Chandigarh News: ਚੰਡੀਗੜ੍ਹ 'ਚ ਮੁੜ ਵਿਗੜੇਗਾ ਮੌਸਮ, ਵੈਸਟਰਨ ਡਿਸਟਰਬੈਂਸ ਕਰਕੇ ਟੁੱਟਿਆ 5 ਸਾਲ ਦਾ ਰਿਕਾਰਡ
Chandigarh weather Forecast: ਚੰਡੀਗੜ੍ਹ ਵਿੱਚ ਅੱਜ ਸ਼ਾਮ ਤੋਂ ਇੱਕ ਵਾਰ ਫਿਰ ਮੌਸਮ ਵਿੱਚ ਤਬਦੀਲੀ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਹਿਮਾਚਲ 'ਚ ਵੈਸਟਰਨ ਡਿਸਟਰਬੈਂਸ ਐਕਟਿਵ ਹੋ
Chandigarh weather Forecast: ਚੰਡੀਗੜ੍ਹ ਵਿੱਚ ਅੱਜ ਸ਼ਾਮ ਤੋਂ ਇੱਕ ਵਾਰ ਫਿਰ ਮੌਸਮ ਵਿੱਚ ਤਬਦੀਲੀ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਹਿਮਾਚਲ 'ਚ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਰਹੀ ਹੈ। ਇਸ ਦਾ ਅਸਰ ਚੰਡੀਗੜ੍ਹ ਵਿੱਚ ਵੀ ਦੇਖਣ ਨੂੰ ਮਿਲ ਸਕਦਾ ਹੈ। ਇਸ ਕਾਰਨ ਅੱਜ ਤੇ ਕੱਲ੍ਹ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ।
ਹਾਲਾਂਕਿ, ਇਹ ਵੈਸਟਰਨ ਡਿਸਟਰਬੈਂਸ ਬਹੁਤ ਪ੍ਰਭਾਵਸ਼ਾਲੀ ਨਹੀਂ ਹੈ। ਇਸ ਕਾਰਨ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ। ਯਾਦ ਰਹੇ ਪਿਛਲੇ ਕੁਝ ਦਿਨਾਂ ਤੋਂ ਹੋਈ ਬਾਰਸ਼ ਤੋਂ ਬਾਅਦ ਰਾਤ ਦੇ ਤਾਪਮਾਨ 'ਚ ਕਰੀਬ 8.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਉਂਝ ਅਗਲੇ ਦਿਨਾਂ ਦੌਰਾਨ ਪਾਰਾ ਚੜ੍ਹੇਗਾ ਤੇ ਠੰਢ ਦੇ ਮੌਸਮ ਦਾ ਅੰਤ ਹੋਏਗਾ।
ਮੌਸਮ ਵਿਭਾਗ ਅਨੁਸਾਰ ਅੱਜ ਤੇ ਕੱਲ੍ਹ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਸੈਲਸੀਅਸ ਰਹਿ ਸਕਦਾ ਹੈ। ਇਸ ਤੋਂ ਬਾਅਦ 7 ਤੇ 8 ਮਾਰਚ ਨੂੰ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਤਾਪਮਾਨ 'ਚ ਮਾਮੂਲੀ ਵਾਧਾ ਦੇਖਣ ਨੂੰ ਮਿਲੇਗਾ ਪਰ ਜੇਕਰ ਵੈਸਟਰਨ ਡਿਸਟਰਬੈਂਸ ਕਾਰਨ ਮੀਂਹ ਪੈਂਦਾ ਹੈ ਤਾਂ ਅਗਲੇ ਕੁਝ ਦਿਨਾਂ ਤੱਕ ਤਾਪਮਾਨ 'ਚ ਸੁਧਾਰ ਨਹੀਂ ਹੋਵੇਗਾ।
ਵੈਸਟਰਨ ਡਿਸਟਰਬੈਂਸ ਕਾਰਨ ਪਿਛਲੇ ਕੁਝ ਦਿਨਾਂ ਤੋਂ ਮੀਂਹ ਤੇ ਗੜੇਮਾਰੀ ਕਾਰਨ ਤਾਪਮਾਨ 'ਚ ਅਚਾਨਕ ਗਿਰਾਵਟ ਆਈ ਹੈ। ਦਿਨ ਦਾ ਵੱਧ ਤੋਂ ਵੱਧ ਤਾਪਮਾਨ 21.8 ਡਿਗਰੀ ਦਰਜ ਕੀਤਾ ਗਿਆ, ਜੋ 24 ਘੰਟਿਆਂ ਵਿੱਚ 3.1 ਡਿਗਰੀ ਹੇਠਾਂ ਆ ਗਿਆ ਹੈ। ਜੇਕਰ ਆਮ ਤਾਪਮਾਨ ਦੀ ਗੱਲ ਕਰੀਏ ਤਾਂ ਇਹ 3.3 ਡਿਗਰੀ ਘੱਟ ਹੈ। ਇਸ ਦੇ ਨਾਲ ਹੀ ਰਾਤ ਦਾ ਤਾਪਮਾਨ 7.2 ਡਿਗਰੀ ਦਰਜ ਕੀਤਾ ਗਿਆ ਹੈ। ਮਾਰਚ ਮਹੀਨੇ ਵਿੱਚ ਇਹ ਤਾਪਮਾਨ ਪਿਛਲੇ 5 ਸਾਲਾਂ ਵਿੱਚ ਸਭ ਤੋਂ ਘੱਟ ਹੈ।
ਦੱਸ ਦਈਏ ਕਿ 7 ਮਾਰਚ 2023 ਨੂੰ ਤਾਪਮਾਨ 13.2 ਡਿਗਰੀ ਸੈਲਸੀਅਸ, 2 ਮਾਰਚ 2022 ਨੂੰ 10.5 ਡਿਗਰੀ ਸੈਲਸੀਅਸ, 1 ਮਾਰਚ 2021 ਨੂੰ 11.1 ਡਿਗਰੀ ਸੈਲਸੀਅਸ ਤੇ 15 ਮਾਰਚ 2020 ਨੂੰ 10.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਇਸ ਤੋਂ ਪਹਿਲਾਂ 1 ਮਾਰਚ 2019 ਨੂੰ ਤਾਪਮਾਨ 7 ਡਿਗਰੀ ਸੈਲਸੀਅਸ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।