂ ਦਾ ਅਲਰਟ, ਤਾਪਮਾਨ 'ਚ ਆਈ ਮਾਮੂਲੀ ਗਿਰਾਵਟ
Chandigarh Weather Report: ਮੌਸਮ ਵਿਭਾਗ ਨੇ ਚੰਡੀਗੜ੍ਹ ਵਿੱਚ 4 ਜੂਨ ਤੋਂ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। 4 ਜੂਨ ਤੋਂ ਬਾਅਦ ਤਾਪਮਾਨ 'ਚ ਮਾਮੂਲੀ ਗਿਰਾਵਟ ਆਵੇਗੀ।
Chandigarh Weather Report: ਮੌਸਮ ਵਿਭਾਗ ਨੇ ਚੰਡੀਗੜ੍ਹ ਵਿੱਚ 4 ਜੂਨ ਤੋਂ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। 4 ਜੂਨ ਤੋਂ ਬਾਅਦ ਤਾਪਮਾਨ 'ਚ ਮਾਮੂਲੀ ਗਿਰਾਵਟ ਆਵੇਗੀ। ਇਸ ਤੋਂ ਬਾਅਦ ਲੋਕਾਂ ਨੂੰ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਹਾਲਾਂਕਿ ਮੌਸਮ ਵਿਭਾਗ ਨੇ 4 ਜੂਨ ਤੱਕ ਹੀਟਵੇਵ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਤਾਪਮਾਨ ਅਜੇ ਵੀ 40 ਡਿਗਰੀ ਸੈਲਸੀਅਸ ਤੋਂ ਉੱਪਰ ਬਣਿਆ ਹੋਇਆ ਹੈ। ਇਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਨਹੀਂ ਮਿਲ ਰਹੀ। ਪਿਛਲੇ 24 ਘੰਟਿਆਂ 'ਚ ਤਾਪਮਾਨ 'ਚ ਕਰੀਬ 1.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਆਉਣ ਵਾਲੇ ਸਮੇਂ ਵਿੱਚ ਹੌਲੀ-ਹੌਲੀ ਹੋਰ ਗਿਰਾਵਟ ਦੇਖਣ ਨੂੰ ਮਿਲੇਗੀ।
ਮੌਸਮ ਵਿਭਾਗ ਨੇ ਐਕਟਿਵ ਵੈਸਟਰਨ ਡਿਸਟਰਬੈਂਸ ਕਰਕੇ 1 ਜੂਨ ਨੂੰ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਸੀ। ਪਰ ਮੀਂਹ ਨਾ ਪੈਣ ਕਾਰਨ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 44.5 ਡਿਗਰੀ ਸੈਲਸੀਅਸ ਰਿਹਾ। ਜਦਕਿ ਘੱਟੋ-ਘੱਟ ਤਾਪਮਾਨ 27.2 ਡਿਗਰੀ ਸੈਲਸੀਅਸ ਰਿਹਾ।
ਇਹ ਵੀ ਪੜ੍ਹੋ: Milk: ਵੇਰਕਾ ਤੋਂ ਬਾਅਦ ਅਮੂਲ ਨੇ ਵੀ ਵਧਾਈਆਂ ਦੁੱਧ ਦੀਆਂ ਕੀਮਤਾਂ, ਅੱਜ ਤੋਂ ਇੰਨੇ ਰੁਪਏ ਮਹਿੰਗਾ ਮਿਲੇਗਾ ਦੁੱਧ
ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ 3 ਜੂਨ ਨੂੰ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹੇਗਾ। 4 ਜੂਨ ਨੂੰ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹੇਗਾ। ਇਸੇ ਤਰ੍ਹਾਂ 5 ਜੂਨ ਨੂੰ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
ਚੰਡੀਗੜ੍ਹ ਵਿੱਚ ਮਈ ਮਹੀਨੇ ਵਿੱਚ ਮੀਂਹ ਨਹੀਂ ਪਿਆ ਹੈ। ਇਹ ਪਹਿਲੀ ਵਾਰ ਹੈ ਕਿ ਮਈ ਦਾ ਪੂਰਾ ਮਹੀਨਾ ਮੀਂਹ ਤੋਂ ਬਿਨਾਂ ਲੰਘਿਆ ਹੈ। ਇਸ ਕਾਰਨ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਚੰਡੀਗੜ੍ਹ ਤੋਂ ਇਲਾਵਾ ਮੁਹਾਲੀ ਵਿੱਚ ਵੱਧ ਤੋਂ ਵੱਧ ਤਾਪਮਾਨ 43.8 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 29.4 ਡਿਗਰੀ ਸੈਲਸੀਅਸ ਰਿਹਾ। ਜੋ ਕਿ ਪਿਛਲੇ 24 ਘੰਟਿਆਂ ਵਿੱਚ 0.9 ਡਿਗਰੀ ਸੈਲਸੀਅਸ ਵੱਡਾ ਹੈ। ਇਸੇ ਤਰ੍ਹਾਂ ਪੰਚਕੂਲਾ ਵਿੱਚ ਵੱਧ ਤੋਂ ਵੱਧ ਤਾਪਮਾਨ 42.7 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 24.7 ਡਿਗਰੀ ਸੈਲਸੀਅਸ ਰਿਹਾ।
ਇਹ ਵੀ ਪੜ੍ਹੋ: Accident: ਹਿਮਾਚਲ ਤੋਂ ਮੱਥਾ ਟੇਕ ਕੇ ਆ ਰਿਹਾ ਸੀ ਪਰਿਵਾਰ, ਕਾਰ ਦਾ ਸੰਤੁਲਨ ਵਿਗੜਨ ਕਰਕੇ ਵਾਪਰਿਆ ਭਿਆਨਕ ਹਾਦਸਾ, 5 ਜ਼ਖ਼ਮੀ