(Source: ECI/ABP News)
Weather News: ਚੰਡੀਗੜ੍ਹ 'ਚ ਮੌਸਮ ਨੇ ਬਦਲਿਆ ਮਿਜਾਜ਼, ਰਹੇਗੀ ਬੱਦਲਵਾਈ, ਅਗਲੇ ਦਿਨਾਂ ਤੱਕ ਇਦਾਂ ਦਾ ਰਹੇਗਾ ਮੌਸਮ
Weather News: ਮਾਨਸੂਨ ਐਕਟਿਵ ਹੋਣ ਕਰਕੇ ਚੰਡੀਗੜ੍ਹ ਵਿੱਚ 2 ਦਿਨਾਂ ਤੋਂ ਮੀਂਹ ਪੈ ਰਿਹਾ ਹੈ। ਜਿਸ ਕਾਰਨ ਮੌਸਮ ਵਿੱਚ ਬਦਲਾਅ ਆਇਆ ਹੈ। ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।
![Weather News: ਚੰਡੀਗੜ੍ਹ 'ਚ ਮੌਸਮ ਨੇ ਬਦਲਿਆ ਮਿਜਾਜ਼, ਰਹੇਗੀ ਬੱਦਲਵਾਈ, ਅਗਲੇ ਦਿਨਾਂ ਤੱਕ ਇਦਾਂ ਦਾ ਰਹੇਗਾ ਮੌਸਮ Chandigarh Weather Rain Update Monsoon Alert Know All Details Weather News: ਚੰਡੀਗੜ੍ਹ 'ਚ ਮੌਸਮ ਨੇ ਬਦਲਿਆ ਮਿਜਾਜ਼, ਰਹੇਗੀ ਬੱਦਲਵਾਈ, ਅਗਲੇ ਦਿਨਾਂ ਤੱਕ ਇਦਾਂ ਦਾ ਰਹੇਗਾ ਮੌਸਮ](https://feeds.abplive.com/onecms/images/uploaded-images/2024/08/29/e6da8a63f6ca301c47941625c20544031724938083846664_original.jpg?impolicy=abp_cdn&imwidth=1200&height=675)
Weather News: ਮਾਨਸੂਨ ਐਕਟਿਵ ਹੋਣ ਕਰਕੇ ਚੰਡੀਗੜ੍ਹ ਵਿੱਚ 2 ਦਿਨਾਂ ਤੋਂ ਮੀਂਹ ਪੈ ਰਿਹਾ ਹੈ। ਜਿਸ ਕਾਰਨ ਮੌਸਮ ਵਿੱਚ ਬਦਲਾਅ ਆਇਆ ਹੈ। ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3 ਡਿਗਰੀ ਦਰਜ ਕੀਤਾ ਗਿਆ। ਜਿਸ ਕਾਰਨ ਤਾਪਮਾਨ 30 ਡਿਗਰੀ ਤੱਕ ਪਹੁੰਚ ਗਿਆ ਹੈ। ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ‘ਚ ਅੱਜ ਅਤੇ ਸ਼ੁੱਕਰਵਾਰ ਨੂੰ ਵੀ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣਗੇ। ਮੀਂਹ ਵੀ ਪੈ ਸਕਦਾ ਹੈ।
ਚੰਡੀਗੜ੍ਹ ਅਤੇ ਨੇੜਲੇ ਇਲਾਕਿਆਂ 'ਚ ਮੀਂਹ ਨੇ ਚਿਤਾਵਨੀ ਕੀਤੀ ਜਾਰੀ
ਹਾਲਾਂਕਿ ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਅਤੇ ਇਸ ਦੇ ਨੇੜਲੇ ਇਲਾਕਿਆਂ ਚ ਮੀਂਹ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਮੋਹਾਲੀ ਅਤੇ ਪੰਚਕੂਲਾ ਵਿੱਚ ਵੀ ਅਜਿਹੀ ਹੀ ਸਥਿਤੀ ਬਣੀ ਰਹੇਗੀ। ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਭਲਕੇ ਤੋਂ ਮੌਸਮ ‘ਚ ਬਦਲਾਅ ਹੋਵੇਗਾ। ਇਸ ਦੇ ਨਾਲ ਹੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ।
ਪਿਛਲੇ ਕੁਝ ਦਿਨਾਂ ਤੋਂ ਚੰਡੀਗੜ੍ਹ ਵਿੱਚ ਪੈ ਰਿਹਾ ਮੀਂਹ
ਬੇਸ਼ੱਕ ਪਿਛਲੇ ਕੁਝ ਦਿਨਾਂ ਤੋਂ ਚੰਡੀਗੜ੍ਹ ਵਿੱਚ ਮੀਂਹ ਪੈ ਰਿਹਾ ਹੈ। ਪਰ ਹੁਣ ਤੱਕ ਇਲਾਕੇ ਵਿੱਚ ਔਸਤ ਨਾਲੋਂ ਘੱਟ ਮੀਂਹ ਦਰਜ ਕੀਤਾ ਗਿਆ ਹੈ। ਜੇਕਰ ਅੰਕੜਿਆਂ ਦੀ ਗੱਲ ਕਰੀਏ ਤਾਂ ਚੰਡੀਗੜ੍ਹ ‘ਚ ਜੂਨ ਮਹੀਨੇ ਤੋਂ ਹੁਣ ਤੱਕ ਔਸਤਨ 607.1 ਮਿਲੀਮੀਟਰ ਮੀਂਹ ਪਿਆ ਹੈ, ਜੋ ਇਸ ਸੀਜ਼ਨ ਦੀ ਬਾਰਿਸ਼ ਨਾਲੋਂ 13.5 ਫੀਸਦੀ ਘੱਟ ਹੈ। ਮੋਹਾਲੀ ਵਿੱਚ ਵੀ ਹੁਣ ਤੱਕ 215.9 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ, ਜੋ ਕਿ 57% ਘੱਟ ਹੈ। ਹਾਲਾਂਕਿ ਮਾਨਸੂਨ 1 ਜੂਨ ਤੋਂ 30 ਸਤੰਬਰ ਤੱਕ ਰਹਿੰਦਾ ਹੈ। ਉਮੀਦ ਹੈ ਕਿ ਮੀਂਹ ਦੀ ਇਹ ਕਮੀ ਪੂਰੀ ਹੋ ਜਾਵੇਗੀ।
2 ਸਤੰਬਰ ਤੱਕ ਮੀਂਹ ਦਾ ਅਲਰਟ
ਉੱਥੇ ਹੀ ਚੰਡੀਗੜ੍ਹ ਵਿੱਚ 2 ਸਤੰਬਰ ਤੱਕ ਮੀਂਹ ਦਾ ਅਲਰਟ ਨਹੀਂ ਹੈ। ਹਾਲਾਂਕਿ 2 ਅਕਤੂਬਰ ਤੱਕ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨਾਲ ਤਾਪਮਾਨ ਦੇ ਵਿੱਚ ਕਮੀ ਵੀ ਦੇਖਣ ਨੂੰ ਮਿਲੇਗੀ। ਇਸ ਦੇ ਨਾਲ ਹੀ ਮੌਸਮ ਵਿਭਾਗ ਦੇ ਮਾਹਿਰਾਂ ਮੁਤਾਬਕ ਕਈ ਵਾਰ ਆਖਰੀ ਸਮੇਂ ‘ਤੇ ਮੌਸਮ ਬਦਲ ਜਾਂਦਾ ਹੈ। ਅਜਿਹੇ ‘ਚ ਤੁਰੰਤ ਅਲਰਟ ਜਾਰੀ ਕੀਤਾ ਜਾਂਦਾ ਹੈ। ਘਰੋਂ ਚੱਲਣ ਤੋਂ ਪਹਿਲਾਂ ਤੁਹਾਡੇ ਮੌਸਮ ਵਿਭਾਗ ਦਾ ਤਾਜ਼ਾ ਅਲਰਟ ਉਹਨਾਂ ਦੀ ਵੈੱਬਸਾਈਟ ਤੇ ਦੇਖ ਲੈਣਾ ਚਾਹੀਦਾ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)