Chandigarh News: ਚੰਡੀਗੜ੍ਹ ਸਣੇ ਟਰਾਈਸਿਟੀ ਵਿੱਚ ਠੰਢ ਦਾ ਕਹਿਰ ਜਾਰੀ ਰਹੇਗਾ। ਮੌਸਮ ਵਿਭਾਗ ਨੇ 9 ਜਨਵਰੀ ਤੱਕ ਸ਼ਹਿਰ ਵਿੱਚ ਠੰਢ ਦਾ ਕਹਿਰ ਜਾਰੀ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਅਗਲੇ 4-5 ਦਿਨ ਸ਼ਹਿਰ ਦਾ ਤਾਪਮਾਨ 10 ਤੋਂ 12 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਦੱਸ ਦਈਏ ਕਿ ਚੰਡੀਗੜ੍ਹ ਵਿੱਚ ਕਈ ਦਿਨਾਂ ਤੋਂ ਠੰਢ ਦਾ ਕਹਿਰ ਜਾਰੀ ਹੈ। ਅੱਜ ਸਵੇਰ ਤੋਂ ਚੱਲ ਰਹੀ ਸੀਤ ਲਹਿਰ ਕਰਕੇ ਦਿਨ ਵਿੱਚ ਪਾਰਾ ਆਮ ਨਾਲੋਂ ਕਾਫੀ ਹੇਠਾਂ ਡਿੱਗ ਗਿਆ। ਠੰਢ ਕਰਕੇ ਕੰਮਾਂ ’ਤੇ ਜਾਣ ਵਾਲੇ ਲੋਕਾਂ ਤੇ ਦਿਹਾੜੀਦਾਰ ਕਾਮਿਆਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪਈ। ਧੁੰਦ ਕਰਕੇ ਆਵਾਜਾਈ ਵੀ ਪ੍ਰਭਾਵਿਤ ਹੋਈ।
ਉਧਰ, ਮੌਸਮ ਵਿਭਾਗ ਨੇ ਕਿਹਾ ਹੈ ਕਿ 9 ਜਨਵਰੀ ਤੱਕ ਸ਼ਹਿਰ ਵਿੱਚ ਠੰਢ ਦਾ ਕਹਿਰ ਜਾਰੀ ਰਹਿ ਸਕਦਾ ਹੈਹੈ। ਮੌਸਮ ਵਿਭਾਗ ਮੁਤਾਬਕ ਅਗਲੇ 4-5 ਦਿਨ ਸ਼ਹਿਰ ਦਾ ਤਾਪਮਾਨ 10 ਤੋਂ 12 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਵੀਰਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 11.7 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 9 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ।
ਇਸੇ ਤਰ੍ਹਾਂ ਘੱਟ ਤੋਂ ਘੱਟ ਤਾਪਮਾਨ 5.1 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜੋ ਕ ਆਮ ਦੇ ਬਰਾਬਰ ਰਿਹਾ ਹੈ। ਇਸੇ ਤਰ੍ਹਾਂ ਮੁਹਾਲੀ ਵਿੱਚ ਵੱਧ ਤੋਂ ਵੱਧ ਤਾਪਮਾਨ 11.1 ਡਿਗਰੀ ਸੈਲਸੀਅਸ ਤੇ ਘੱਟ ਤੋਂ ਘੱਟ ਤਾਪਮਾਨ 7.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।