Chandigarh News: ਜ਼ਰਾ ਸੰਭਲ ਕੇ! ਚੰਡੀਗੜ੍ਹ 'ਚ ਔਰੇਂਜ ਅਲਰਟ... ਵਾਹਨ ਚਾਲਕਾਂ ਲਈ ਐਡਵਾਈਜ਼ਰੀ
Chandigarh Weather Update: ਮਾਨਸੂਨ ਭਾਵੇਂ ਕਮਜ਼ੋਰ ਹੋ ਗਈ ਹੈ, ਪਰ ਆਉਣ ਵਾਲੇ ਦੋ ਦਿਨਾਂ ਵਿੱਚ ਸਿਟੀ ਬਿਊਟੀਫੁੱਲ ਯਾਨੀ ਚੰਡੀਗੜ੍ਹ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਚੰਡੀਗੜ੍ਹ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ।
Chandigarh Weather Update: ਮਾਨਸੂਨ ਭਾਵੇਂ ਕਮਜ਼ੋਰ ਹੋ ਗਈ ਹੈ, ਪਰ ਆਉਣ ਵਾਲੇ ਦੋ ਦਿਨਾਂ ਵਿੱਚ ਸਿਟੀ ਬਿਊਟੀਫੁੱਲ ਯਾਨੀ ਚੰਡੀਗੜ੍ਹ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਚੰਡੀਗੜ੍ਹ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਹਿਸਾਬ ਨਾਲ ਅੱਜ ਟਰਾਈਸਿਟੀ ਵਿੱਚ ਭਾਰੀ ਮੀਂਹ ਪਵੇਗਾ।
ਅੱਜ ਸਵੇਰ ਤੋਂ ਹੀ ਬਾਰਸ਼ ਦਾ ਮੌਸਮ ਬਣਿਆ ਹੋਇਆ ਹੈ। ਠੰਢੀਆਂ ਹਵਾਵਾਂ ਵਗ ਰਹੀਆਂ ਹਨ। ਵੱਧ ਤੋਂ ਵੱਧ ਤਾਪਮਾਨ 37.4 ਡਿਗਰੀ ਦਰਜ ਕੀਤਾ ਗਿਆ ਜੋ ਕਿ ਆਮ ਤਾਪਮਾਨ ਨਾਲੋਂ 4 ਡਿਗਰੀ ਵੱਧ ਹੈ। ਮੌਸਮ ਵਿਭਾਗ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 28 ਤੋਂ 34 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਮੁਹਾਲੀ ਤੇ ਪੰਚਕੂਲਾ ਸਣੇ ਟ੍ਰਾਈਸਿਟੀ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ 'ਚ ਪਿਛਲੇ 24 ਘੰਟਿਆਂ ਦੌਰਾਨ 30.4 ਮਿਲੀਮੀਟਰ ਬਾਰਸ਼ ਦਰਜ ਕੀਤੀ ਗਈ ਹੈ। ਜਦੋਂਕਿ ਬੁੱਧਵਾਰ ਸਵੇਰੇ 6:30 ਵਜੇ ਤੋਂ ਸ਼ਾਮ 5 ਵਜੇ ਤੱਕ 11.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਜੇਕਰ 1 ਜੂਨ ਤੋਂ ਹੁਣ ਤੱਕ ਸ਼ਹਿਰ ਵਿੱਚ ਹੋਈ ਬਾਰਸ਼ ਦੀ ਗੱਲ ਕਰੀਏ ਤਾਂ ਇੱਥੇ 245.9 ਮਿਲੀਮੀਟਰ ਬਾਰਸ਼ ਹੋ ਚੁੱਕੀ ਹੈ ਜੋ ਆਮ ਨਾਲੋਂ 45.3 ਮਿਲੀਮੀਟਰ ਘੱਟ ਹੈ।
ਇਸ ਦੇ ਨਾਲ ਹੀ ਮੀਂਹ ਕਾਰਨ ਮੌਸਮ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵੀ ਅਲਰਟ 'ਤੇ ਹੈ। ਅਜਿਹੇ 'ਚ ਲੋਕਾਂ ਨੂੰ ਇਸ ਮੌਸਮ 'ਚ ਘਰੋਂ ਬਾਹਰ ਨਿਕਲਦੇ ਸਮੇਂ ਥੋੜ੍ਹਾ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਬਰਸਾਤ ਕਾਰਨ ਟ੍ਰੈਫਿਕ ਜਾਮ ਆਦਿ ਦੀ ਸਥਿਤੀ ਪੈਦਾ ਹੋ ਸਕਦੀ ਹੈ। ਬਿਜਲੀ ਦੀਆਂ ਲਾਈਨਾਂ ਨਾਲ ਸਮੱਸਿਆ ਹੋ ਸਕਦੀ ਹੈ।
ਇਸ ਦੇ ਨਾਲ ਹੀ ਆਵਾਜਾਈ ਲਈ ਵੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਵਾਹਨ ਚਾਲਕਾਂ ਨੂੰ ਪਾਣੀ ਭਰੀਆਂ ਸੜਕਾਂ ਦੀ ਚੋਣ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ। ਵਾਹਨ ਚਾਲਕਾਂ ਨੂੰ ਪਾਣੀ ਵਿੱਚੋਂ ਗੱਡੀ ਕੱਢਦੇ ਵੇਲੇ ਏਸੀ ਦੀ ਵਰਤੋਂ ਨਾ ਕਰਨ ਲਈ ਕਿਹਾ ਗਿਆ ਹੈ। ਗੱਡੀ ਦੇ ਐਗਜ਼ੌਸਟ ਪਾਈਪ ਰਾਹੀਂ ਪਾਣੀ ਨੂੰ ਇੰਜਣ ਵਿੱਚ ਦਾਖਲ ਹੋਣ ਤੋਂ ਰੋਕਣ ਲਈ ਇੱਕ ਸਥਿਰ ਗਤੀ ਬਣਾਈ ਰੱਖਣ ਦੀ ਸਲਾਹ ਦਿੱਤੀ ਗਈ ਹੈ। ਪਾਣੀ ਵਿੱਚੋਂ ਲੰਘਦੇ ਵੇਲੇ ਕਾਰ ਨੂੰ ਪਹਿਲੇ ਗੀਅਰ ਵਿੱਚ ਚਲਾਓ। ਕਿਸੇ ਵੀ ਤਰ੍ਹਾਂ ਦੀ ਹਾਲਤ ਵਿੱਚ ਘਬਰਾਓ ਨਾ। ਮਦਦ ਲਈ 112 ਜਾਂ 1073 'ਤੇ ਕਾਲ ਕਰੋ।