Chandigarh Weather: ਦੇਸ਼ ਭਰ ਦੇ ਕਈ ਹਿੱਸਿਆਂ ਵਿੱਚ ਮੌਸਮ ਵਿੱਚ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਹਾਲਾਂਕਿ ਕਈ ਗਰਮੀ ਦੀ ਮਾਰ ਝੱਲ ਰਹੇ ਹਨ। ਇਸ ਵਿਚਾਲੇ ਜੇਕਰ ਗੱਲ ਚੰਡੀਗੜ੍ਹ ਦੀ ਕੀਤੀ ਜਾਵੇ ਤਾਂ ਜਲਦ ਹੀ ਉੱਥੇ ਮੌਸਮ ਬਦਲਣ ਦੇ ਆਸਾਰ ਹਨ। ਦਰਅਸਲ, ਚੰਡੀਗੜ੍ਹ 'ਚ ਵੈਸਟਰਨ ਡਿਸਟਰਬੈਂਸ ਦੇ ਕਾਰਨ ਕੱਲ ਤੋਂ ਮੌਸਮ 'ਚ ਬਦਲਾਅ ਦੇਖਣ ਨੂੰ ਮਿਲੇਗਾ। ਜਾ ਹਾਂ, ਕੱਲ੍ਹ ਬੱਦਲਵਾਈ ਛਾਈ ਰਹਿ ਸਕਦੀ ਹੈ। ਇਸ ਦੌਰਾਨ ਹਲਕੀ ਗਰਜ ਅਤੇ ਬਿਜਲੀ ਦੇ ਨਾਲ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਹਲਕੀ ਬਾਰਿਸ਼ ਵੀ ਹੋ ਸਕਦੀ ਹੈ। ਇਸਦੇ ਨਾਲ ਹੀ 27 ਅਪ੍ਰੈਲ ਨੂੰ ਤੇਜ਼ ਹਵਾਵਾਂ ਨਾਲ ਮੀਂਹ ਪਵੇਗਾ ਅਤੇ ਇਸ ਦੌਰਾਨ ਤੇਜ਼ ਗਰਜ ਅਤੇ ਅਸਮਾਨ ਵਿੱਚ ਬਿਜਲੀ ਦੀ ਚਮਕ ਰਹੇਗੀ।


ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ


ਪਿਛਲੇ 24 ਘੰਟਿਆਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਬਦਲਾਅ ਨਹੀਂ ਆਇਆ ਹੈ। ਪਿਛਲੇ ਕੁਝ ਦਿਨਾਂ ਤੋਂ ਵੱਧ ਤੋਂ ਵੱਧ ਤਾਪਮਾਨ 35.5 ਡਿਗਰੀ ਸੈਲਸੀਅਸ ਚੱਲ ਰਹੀ ਹੈ। ਕੱਲ੍ਹ ਵੀ ਤਾਪਮਾਨ ਇੰਨਾ ਹੀ ਦਰਜ ਕੀਤਾ ਗਿਆ ਸੀ। ਪਰ ਘੱਟੋ-ਘੱਟ ਤਾਪਮਾਨ ਜੋ 20 ਡਿਗਰੀ ਸੈਲਸੀਅਸ ਤੋਂ ਉਪਰ ਚੱਲ ਰਿਹਾ ਸੀ। ਉਹ ਹੁਣ ਘੱਟ ਕੇ 17.8 ਡਿਗਰੀ ਤੱਕ ਹੋ ਗਿਆ ਹੈ। ਘੱਟੋ-ਘੱਟ ਤਾਪਮਾਨ 'ਚ ਕਰੀਬ 3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਗਿਰਾਵਟ ਵੀ ਮੌਸਮ ਵਿੱਚ ਤਬਦੀਲੀ ਕਾਰਨ ਆਈ ਹੈ।


ਇਸ ਤਰ੍ਹਾਂ ਰਹੇਗਾ ਤਾਪਮਾਨ 


ਅੱਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਰਹਿ ਸਕਦਾ ਹੈ। ਮੌਸਮ ਵਿਭਾਗ ਨੇ ਵੀ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਧਣ ਦੀ ਭਵਿੱਖਬਾਣੀ ਕੀਤੀ ਹੈ। ਇਸ ਮੁਤਾਬਕ ਭਲਕੇ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।


27 ਅਪ੍ਰੈਲ ਨੂੰ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਹੋ ਸਕਦਾ ਹੈ। 28 ਅਪ੍ਰੈਲ ਨੂੰ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ, 29 ਅਪ੍ਰੈਲ ਨੂੰ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਰਹੇਗਾ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।