Chandigarh Weather Report: ਚੰਡੀਗੜ੍ਹੀਆਂ ਨੂੰ ਨਹੀਂ ਮਿਲੇਗੀ ਗਰਮੀ ਤੋਂ ਰਾਹਤ, 44 ਤੋਂ ਪਾਰ ਪਹੁੰਚੇਗਾ ਤਾਪਮਾਨ, 28 ਮਈ ਤੱਕ ਰੈੱਡ ਅਲਰਟ ਜਾਰੀ
Chandigarh Weather Report: ਚੰਡੀਗੜ੍ਹ ਮੌਸਮ ਵਿਭਾਗ ਮੁਤਾਬਕ ਅੱਜ ਚੰਡੀਗੜ੍ਹ ਦਾ ਤਾਪਮਾਨ 44 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਉੱਥੇ ਹੀ ਮੌਸਮ ਵਿਭਾਗ ਨੇ
Chandigarh Weather Report: ਚੰਡੀਗੜ੍ਹ ਮੌਸਮ ਵਿਭਾਗ ਮੁਤਾਬਕ ਅੱਜ ਚੰਡੀਗੜ੍ਹ ਦਾ ਤਾਪਮਾਨ 44 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਕਿਉਂਕਿ ਪਿਛਲੇ 24 ਘੰਟਿਆਂ ਵਿੱਚ ਸ਼ਹਿਰ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 2.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਵਧਦੇ ਤਾਪਮਾਨ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ 28 ਮਈ ਤੱਕ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ ਲੋਕਾਂ ਨੂੰ ਕੁਝ ਰਾਹਤ ਮਿਲਣ ਦੀ ਉਮੀਦ ਹੈ।
ਬੀਤੇ ਦਿਨੀਂ ਮੌਸਮ ਵਿਭਾਗ ਨੇ ਚੰਡੀਗੜ੍ਹ ਵਿੱਚ 42.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਸੀ। ਇਹ ਆਮ ਨਾਲੋਂ 2.7 ਡਿਗਰੀ ਸੈਲਸੀਅਸ ਵੱਧ ਹੈ। ਘੱਟੋ-ਘੱਟ ਤਾਪਮਾਨ 28.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਹ ਵੀ ਆਮ ਨਾਲੋਂ ਵੱਧ ਚੱਲ ਰਿਹਾ ਹੈ। ਇਸੇ ਤਰ੍ਹਾਂ ਮੁਹਾਲੀ ਵਿੱਚ ਵੱਧ ਤੋਂ ਵੱਧ ਤਾਪਮਾਨ 41.6 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 29.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਚਕੂਲਾ ਵਿੱਚ ਵੱਧ ਤੋਂ ਵੱਧ ਤਾਪਮਾਨ 41.1 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 27.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: Punjab News: ਵੋਟਾਂ ਤੋਂ ਪਹਿਲਾਂ ਸੁਖਬੀਰ ਬਾਦਲ ਦੀ ਵੱਡੀ ਕਾਰਵਾਈ, ਜੀਜੇ ਨੂੰ ਪਾਰਟੀ 'ਚੋਂ ਕੀਤਾ ਬਾਹਰ
ਮੌਸਮ ਵਿਭਾਗ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਉਨ੍ਹਾਂ ਅਨੁਸਾਰ ਲੋਕਾਂ ਨੂੰ ਡਾਇਰੈਕਟ ਗਰਮੀ ਦੇ ਸੰਪਰਕ ਵਿੱਚ ਆਉਣ ਤੋਂ ਬਚਣਾ ਚਾਹੀਦਾ ਹੈ। ਘਰ ਦੇ ਅੰਦਰ ਹਵਾਦਾਰ ਅਤੇ ਠੰਢੀ ਥਾਂ 'ਤੇ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ। ਹਲਕੇ ਰੰਗ ਦੇ ਢਿੱਲੇ ਸੂਤੀ ਕੱਪੜੇ ਪਾਓ। ਧੁੱਪ ਵਿਚ ਬਾਹਰ ਜਾਣ ਵੇਲੇ ਆਪਣੇ ਸਿਰ ਨੂੰ ਛੱਤਰੀ, ਕਿਸੇ ਕੱਪੜੇ ਜਾਂ ਟੋਪੀ ਨਾਲ ਢੱਕੋ। ਬਾਹਰ ਜਾਣ ਵੇਲੇ ਜੁੱਤੇ ਅਤੇ ਐਨਕਾਂ ਦੀ ਵਰਤੋਂ ਕਰੋ। ਵੱਧ ਤੋਂ ਵੱਧ ਤਰਲ ਪਦਾਰਥ ਜਿਵੇਂ ਪਾਣੀ, ਨਿੰਬੂ ਪਾਣੀ, ਲੱਸੀ ਪੀਓ। ਆਪਣੀ ਖੁਰਾਕ ਵਿੱਚ ਸਲਾਦ ਅਤੇ ਹੋਰ ਪੌਸ਼ਟਿਕ ਭੋਜਨ ਸ਼ਾਮਲ ਕਰੋ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਗੱਜਣਗੇ ਅਮਿਤ ਸ਼ਾਹ, 1500 ਪੁਲਿਸ ਮੁਲਾਜ਼ਮ ਤਾਇਨਾਤ, ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਕੀਤਾ ਹਾਊਸ ਅਰੈਸਟ