Weather Update: ਗਰਮੀ ਦੇ ਕਹਿਰ ਨੂੰ ਲੈ ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ, ਧੁੱਪ 'ਚ ਨਿਕਲਣ ਵਾਲੇ ਵਰਤੋਂ ਇਹ ਸਾਵਧਾਨੀਆਂ
Chandigarh Weather: ਇੱਕ ਵਾਰ ਫਿਰ ਗਰਮੀ ਨੇ ਆਪਣਾ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਗੱਲ ਜੇਕਰ ਚੰਡੀਗੜ੍ਹ ਦੀ ਕਰਿਏ ਤਾਂ ਇੱਥੇ ਵੱਧ ਰਹੀ ਗਰਮੀ ਨੇ ਲੋਕਾਂ ਦੇ ਵੱਟ ਕੱਢ ਦਿੱਤੇ ਹਨ। ਦਰਅਸਲ,
Chandigarh Weather: ਇੱਕ ਵਾਰ ਫਿਰ ਗਰਮੀ ਨੇ ਆਪਣਾ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਗੱਲ ਜੇਕਰ ਚੰਡੀਗੜ੍ਹ ਦੀ ਕਰਿਏ ਤਾਂ ਇੱਥੇ ਵੱਧ ਰਹੀ ਗਰਮੀ ਨੇ ਲੋਕਾਂ ਦੇ ਵੱਟ ਕੱਢ ਦਿੱਤੇ ਹਨ। ਦਰਅਸਲ, ਚੰਡੀਗੜ੍ਹ ਵਿੱਚ ਤਾਪਮਾਨ ਵਿੱਚ ਅਚਾਨਕ ਵਾਧਾ ਹੋਇਆ ਹੈ। ਅਗਲੇ ਇੱਕ ਹਫ਼ਤੇ ਤੱਕ ਤਾਪਮਾਨ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਸਮੇਂ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2 ਡਿਗਰੀ ਸੈਲਸੀਅਸ ਵੱਧ ਹੈ।
ਇਸ ਕਾਰਨ ਦਿਨ ਵੇਲੇ ਗਰਮ ਹਵਾਵਾਂ ਚੱਲ ਰਹੀਆਂ ਹਨ। ਤੇਜ਼ ਧੁੱਪ ਕਾਰਨ ਲੋਕਾਂ ਨੂੰ ਛਤਰੀਆਂ ਲੈ ਕੇ ਘਰਾਂ ਤੋਂ ਬਾਹਰ ਨਿਕਲਣਾ ਪਿਆ। ਮੌਸਮ ਵਿਭਾਗ ਅਨੁਸਾਰ ਭਵਿੱਖ ਵਿੱਚ ਵੀ ਮੌਸਮ ਅਜਿਹਾ ਹੀ ਰਹੇਗਾ ਅਤੇ ਮੀਂਹ ਪੈਣ ਦੀ ਸੰਭਾਵਨਾ ਘੱਟ ਹੈ।
ਸਿਹਤ ਵਿਭਾਗ ਨੇ ਐਡਵਾਈਜ਼ਰੀ ਜਾਰੀ ਕੀਤੀ
ਤੇਜ਼ ਧੁੱਪ ਅਤੇ ਗਰਮੀ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਸਿਹਤ ਵਿਭਾਗ ਨੇ ਗਰਮੀ ਦੀ ਲਹਿਰ ਤੋਂ ਬਚਣ ਦੇ ਤਰੀਕਿਆਂ ਨੂੰ ਲੈ ਕੇ ਇਹ ਐਡਵਾਈਜ਼ਰੀ ਜਾਰੀ ਕੀਤੀ ਹੈ। ਸਿਹਤ ਵਿਭਾਗ ਨੇ ਲੋਕਾਂ ਨੂੰ ਗਰਮੀ ਦੇ ਸਿਹਤ 'ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਐਡਵਾਈਜ਼ਰੀ 'ਚ ਕੁਝ ਸੁਝਾਅ ਦਿੱਤੇ ਹਨ। ਇਸ ਐਡਵਾਈਜ਼ਰੀ ਵਿੱਚ ਖਾਸ ਕਰਕੇ ਬੱਚਿਆਂ, ਬਜ਼ੁਰਗਾਂ ਅਤੇ ਬਿਮਾਰ ਲੋਕਾਂ ਨੂੰ ਗਰਮੀਆਂ ਵਿੱਚ ਵਿਸ਼ੇਸ਼ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਗਈ ਹੈ।
ਸਿਹਤ ਵਿਭਾਗ ਵੱਲੋਂ ਜਾਰੀ ਅਡਵਾਈਜ਼ਰੀ ਅਨੁਸਾਰ ਸਿੱਧੀ ਧੁੱਪ ਤੋਂ ਬਚੋ, ਘਰ ਦੀਆਂ ਖਿੜਕੀਆਂ ਖੁੱਲ੍ਹੀਆਂ ਰੱਖੋ, ਹਲਕੇ ਰੰਗ ਦੇ ਢਿੱਲੇ ਸੂਤੀ ਕੱਪੜੇ ਪਾਓ, ਸਿੱਧੀ ਧੁੱਪ ਤੋਂ ਬਚਣ ਲਈ ਛੱਤਰੀਆਂ, ਟੋਪੀਆਂ ਅਤੇ ਐਨਕਾਂ ਦੀ ਵਰਤੋਂ ਕਰੋ, ਵਾਰ-ਵਾਰ ਪਾਣੀ ਪੀ ਕੇ ਆਪਣੇ ਆਪ ਨੂੰ ਹਾਈਡਰੇਟ ਰੱਖੋ , ਜਿੰਨਾ ਸੰਭਵ ਹੋ ਸਕੇ ਤਰਲ ਪਦਾਰਥ, ਫਲ ਅਤੇ ਸਲਾਦ ਦਾ ਸੇਵਨ ਕਰੋ।
ਇਸ ਦੇ ਨਾਲ, ਸ਼ਰਾਬ, ਕੈਫੀਨ ਅਤੇ ਮਿੱਠੇ ਵਾਲੇ ਪੀਣ ਵਾਲੇ ਪਦਾਰਥ ਨਾ ਪੀਓ। ਜਿਨ੍ਹਾਂ ਨੂੰ ਸਿਹਤ ਸਮੱਸਿਆਵਾਂ ਹਨ, ਬੱਚਿਆਂ ਅਤੇ ਬਜ਼ੁਰਗਾਂ ਸਮੇਤ ਲੋਕਾਂ ਨੂੰ ਦਿਨ ਵੇਲੇ ਬਾਹਰ ਜਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਅਤੇ ਪਾਲਤੂ ਜਾਨਵਰਾਂ ਨੂੰ ਬਾਹਰ ਖੜ੍ਹੇ ਕਿਸੇ ਵੀ ਵਾਹਨ ਕੋਲ੍ਹ ਨਾ ਛੱਡਣ।