Weather: ਚੰਡੀਗੜ੍ਹ 'ਚ ਅੱਜ ਮੁੜ ਬਾਰਿਸ਼, ਮੌਸਮ ਵਿਭਾਗ ਦਾ ਅਲਰਟ, ਪੁਲਿਸ ਨੇ ਵੀ ਜਾਰੀ ਕੀਤੀ ਐਡਵਾਈਜ਼ਰੀ, ਦੇਖੋ ਉੱਤਰ ਭਾਰਤ ਦਾ ਮੌਸਮ
Chandigarh Weather Update - ਮੌਸਮ ਵਿਭਾਗ ਮੁਤਾਬਕ ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ, 19 ਸਤੰਬਰ ਤੋਂ 22 ਸਤੰਬਰ ਤੱਕ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਅਤੇ 23 ਸਤੰਬਰ ਨੂੰ
Weather Update - ਪੰਜਾਬ ਸਮੇਤ ਉੱਤਰ ਭਾਰਤ ਦਾ ਤਾਪਮਾਨ ਲਗਾਤਾਰ ਹੇਠਾਂ ਜਾ ਰਿਹਾ ਹੈ। ਪਿਛਲੇ ਦੋ ਦਿਨਾਂ ਤੋਂ ਬਦਲੇ ਮੌਸਮ ਕਾਰਨ ਗਰਮੀ ਤੋਂ ਰਾਹਤ ਮਿਲੀ ਹੈ। ਇਸੇ ਤਰ੍ਹਾਂ ਅੱਜ ਚੰਡੀਗੜ੍ਹ ਨੂੰ ਲੈ ਕੇ ਵੀ ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਅੱਜ ਚੰਡੀਗੜ੍ਹ ਵਿੱਚ ਦਿਨ ਭਰ ਬੱਦਲ ਛਾਏ ਰਹਿਣਗੇ। ਸਮੇਂ-ਸਮੇਂ 'ਤੇ ਹਲਕੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ 'ਚ 19.3 ਮਿਲੀਮੀਟਰ ਬਾਰਿਸ਼ ਹੋਈ ਹੈ। ਇਸ ਕਾਰਨ ਸ਼ਹਿਰ ਦਾ ਤਾਪਮਾਨ 7 ਡਿਗਰੀ ਸੈਲਸੀਅਸ ਹੇਠਾਂ ਆ ਗਿਆ ਹੈ। ਅਗਲੇ ਤਿੰਨ ਦਿਨਾਂ ਤੱਕ ਇਸੇ ਤਰ੍ਹਾਂ ਹਲਕੀ ਬਾਰਿਸ਼ ਅਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ, 19 ਸਤੰਬਰ ਤੋਂ 22 ਸਤੰਬਰ ਤੱਕ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਅਤੇ 23 ਸਤੰਬਰ ਨੂੰ 34 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹੇਗਾ।
ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ ਕੁਝ ਘੰਟਿਆਂ ਤੱਕ ਇੱਥੇ ਮੀਂਹ ਪੈਂਦਾ ਰਹੇਗਾ। ਬਰਨਾਲਾ, ਸੰਗਰੂਰ ਅਤੇ ਮਾਨਸਾ ਨੂੰ ਛੱਡ ਕੇ ਪੂਰੇ ਰਾਜ ਵਿੱਚ 25 ਤੋਂ 50 ਫ਼ੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਹੁਸ਼ਿਆਰਪੁਰ, ਕਪੂਰਥਲਾ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਪਠਾਨਕੋਟ ਵਿੱਚ ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਰਾਤ ਤੋਂ ਹੀ ਹਲਕੀ ਤੋਂ ਦਰਮਿਆਨੀ ਬਾਰਿਸ਼ ਰੁਕ-ਰੁਕ ਕੇ ਹੋ ਰਹੀ ਹੈ।
ਚੰਡੀਗੜ੍ਹ ਵਿੱਚ ਪਿਛਲੇ ਦਿਨ ਵੀ ਕਾਫ਼ੀ ਤੇਜ਼ ਮੀਂਹ ਪਿਆ ਸੀ, ਜਿਸ ਕਾਰਨ ਸ਼ਹਿਰ ਦੀਆਂ ਕਈ ਸੜਕਾਂ 'ਚ ਪਾਣੀ ਖੜ੍ਹਾ ਦੇਖਣ ਨੂੰ ਮਿਲਿਆ। ਅੱਜ ਦੇ ਮੌਸਮ ਅਲਰਟ ਨੂੰ ਦੇਖਦੇ ਚੰਡੀਗੜ੍ਹ ਟਰੈਫਿਕ ਪੁਲਿਸ ਨੇ ਬਾਰਿਸ਼ ਦੌਰਾਨ ਹੌਲੀ ਗੱਡੀ ਚਲਾਉਣ ਦੀ ਐਡਵਾਈਜ਼ਰੀ ਜਾਰੀ ਕੀਤੀ ਹੈ। ਟਰੈਫਿਕ ਪੁਲੀਸ ਅਨੁਸਾਰ ਬਰਸਾਤ ਦੇ ਮੌਸਮ ਦੌਰਾਨ ਲੋਕਾਂ ਨੂੰ ਨਾਲ-ਨਾਲ ਚੱਲਣ ਵਾਲੀਆਂ ਦੋ ਕਾਰਾਂ ਵਿਚਕਾਰ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ। ਤਾਂ ਜੋ ਬ੍ਰੇਕ ਲਗਾਉਣ 'ਤੇ ਕਿਸੇ ਤਰ੍ਹਾਂ ਦਾ ਹਾਦਸਾ ਹੋਣ ਦੀ ਸੰਭਾਵਨਾ ਨਾ ਰਹੇ।
ਸਤੰਬਰ ਮਹੀਨੇ ਚੜ੍ਹਦੇ ਹੀ ਪੰਜਾਬ ਸਮੇਤ ਚੰਡੀਗੜ੍ਹ ਅਤੇ ਹਰਿਆਣਾ ਵਿੱਚ ਤਾਪਮਾਨ 35 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਸੀ। ਸਤੰਬਰ ਦੇ ਪਹਿਲੇ ਹਫ਼ਤੇ ਮੀਂਹ ਨਹੀਂ ਦੇਖਣ ਨੂੰ ਮਿਲਿਆ ਹਲਾਂਕਿ ਪਿਛਲੇ ਮਹੀਨੇ ਅਗਸਤ ਵਿੱਚ ਬਾਰਿਸ਼ ਨੇ ਕਈ ਰਿਕਾਰਡ ਤੋੜ ਦਿੱਤੇ ਸਨ। ਪਰ 7 ਸਤੰਬਰ ਤੱਕ ਮੀਂਹ ਨਾਲ ਪੈਣ ਕਾਰਨ ਗਰਮ ਨੇ ਵੱਟ ਕੱਢ ਦਿੱਤੇ ਸਨ। ਹੁਣ ਐਤਵਾਰ ਨੂੰ ਹੋਈ ਬਾਰਿਸ਼ ਤੋਂ ਬਾਅਦ ਸ਼ਹਿਰ ਦਾ ਤਾਪਮਾਨ ਅਚਾਨਕ 7 ਡਿਗਰੀ ਸੈਲਸੀਅਸ ਹੇਠਾਂ ਆ ਗਿਆ ਹੈ। ਇਸ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ।
ਚੰਡੀਗੜ੍ਹ ਵਿੱਚ 1 ਜੂਨ ਤੋਂ ਹੁਣ ਤੱਕ 1118.4 ਐਮਐਮ ਬਾਰਿਸ਼ ਹੋਈ ਹੈ। ਜੋ ਕਿ ਆਮ ਨਾਲੋਂ 34.8% ਵੱਧ ਹੈ। ਸਭ ਤੋਂ ਵੱਧ ਬਾਰਿਸ਼ ਜੁਲਾਈ ਮਹੀਨੇ ਵਿੱਚ ਹੋਈ, ਜੋ ਕਿ 800 ਐਮ.ਐਮ. ਜਦੋਂ ਕਿ ਅਗਸਤ ਮਹੀਨੇ ਵਿੱਚ 159.1 ਐਮਐਮ ਬਾਰਿਸ਼ ਹੋਈ ਹੈ।