Chanigarh News: ਬੇਸ਼ੱਕ ਪੰਜਾਬ ਤੇ ਚੰਡੀਗੜ੍ਹ ਵਿੱਚ ਅਫੀਮ ਦੀ ਖੇਤੀ ਕਰਨ ਦੀ ਇਜਾਜ਼ਤ ਨਹੀਂ ਪਰ ਲੋਕ ਚੋਰੀ-ਛੁਪੇ ਪੋਸਤ ਬੀਜ ਰਹੇ ਹਨ। ਇਸ ਦੇ ਕਈ ਮਾਮਲੇ ਸਾਹਮਣੇ ਆ ਰਹੇ ਹਨ। ਅੱਜ ਜਿੱਥੇ ਫਾਜ਼ਿਲਕਾ ਵਿੱਚ ਸੀਆਰਪੀਐਫ ਨੇ ਅਫੀਮ ਦੀ ਖੇਤੀ ਦਾ ਪਰਦਫਾਸ ਕੀਤਾ, ਉੱਥੇ ਹੀ ਚੰਡੀਗੜ੍ਹ ਵਿੱਚ ਵੀ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ। ਇੱਥੇ ਫੁੱਲਾਂ ਦੀ ਨਰਸਰੀ ਵਿੱਚ ਹੀ ਵੱਡੀ ਗਿਣਤੀ ਅਫੀਮ ਦੇ ਪੌਦੇ ਲਾਏ ਹੋਏ ਸੀ।
ਦੱਸ ਦਈਏ ਕਿ ਚੰਡੀਗੜ੍ਹ 'ਚ ਬਿਨਾਂ ਮਨਜ਼ੂਰੀ ਤੋਂ ਅਫੀਮ ਦੀ ਖੇਤੀ ਕਰਨੀ ਗੈਰ-ਕਾਨੂੰਨੀ ਹੈ। ਇਸ ਦੇ ਬਾਵਜੂਦ ਚੰਡੀਗੜ੍ਹ ਦੇ ਕਿਸ਼ਨਗੜ੍ਹ 'ਚ ਅਫੀਮ ਦੀ ਖੇਤੀ ਕੀਤੀ ਗਈ। ਇਸ ਦੀ ਸੂਚਨਾ ਜ਼ਿਲ੍ਹਾ ਕ੍ਰਾਈਮ ਸੈੱਲ (ਡੀਸੀਸੀ) ਨੂੰ ਮਿਲਦਿਆਂ ਹੀ ਡੀਸੀਸੀ ਦੇ ਇੰਚਾਰਜ ਇੰਸਪੈਕਟਰ ਜਸਵਿੰਦਰ ਦੀ ਅਗਵਾਈ ਵਾਲੀ ਟੀਮ ਨੇ ਕਿਸ਼ਨਗੜ੍ਹ 'ਚ ਛਾਪਾ ਮਾਰਿਆ। ਦੇਰ ਰਾਤ ਛਾਪਾ ਮਾਰ ਕੇ ਉੱਥੋਂ ਅਫੀਮ ਦੇ 725 ਪੌਦੇ ਬਰਾਮਦ ਕੀਤੇ ਗਏ।
ਡੀਸੀਸੀ ਨੇ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਦੋ ਜਣਿਆਂ ਖ਼ਿਲਾਫ਼ ਧਾਰਾ 18 (ਸੀ) ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਹੈ। ਇਨ੍ਹਾਂ ਦੀ ਪਛਾਣ ਨਰਸਰੀ ਦੇ ਮਾਲਕ ਸਮੀਰ ਕਾਲੀਆ ਵਾਸੀ ਪੰਚਕੂਲਾ ਤੇ ਬਾਗਬਾਨ ਸੀਯਾਰਾਮ ਵਾਸੀ ਨਵਾਂ ਗਾਓਂ ਵਜੋਂ ਹੋਈ ਹੈ।
ਡੀਸੀਸੀ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕਿਸ਼ਨਗੜ੍ਹ ਚੌਕ ਨੇੜੇ ਸਥਿਤ ਬਲੂਮਿੰਗ ਡੇਲ ਨਰਸਰੀ ਵਿੱਚ ਅਫੀਮ ਦੀ ਖੇਤੀ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਡੀਸੀਸੀ ਦੀ ਟੀਮ ਨੇ ਸਭ ਤੋਂ ਪਹਿਲਾਂ ਸਿਵਲ ਡ੍ਰੈੱਸ ਵਿੱਚ ਉੱਥੇ ਜਾ ਕੇ ਦੇਖਿਆ ਕਿ ਅਫੀਮ ਦੇ ਬੂਟੇ ਲਾਏ ਹੋਏ ਸਨ। ਉਨ੍ਹਾਂ ਉਪਰ ਡੋਡੇ ਤੇ ਫੁੱਲ ਸਨ। ਪੂਰੀ ਜਾਂਚ ਤੋਂ ਬਾਅਦ ਦੇਰ ਰਾਤ ਡੀਸੀਸੀ ਨੇ ਪੂਰੀ ਤਿਆਰੀ ਨਾਲ ਛਾਪਾ ਮਾਰ ਕੇ 725 ਭੁੱਕੀ ਦੇ ਬੂਟੇ ਬਰਾਮਦ ਕੀਤੇ।
ਦੱਸ ਦਈਏ ਕਿ ਪੰਜਾਬ ਵਿੱਚ ਅਫੀਮ ਦੀ ਖੇਤੀ ਕਰਨ ਦੀ ਇਜਾਜ਼ਤ ਦੇਣ ਬਾਰੇ ਚਰਚਾ ਜ਼ੋਰਾਂ ਉਪਰ ਹੈ। ਇਸ ਵਾਰ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਵੀ ਅਫੀਮ ਦੀ ਖੇਤੀ ਕਰਨ ਦੀ ਇਜਾਜ਼ਤ ਬਾਰੇ ਚਰਚਾ ਹੋਈ। ਬੇਸ਼ੱਕ ਸਰਕਾਰ ਨੇ ਇਸ ਦੀ ਹਾਮੀ ਨਹੀਂ ਭਰੀ ਸੱਤਾਧਿਰ ਤੇ ਵਿਰੋਧੀ ਪਾਰਟੀਆਂ ਦੇ ਬਹੁਤੇ ਲੀਡਰ ਅਫੀਮ ਦੀ ਖੇਤੀ ਦੀ ਖੁੱਲ੍ਹ ਦੇਣ ਦੇ ਹੱਕ ਵਿੱਚ ਨਜ਼ਰ ਆਏ।
Read More: Chandigarh News: ਬਿਜਲੀ ਵਾਲੀਆਂ ਬੱਸਾਂ ਦਾ ਕਮਾਲ! ਟਰਾਂਸਪੋਰਟ ਵਿਭਾਗ ਨੇ ਬਚਾ ਲਿਆ 17.17 ਕਰੋੜ ਦਾ ਡੀਜ਼ਲ