Chandigarh News: ਭਾਰਤ ਸਰਕਾਰ ਦੇ ਆਵਾਸ ਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਵੱਲੋਂ ਕਰਵਾਏ ਗਏ ਆਲ ਇੰਡੀਆ ਸਮਾਰਟ ਸਿਟੀਜ਼ ਐਵਾਰਡ ਮੁਕਾਬਲੇ-2022 ਵਿੱਚ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਚੰਡੀਗੜ੍ਹ ਸਮਾਰਟ ਸਿਟੀ ਮੋਹਰੀ ਰਹੀ। ਇਸ ਮੁਕਾਬਲੇ ਵਿੱਚ ਚੰਡੀਗੜ੍ਹ ਸ਼ਹਿਰ ਨੂੰ ਚਾਰ ਸ਼੍ਰੇਣੀਆਂ ਵਿੱਚ ਵੱਖ ਵੱਖ ਐਵਾਰਡਾਂ ਨਾਲ ਸਨਮਾਨਿਆ ਗਿਆ ਹੈ। 


ਚੰਡੀਗੜ੍ਹ ਸ਼ਹਿਰ ਨੂੰ ਮੋਬਿਲਿਟੀ ਤੇ ਗਵਰਨੈਂਸ ਸ਼੍ਰੇਣੀਆਂ ਵਿੱਚ ਪਹਿਲਾ ਸਥਾਨ, ਸਰਵੋਤਮ ਯੂਟੀ ਐਵਾਰਡ ਤੇ ਸੈਨੀਟੇਸ਼ਨ ਸ਼੍ਰੇਣੀ ਵਿੱਚ ਤੀਜਾ ਸਥਾਨ ਸ਼ਾਮਲ ਹੈ। ਚੰਡੀਗੜ੍ਹ ਨਗਰ ਨਿਗਮ ਦੀ ਕਮਿਸ਼ਨਰ ਅਨਿੰਦਿਤਾ ਮਿੱਤਰਾ ਨੇ ਦੱਸਿਆ ਕਿ ਚੰਡੀਗੜ੍ਹ ਦੀਆਂ ਪ੍ਰਸ਼ੰਸਾਯੋਗ ਪ੍ਰਾਪਤੀਆਂ ਦਾ ਸਿਹਰਾ ਇੱਕ ਹਰਿਆ-ਭਰਿਆ ਤੇ ਵਧੇਰੇ ਟਿਕਾਊ ਸ਼ਹਿਰ ਬਣਾਉਣ ਦੇ ਉਦੇਸ਼ ਨਾਲ ਕੀਤੀਆਂ ਗਈਆਂ ਬੁਨਿਆਦੀ ਪਹਿਲਕਦਮੀਆਂ ਲਈ ਦਿੱਤਾ ਗਿਆ ਹੈ। 



ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਚੰਡੀਗੜ੍ਹ ਨੇ ਸਾਲਿਡ ਵੇਸਟ ਮੈਨੇਜਮੈਂਟ ’ਤੇ ਆਪਣੇ ਪ੍ਰਾਜੈਕਟ ਨਾਲ ਸੈਨੀਟੇਸ਼ਨ ਸ਼੍ਰੇਣੀ ਵਿੱਚ ਉੱਤਮ ਸਥਾਨ ਪ੍ਰਾਪਤ ਕੀਤਾ ਹੈ। ਏਕੀਕ੍ਰਿਤ ਕਮਾਂਡ ਤੇ ਕੰਟਰੋਲ ਕੇਂਦਰ ਦੁਆਰਾ ਜੀਪੀਐੱਸ-ਸਮਰੱਥ ਕੂੜਾ ਇਕੱਠਾ ਕਰਨ ਤੇ ਨਿਗਰਾਨੀ ਸਮੇਤ ਇਸ ਪ੍ਰਾਜੈਕਟ ਨੂੰ ਲਾਗੂ ਕਰਨ ਨਾਲ ਕੂੜਾ ਇਕੱਠਾ ਕਰਨ ਦੀ ਪ੍ਰਣਾਲੀ ਵਿੱਚ ਮਹੱਤਵਪੂਰਨ ਸੁਧਾਰ ਹੋਇਆ ਹੈ। 


ਚੰਡੀਗੜ੍ਹ ਨੂੰ ਰਹਿੰਦ-ਖੂੰਹਦ ਵੱਖ ਕਰਨ, ਪਲਾਸਟਿਕ ਉਤਪਾਦਾਂ ਦੀ ਵਰਤੋਂ ਘਟਾਉਣ, ਮੁੜ ਵਰਤੋਂਯੋਗ ਬਣਾਉਣ ਦੇ ਸਿਧਾਂਤਾਂ ਨੂੰ ਉਤਸ਼ਾਹਿਤ ਕਰਨ ਲਈ ਪ੍ਰਸ਼ੰਸਾ ਪ੍ਰਾਪਤ ਹੋਈ ਹੈ। ਚੰਡੀਗੜ੍ਹ ਸਮਾਰਟ ਸਿਟੀ ਦੀ ਮੁੱਖ ਕਾਰਜਕਾਰੀ ਅਧਿਕਾਰੀ ਅਤੇ ਨਗਰ ਨਿਗਮ ਕਮਿਸ਼ਨਰ ਅਨਿੰਦਿਤਾ ਮਿੱਤਰਾ ਇਸ ਐਵਾਰਡ ਲਈ ਚੰਡੀਗੜ੍ਹ ਵਾਸੀਆਂ ਸ਼ਲਾਘਾ ਕੀਤੀ, ਜਿਨ੍ਹਾਂ ਸਮਾਰਟ ਸਿਟੀ ਦੀ ਸੁੰਦਰਤਾ ਨੂੰ ਕਾਇਮ ਰੱਖਣ ਵਿੱਚ ਯੋਗਦਾਨ ਪਾਇਆ। 


ਇਸੇ ਤਰ੍ਹਾਂ ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਸਲਾਹਕਾਰ ਨੇ ਚੰਡੀਗੜ੍ਹ ਦੀਆਂ ਪ੍ਰਾਪਤੀਆਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਨੈਸ਼ਨਲ ਸਮਾਰਟ ਸਿਟੀਜ਼ ਐਵਾਰਡ ਵਿੱਚ ਚੰਡੀਗੜ੍ਹ ਦੀਆਂ ਪ੍ਰਾਪਤੀਆਂ ’ਤੇ ਬਹੁਤ ਮਾਣ ਹੈ। ਉਨ੍ਹਾਂ ਕਿਹਾ ਕਿ ਹਰੇ-ਭਰੇ ਸ਼ਹਿਰ ਦਾ ਦ੍ਰਿਸ਼ਟੀਕੋਣ ਇੱਕ ਹਕੀਕਤ ਬਣ ਰਿਹਾ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।