Chandigarh News : ਸਿਟੀ ਬਿਉਟੀਫੁੱਲ ਚੰਡੀਗੜ੍ਹ ਵਿੱਚ ਐਂਟਰੀ ਲੈਵਲ ਜਮਾਤਾਂ ਦੇ ਦਾਖਲਿਆਂ ਦੀ ਪ੍ਰਕ੍ਰਿਆ ਸ਼ੁਰੂ ਹੋ ਗਈ ਹੈ। ਯੂਟੀ ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਪ੍ਰਾਈਵੇਟ ਸਕੂਲਾਂ ਵਿੱਚ ਸੈਸ਼ਨ 2023-24 ਦੌਰਾਨ ਐਂਟਰੀ ਲੈਵਲ ਜਮਾਤਾਂ ਵਿੱਚ ਦਾਖ਼ਲੇ ਲਈ ਸਾਂਝੀ ਦਾਖਲਾ ਸਮਾਂ ਸਾਰਣੀ ਜਾਰੀ ਕਰ ਦਿੱਤੀ ਹੈ। ਸਕੂਲਾਂ ਨੇ ਵੀ ਫੈਸਲਾ ਕੀਤਾ ਹੈ ਕਿ ਇਸ ਵਾਰ ਡਰਾਅ ਆਫਲਾਈਨ ਹੀ ਕਰਵਾਏ ਜਾਣਗੇ ਜਦਕਿ ਕਰੋਨਾ ਕਾਰਨ ਪਿਛਲੇ ਦੋ ਸਾਲਾਂ ਤੋਂ ਮਾਪਿਆਂ ਨੂੰ ਡਰਾਅ ਵਿਚ ਸ਼ਾਮਲ ਹੋਣ ਦੀ ਆਗਿਆ ਨਹੀਂ ਦਿੱਤੀ ਗਈ ਸੀ ਤੇ ਉਹ ਵੀਡੀਓ ਲਿੰਕ ਰਾਹੀਂ ਹੀ ਡਰਾਅ ਪ੍ਰਕਿਰਿਆ ਦੇਖਦੇ ਸਨ। ਹੁਣ ਇਸ ਵਾਰ ਫਿਜ਼ੀਕਲ ਡਰਾਅ ਹੋਏਗਾ।


ਵਿਦੇਸ਼ੋਂ ਸੋਨਾ ਲਿਆਉਣ ਦਾ ਅਜੀਬ ਜੁਗਾੜ! ਅੰਮ੍ਰਿਤਸਰ ਹਵਾਈ ਅੱਡੇ 'ਤੇ ਕਸਟਮ ਵਿਭਾਗ ਨੇ 21.69 ਲੱਖ ਦਾ ਸੋਨਾ ਕੀਤਾ ਜ਼ਬਤ


ਇਸ ਬਾਰੇ ਡਾਇਰੈਕਟਰ ਸਕੂਲ ਐਜੂਕੇਸ਼ਨ ਹਰਸੁਹਿੰਦਰ ਪਾਲ ਸਿੰਘ ਬਰਾੜ ਨੇ ਦੱਸਿਆ ਕਿ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਪਾਰਦਰਸ਼ੀ ਢੰਗ ਨਾਲ ਵਿਦਿਆਰਥੀਆਂ ਦੇ ਦਾਖਲੇ ਕਰਨ। ਸਕੂਲ 7 ਤੋਂ 20 ਦਸੰਬਰ ਤਕ ਦਾਖਲਾ ਫਾਰਮ ਜਾਰੀ ਕਰਨਗੇ ਤੇ 16 ਜਨਵਰੀ ਨੂੰ ਯੋਗ ਵਿਦਿਆਰਥੀਆਂ ਦੀ ਸੂਚੀ ਨਸ਼ਰ ਕਰਨਗੇ, 3 ਫਰਵਰੀ ਨੂੰ ਦਾਖਲਾ ਮਿਲਣ ਵਾਲੇ ਵਿਦਿਆਰਥੀਆਂ ਦੀ ਸੂਚੀ ਅਪਲੋਡ ਕੀਤੀ ਜਾਵੇਗੀ ਤੇ 13 ਫਰਵਰੀ ਤਕ ਵਿਦਿਆਰਥੀਆਂ ਨੂੰ ਆਪਣੀ ਫੀਸ ਜਮ੍ਹਾਂ ਕਰਵਾਉਣੀ ਪਵੇਗੀ। 


ਦੱਸ ਦੇਈਏ ਕਿ ਭਵਨ ਵਿਦਿਆਲਿਆ ਸੈਕਟਰ-33, ਕਾਰਮਲ ਕਾਨਵੈਂਟ ਸਕੂਲ ਸੈਕਟਰ-9, ਸੇਕਰਡ ਹਾਰਟ ਸਕੂਲ ਸੈਕਟਰ-26, ਸੇਂਟ ਏਨਜ਼ ਸਕੂਲ ਸੈਕਟਰ-32, ਸੇਂਟ ਜੌਹਨਜ਼ ਸਕੂਲ ਸੈਕਟਰ-26, ਸਟਰਾਅਬੇਰੀ ਫੀਲਡਜ਼ ਸਕੂਲ ਸੈਕਟਰ-26, ਸੇਂਟ ਕਬੀਰ ਸਕੂਲ ਸੈਕਟਰ-26, ਦਿੱਲੀ ਪਬਲਿਕ ਸਕੂਲ ਸੈਕਟਰ-40, ਵਿਵੇਕ ਸਕੂਲ ਸੈਕਟਰ-38 ਮੋਹਰੀ ਸਕੂਲਾਂ ਵਿਚ ਸ਼ੁਮਾਰ ਹਨ ਤੇ ਇਨ੍ਹਾਂ ਸਕੂਲਾਂ ਵਿਚ ਹਰੇਕ ਸਕੂਲ ਦੀਆਂ ਸੌ ਸੀਟਾਂ ਲਈ ਇਕ ਹਜ਼ਾਰ ਤੋਂ ਦੋ ਹਜ਼ਾਰ ਬੱਚੇ ਅਪਲਾਈ ਕਰਦੇ ਹਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।