Chandigarh News: ਚੰਡੀਗੜ੍ਹ 'ਚ ਅੱਜ ਹਲਕੀ ਬਾਰਸ਼ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਅੱਜ ਗਰਜ ਤੇ ਚਮਕ ਨਾਲ ਬਾਰਸ਼ ਹੋ ਸਕਦੀ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਅਜਿਹਾ ਵੈਸਟਰਨ ਡਿਸਟਰਬੈਂਸ ਕਾਰਨ ਹੋ ਰਿਹਾ ਹੈ ਜੋ ਹਾਲ ਹੀ ਵਿੱਚ ਸਰਗਰਮ ਹੋਇਆ ਹੈ। 


ਉਧਰ, ਮੌਸਮ ਵਿਭਾਗ ਨੇ ਵੈਸਟਰਨ ਡਿਸਟਰਬੈਂਸ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਐਡਵਾਈਜ਼ਰੀ ਅਨੁਸਾਰ ਮੌਸਮ ਵਿਭਾਗ ਨੇ ਕਿਹਾ ਹੈ ਕਿ ਅਜਿਹੇ ਮੌਸਮ ਵਿੱਚ ਵਾਹਨਾਂ ਨੂੰ ਸਾਵਧਾਨੀ ਨਾਲ ਚਲਾਓ ਤੇ ਉਨ੍ਹਾਂ ਨੂੰ ਸੁਰੱਖਿਅਤ ਥਾਂ 'ਤੇ ਪਾਰਕ ਕਰੋ।


ਐਡਵਾਈਜ਼ਰੀ ਮੁਤਾਬਕ ਜੇਕਰ ਮੌਸਮ 'ਚ ਕੋਈ ਬਦਲਾਅ ਨਜ਼ਰ ਆਵੇ ਤਾਂ ਤੁਰੰਤ ਸੁਰੱਖਿਅਤ ਜਗ੍ਹਾ 'ਤੇ ਚਲੇ ਜਾਓ। ਜੇਕਰ ਤੁਸੀਂ ਕਿਤੇ ਅਜਿਹੀਆਂ ਚੀਜ਼ਾਂ ਰੱਖੀਆਂ ਹਨ ਜੋ ਹਵਾ ਨਾਲ ਡਿੱਗ ਸਕਦੀਆਂ ਹਨ, ਤਾਂ ਉਨ੍ਹਾਂ ਨੂੰ ਸੁਰੱਖਿਅਤ ਜਗ੍ਹਾ 'ਤੇ ਰੱਖੋ। ਵਿਗੜੇ ਮੌਸਮ ਵਿੱਚ ਕਦੇ ਵੀ ਰੁੱਖਾਂ ਦੇ ਹੇਠਾਂ ਪਨਾਹ ਨਾ ਲਓ। ਜੇਕਰ ਤੁਹਾਨੂੰ ਬਾਹਰ ਜਾਣਾ ਪਵੇ ਤਾਂ ਅਜਿਹੇ ਮੌਸਮ ਵਿੱਚ ਇਸ ਪ੍ਰੋਗਰਾਮ ਨੂੰ ਰੱਦ ਕਰ ਦਿਓ।


 


ਮੌਸਮ ਵਿਭਾਗ ਨੇ ਤਿੰਨ ਦਿਨਾਂ ਦਾ ਅਲਰਟ ਜਾਰੀ ਕੀਤਾ ਸੀ ਪਰ ਹੁਣ ਇਹ ਵੈਸਟਰਨ ਡਿਸਟਰਬੈਂਸ ਸਿਰਫ਼ ਦੋ ਦਿਨਾਂ ਬਾਅਦ ਹੀ ਡੀ-ਐਕਟਵ ਹੋਣ ਜਾ ਰਿਹਾ ਹੈ। ਅਜਿਹੇ 'ਚ ਇਸ ਦਾ ਪ੍ਰਭਾਵ ਘੱਟ ਰਿਹਾ ਹੈ। ਮੌਸਮ ਵਿਭਾਗ ਨੇ ਤਾਪਮਾਨ 35 ਡਿਗਰੀ ਸੈਲਸੀਅਸ ਰਹਿਣ ਦੀ ਭਵਿੱਖਬਾਣੀ ਕੀਤੀ ਸੀ ਪਰ ਹੁਣ ਅਪ੍ਰੈਲ ਮਹੀਨੇ ਵਿੱਚ ਹੀ ਵੱਧ ਤੋਂ ਵੱਧ ਤਾਪਮਾਨ 36.7 ਤੱਕ ਪਹੁੰਚ ਗਿਆ ਹੈ। ਇਹ ਆਮ ਨਾਲੋਂ 1.5 ਡਿਗਰੀ ਸੈਲਸੀਅਸ ਵੱਧ ਹੈ। ਘੱਟੋ-ਘੱਟ ਤਾਪਮਾਨ 21.8 ਡਿਗਰੀ ਸੈਲਸੀਅਸ ਹੈ ਜੋ ਆਮ ਨਾਲੋਂ 3.2 ਡਿਗਰੀ ਸੈਲਸੀਅਸ ਵੱਧ ਹੈ। 



ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਮੁਤਾਬਕ ਭਲਕੇ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਹੋ ਸਕਦਾ ਹੈ। 21 ਅਪ੍ਰੈਲ ਨੂੰ ਵੀ ਤਾਪਮਾਨ 'ਚ ਕੋਈ ਬਦਲਾਅ ਨਹੀਂ ਦੇਖਣ ਨੂੰ ਮਿਲੇਗਾ। 22 ਅਪ੍ਰੈਲ ਨੂੰ ਘੱਟੋ-ਘੱਟ ਤਾਪਮਾਨ ਇੱਕ ਡਿਗਰੀ ਸੈਲਸੀਅਸ ਵਧ ਸਕਦਾ ਹੈ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।