Chandigarh Weather Update: ਸਿਟੀ ਬਿਊਟੀਫੁੱਲ ਯਾਨੀ ਚੰਡੀਗੜ੍ਹ 'ਚ ਮਾਨਸੂਨ ਫਿਰ ਤੋਂ ਐਕਟਿਵ ਹੋ ਗਿਆ ਹੈ। ਦੇਰ ਰਾਤ ਤੋਂ ਸ਼ੁਰੂ ਹੋਈ ਬਾਰਸ਼ ਕਾਰਨ ਮੌਸਮ ਕਾਫੀ ਸੁਹਾਵਣਾ ਹੋ ਗਿਆ ਹੈ। ਤਾਪਮਾਨ ਵੀ ਹੇਠਾਂ ਆ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਐਤਵਾਰ ਨੂੰ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਵੱਲੋਂ ਵੱਧ ਤੋਂ ਵੱਧ ਤਾਪਮਾਨ ਵਿੱਚ 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਦਰਜ ਕੀਤਾ ਗਿਆ ਜੋ ਆਮ ਨਾਲੋਂ 0.5 ਡਿਗਰੀ ਵੱਧ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਪੰਚਕੂਲਾ ਤੇ ਮੁਹਾਲੀ ਜ਼ਿਲ੍ਹਿਆਂ ਵਿੱਚ ਵੀ ਦੁਪਹਿਰ 1 ਵਜੇ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 13.8 ਮਿਲੀਮੀਟਰ ਬਾਰਸ਼ ਦਰਜ ਕੀਤੀ ਗਈ। ਹਾਲਾਂਕਿ, ਪੂਰੇ ਸ਼ਹਿਰ ਵਿੱਚ ਬਾਰਸ਼ ਇੱਕਸਾਰ ਨਹੀਂ ਹੋਈ। ਕਦੇ ਦੱਖਣ ਦੇ ਕਿਸੇ ਸੈਕਟਰ ਵਿੱਚ ਤੇ ਕਦੇ ਪੰਚਕੂਲਾ ਦੇ ਨਾਲ ਲੱਗਦੇ ਇਲਾਕੇ ਵਿੱਚ ਮੀਂਹ ਪੈ ਰਿਹਾ ਹੈ। ਅੱਜ ਨਮੀ 62 ਤੋਂ 92% ਦੇ ਵਿਚਕਾਰ ਦਰਜ ਕੀਤੀ ਗਈ।
ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਚੰਡੀਗੜ੍ਹ ਵਿੱਚ 1 ਜੂਨ ਤੋਂ ਹੁਣ ਤੱਕ 283.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ ਜੋ ਆਮ ਨਾਲੋਂ 46.9% ਘੱਟ ਹੈ। ਹਾਲਾਂਕਿ ਆਉਣ ਵਾਲੇ ਹਫ਼ਤੇ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਹੈ ਪਰ ਅਜੇ ਤੱਕ ਕਿਸੇ ਵੀ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਤੱਕ ਰਹਿ ਸਕਦਾ ਹੈ।
ਇਸ ਵਾਰ ਮਾਨਸੂਨ ਦੇ ਸੀਜ਼ਨ 'ਚ ਜ਼ਿਆਦਾ ਮੀਂਹ ਨਹੀਂ ਪਿਆ ਪਰ ਚੰਡੀਗੜ੍ਹ ਪ੍ਰਸ਼ਾਸਨ ਤੇ ਨਗਰ ਨਿਗਮ ਚੌਕਸ ਹਨ। ਸੜਕਾਂ ਤੇ ਗਲੀਆਂ ਦੀ ਸਫ਼ਾਈ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪਟਿਆਲਾ ਦੇ ਰਾਓ ਦੇ ਕਿਨਾਰਿਆਂ ਦੀ ਵੀ ਸਫ਼ਾਈ ਕੀਤੀ ਗਈ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।