Weather Update: 44 ਡਿਗਰੀ ਤੱਕ ਪਹੁੰਚੇਗਾ ਤਾਪਮਾਨ, 14 ਜੂਨ ਤੱਕ ਅਸਮਾਨ ਤੋਂ ਵਰ੍ਹੇਗੀ ਅੱਗ, ਆਰੇਂਜ ਅਲਰਟ ਕੀਤਾ ਜਾਰੀ
Weather Update: ਚੰਡੀਗੜ੍ਹ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
Weather Update: ਚੰਡੀਗੜ੍ਹ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਜਿਸ ਵਿੱਚ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਵਾਧਾ ਹੋਵੇਗਾ। ਮੌਸਮ ਵਿਭਾਗ ਮੁਤਾਬਕ ਇਸ ਹਫਤੇ ਤਾਪਮਾਨ 46 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਇਸ ਕਰਕੇ ਮੌਸਮ ਵਿਭਾਗ ਨੇ 14 ਜੂਨ ਤੱਕ ਹੀਟਵੇਵ ਅਲਰਟ ਜਾਰੀ ਕੀਤਾ ਹੈ। ਉੱਥੇ ਹੀ ਲੂ ਚੱਲਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ 20 ਜੂਨ ਤੱਕ ਤਾਪਮਾਨ ਇਸੇ ਤਰ੍ਹਾਂ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਬਾਅਦ 22 ਜੂਨ ਤੱਕ ਪ੍ਰੀ-ਮਾਨਸੂਨ ਮੀਂਹ ਪੈਣ ਦੀ ਸੰਭਾਵਨਾ ਹੈ। ਜੇਕਰ 22 ਜੂਨ ਨੂੰ ਪ੍ਰੀ-ਮੌਨਸੂਨ ਬਾਰਿਸ਼ ਹੁੰਦੀ ਹੈ ਤਾਂ ਤਾਪਮਾਨ 'ਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੇਗੀ। ਇਸ ਤੋਂ ਬਾਅਦ 28 ਜੂਨ ਤੋਂ ਮਾਨਸੂਨ ਵੀ ਆ ਸਕਦਾ ਹੈ। ਇਸ ਤੋਂ ਬਾਅਦ ਹੀ ਚੰਡੀਗੜ੍ਹ ਅਤੇ ਆਸਪਾਸ ਦੇ ਲੋਕਾਂ ਨੂੰ ਰਾਹਤ ਮਿਲੇਗੀ। ਉਦੋਂ ਤੱਕ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ।
ਇਹ ਵੀ ਪੜ੍ਹੋ: Punjab News: ਹਾਰ ਤੋਂ ਬਾਅਦ ਮੰਤਰੀ ਮੰਡਲ 'ਚ ਥਾਂ ਮਿਲਦੇ ਹੀ ਰਵਨੀਤ ਬਿੱਟੂ ਨੇ ਪੰਜਾਬੀਆਂ ਨੂੰ ਦਿਖਾਉਣੇ ਸ਼ੁਰੂ ਕੀਤੇ ਵੱਡੇ-ਵੱਡੇ ਸੁਫਨੇ!
ਮੌਸਮ ਵਿਭਾਗ ਨੇ ਹੀਟ ਵੇਵ ਕਾਰਨ ਚੇਤਾਵਨੀ ਜਾਰੀ ਕੀਤੀ ਹੈ ਅਤੇ ਘਰੋਂ ਬਾਹਰ ਨਿਕਲਣ ਸਮੇਂ ਢਿੱਲੇ ਅਤੇ ਸੂਤੀ ਕੱਪੜੇ ਪਹਿਨਣ ਦੀ ਸਲਾਹ ਦਿੱਤੀ ਹੈ। ਜੇ ਜ਼ਰੂਰੀ ਨਾ ਹੋਵੇ ਤਾਂ ਦਿਨ ਵੇਲੇ ਬਾਹਰ ਨਾ ਨਿਕਲੋ। ਛੱਤਰੀ ਲੈਕੇ ਧੁੱਪ ਵਿੱਚ ਬਾਹਰ ਜਾਓ। ਘਰ ਦੇ ਦਰਵਾਜ਼ੇ ਖੁੱਲ੍ਹੇ ਰੱਖੋ, ਤਾਂ ਜੋ ਹਵਾ ਦਾ ਆਦਾਨ-ਪ੍ਰਦਾਨ ਹੁੰਦਾ ਰਹੇ। ਵਾਰ-ਵਾਰ ਪਾਣੀ ਪੀਂਦੇ ਰਹੋ। ਭੋਜਨ ਵਿੱਚ ਨਿੰਬੂ ਪਾਣੀ, ਨਾਰੀਅਲ ਪਾਣੀ ਅਤੇ ਸਲਾਦ ਦਾ ਸੇਵਨ ਕਰਦੇ ਰਹੋ। ਬਾਹਰ ਦਾ ਖਾਣਾ ਖਾਣ ਤੋਂ ਪਰਹੇਜ਼ ਕਰੋ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਇਹ ਵੀ ਪੜ੍ਹੋ: Punjab News: ਪੰਜਾਬ ਨੂੰ ਅੱਤਵਾਦੀ ਕਹਿਣਾ ਗਲਤ, ਕੁੜੀ ਦੇ ਮਨ ਵਿੱਚ ਗੁੱਸਾ ਸੀ, ਥੱਪੜਕਾਂਡ ਤੋਂ ਬਾਅਦ ਕੰਗਨਾ 'ਤੇ ਭੜਕੇ CM ਮਾਨ