Chandigarh News: ਪਹਾੜਾਂ ਦੀ ਗੋਦ ਵਿੱਚ ਵੱਸੇ ਚੰਡੀਗੜ੍ਹ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਪਿਛਲੇ ਦਿਨਾਂ ਤੋਂ ਸਵੇਰੇ-ਸ਼ਾਮ ਪੈਂਦੀ ਸੰਘਣੀ ਧੁੰਦ ਕਾਰਨ ਜਨਜੀਵਨ ਵਿੱਚ ਵਿਘਨ ਪੈ ਗਿਆ ਹੈ। ਮੌਸਮ ਵਿਭਾਗ ਅਨੁਸਾਰ 25 ਤੇ 26 ਦਸੰਬਰ ਨੂੰ ਹਲਕੀ ਬੱਦਲਵਾਈ ਤੇ 27 ਤੇ 28 ਨੂੰ ਸੰਘਣੀ ਧੁੰਦ ਪੈਣ ਦੇ ਆਸਾਰ ਹਨ।

ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਨੂੰ ਸ਼ਹਿਰ ਦਾ ਘੱਟ ਤੋਂ ਘੱਟ ਤਾਪਮਾਨ 2.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਤਿੰਨ ਡਿਗਰੀ ਸੈਲਸੀਅਸ ਘੱਟ ਸੀ। ਇਸੇ ਤਰ੍ਹਾਂ ਵੱਧ ਤੋਂ ਵੱਧ ਤਾਪਮਾਨ 14.1 ਡਿਗਰੀ ਸੈਲਸੀਅਸ ਨੋਟ ਕੀਤਾ ਗਿਆ ਜੋ ਆਮ ਨਾਲੋਂ 7 ਡਿਗਰੀ ਸੈਲਸੀਅਸ ਘੱਟ ਸੀ। ਇਸੇ ਤਰ੍ਹਾਂ ਮੁਹਾਲੀ ਦਾ ਘੱਟ ਤੋਂ ਘੱਟ ਤਾਪਮਾਨ 4.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 3.6 ਡਿਗਰੀ ਸੈਲਸੀਅਸ ਘੱਟ ਸੀ ਅਤੇ ਵੱਧ ਤੋਂ ਵੱਧ ਤਾਪਮਾਨ 13.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।


ਇਹ ਵੀ ਪੜ੍ਹੋ : ਲੁਧਿਆਣਾ 'ਚ SHO ਦਾ ਹੀ ਮੋਟਰਸਾਈਕਲ ਹੋਇਆ ਚੋਰੀ , ਹੁਣ ਖੁਦ ਹੀ ਲਿਖਣਗੇ ਆਪਣੀ ਸ਼ਿਕਾਇਤ

ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਠੰਢੀਆਂ ਹਵਾਵਾਂ ਚੱਲਣ ਕਰਕੇ ਟਰਾਈਸਿਟੀ ਵਿੱਚ ਠੰਢ ਹੋਰ ਵੱਧ ਸਕਦੀ ਹੈ। ਸਿਟੀ ਬਿਊਟੀਫੁੱਲ ਵਿੱਚ ਠੰਢੀਆਂ ਹਵਾਵਾਂ ਚੱਲਣ ਕਰਕੇ ਠੰਢ ਲਗਾਤਾਰ ਵਧ ਰਹੀ ਹੈ। ਸ਼ਹਿਰ ਵਿੱਚ ਕਈ ਥਾਵਾਂ ’ਤੇ ਲੋਕ ਸਵੇਰ ਤੇ ਸ਼ਾਮ ਵੇਲੇ ਅੱਗ ਸੇਕਦੇ ਦਿਖਾਈ ਦਿੰਦੇ ਹਨ।

ਦਿਨ ਵਿੱਚ ਸੂਰਜ ਚੜ੍ਹਣ ਕਾਰਨ ਸ਼ਹਿਰ ਵਿਚਲੀਆਂ ਘੁੰਮਣ ਵਾਲੀਆਂ ਥਾਵਾਂ ਸੁਖਨਾ ਝੀਲ, ਰੌਕ ਗਾਰਡਨ, ਬਰਡ ਪਾਰਕ ਤੇ ਰੋਜ਼ ਗਾਰਡਨ ਸਣੇ ਹੋਰਨਾਂ ਥਾਵਾਂ ’ਤੇ ਸੈਲਾਨੀਆਂ ਦੀ ਭੀੜ ਲੱਗੀ ਰਹਿੰਦੀ ਹੈ। ਸਵੇਰ ਵੇਲੇ ਤੇ ਸ਼ਾਮ ਵੇਲੇ ਠੰਢ ਕਾਰਨ ਲੋਕ ਕੰਬਣੀ ਮਹਿਸੂਸ ਕਰਦੇ ਹਨ।


ਇਹ ਵੀ ਪੜ੍ਹੋ : ਤੁਨੀਸ਼ਾ ਸ਼ਰਮਾ ਦਾ ਐਕਸ ਬੁਆਏਫ੍ਰੈਂਡ ਸ਼ਿਜਾਨ ਮੁਹੰਮਦ ਖਾਨ ਗ੍ਰਿਫ਼ਤਾਰ , ਅਦਾਲਤ ਵਿੱਚ ਕੀਤਾ ਜਾਵੇਗਾ ਪੇਸ਼


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।