Weather Update: ਚੰਡੀਗੜ੍ਹ ਦਾ ਤਾਪਮਾਨ ਇੱਕ ਵਾਰ ਫਿਰ 44 ਡਿਗਰੀ ਸੈਲਸੀਅਸ ਤੋਂ ਉਪਰ ਪਹੁੰਚ ਗਿਆ ਹੈ। ਮੌਸਮ ਵਿਭਾਗ ਨੇ ਅੱਜ ਹੀਟਵੇਵ ਦਾ ਆਰੇਂਜ ਅਲਰਟ ਜਾਰੀ ਕੀਤਾ ਹੈ। ਅਗਲੇ ਤਿੰਨ ਦਿਨਾਂ ਤੱਕ ਹੀਟਵੇਵ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹਿ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਮਾਨਸੂਨ ਮਹੀਨੇ ਦੇ ਅੰਤ ਤੱਕ ਚੰਡੀਗੜ੍ਹ ਵਿੱਚ ਦਸਤਕ ਦੇ ਸਕਦਾ ਹੈ। ਇਸ ਤੋਂ ਇਲਾਵਾ ਮਾਨਸੂਨ ਤੋਂ ਪਹਿਲਾਂ ਦੀਆਂ ਗਤੀਵਿਧੀਆਂ ਵਿੱਚ ਅਜੇ ਵੀ ਦੇਰੀ ਹੋ ਰਹੀ ਹੈ। ਇਸ ਕਰਕੇ ਗਰਮੀ ਤੋਂ ਫਿਲਹਾਲ ਰਾਹਤ ਨਹੀਂ ਮਿਲੇਗੀ।
ਵਧਦੀ ਗਰਮੀ ਦੇ ਨਾਲ ਬਿਜਲੀ ਦੀ ਮੰਗ ਵੀ ਵੱਧ ਗਈ ਹੈ। ਬੁੱਧਵਾਰ ਨੂੰ ਇਹ ਮੰਗ 428 ਮੈਗਾਵਾਟ ਤੱਕ ਪਹੁੰਚ ਗਈ। ਚੰਡੀਗੜ੍ਹ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਮੰਗ 30 ਮਈ ਨੂੰ 438 ਮੈਗਾਵਾਟ ਦਰਜ ਕੀਤੀ ਗਈ ਸੀ। ਮੰਗ ਵਧਣ ਕਰਕੇ ਫਾਲਟ ਦੀ ਸਮੱਸਿਆ ਵੀ ਵੱਧ ਰਹੀ ਹੈ। ਵਿਭਾਗ ਦਾ ਦਾਅਵਾ ਹੈ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਪਰ ਨੁਕਸ ਕਰਕੇ ਅਣਐਲਾਨੇ ਕੱਟਾਂ ਅਤੇ ਘੱਟ ਵੋਲਟੇਜ ਦੀ ਸਮੱਸਿਆ ਆ ਰਹੀ ਹੈ। ਸ਼ਿਕਾਇਤਾਂ ਜ਼ਿਆਦਾ ਹੋਣ ਕਰਕੇ ਹੈਲਪਲਾਈਨ ਨੰਬਰ ਵੀ ਵਿਅਸਤ ਰਹਿੰਦਾ ਹੈ। ਇਸ ਕਾਰਨ ਲੋਕਾਂ ਦੇ ਫੋਨ ਕੁਨੈਕਟ ਨਹੀਂ ਹੋ ਰਹੇ। ਉੱਥੇ ਹੀ ਜਾਣਕਾਰੀ ਮੁਤਾਬਕਾ ਲੋਕਾਂ ਨੂੰ ਪਾਣੀ ਦੇ ਲੋਅ ਪ੍ਰੈਸ਼ਰ ਦੀ ਸਮੱਸਿਆ ਤੋਂ ਜੂਝਣਾ ਪੈ ਰਿਹਾ ਹੈ ਅਤੇ ਗਰਮੀ ਵਧਣ ਕਰਕੇ ਲੋਕ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਇਹ ਵੀ ਪੜ੍ਹੋ: Barnala News: ਵਿਜੀਲੈਂਸ ਨੇ ਥਾਣੇਦਾਰ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਦਬੋਚਿਆ