ਪੜਚੋਲ ਕਰੋ
Advertisement
ਬਿਜਲੀ ਦੀ ਬੱਚਤ ਲਈ ਸੀਐਮ ਮਾਨ ਦਾ ਵੱਡਾ ਫੈਸਲਾ, 2 ਮਈ ਤੋਂ ਸਵੇਰੇ 7:30 ਵਜੇ ਤੋਂ ਕੰਮ ਕਰਨਗੇ ਸਰਕਾਰੀ ਦਫ਼ਤਰ
Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਤਿਹਾਸਕ ਫੈਸਲਾ ਲੈਂਦੇ ਹੋਏ ਵਡੇਰੇ ਜਨਤਕ ਹਿੱਤ ਵਿੱਚ ਸਰਕਾਰੀ ਦਫਤਰਾਂ ਦਾ ਸਮਾਂ ਮੌਜੂਦਾ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੋਂ ਬਦਲ ਕੇ ਸਵੇਰੇ 7:30 ਤੋਂ
Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਤਿਹਾਸਕ ਫੈਸਲਾ ਲੈਂਦੇ ਹੋਏ ਵਡੇਰੇ ਜਨਤਕ ਹਿੱਤ ਵਿੱਚ ਸਰਕਾਰੀ ਦਫਤਰਾਂ ਦਾ ਸਮਾਂ ਮੌਜੂਦਾ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੋਂ ਬਦਲ ਕੇ ਸਵੇਰੇ 7:30 ਤੋਂ ਦੁਪਹਿਰ 2 ਵਜੇ ਤੱਕ ਕਰਨ ਦਾ ਐਲਾਨ ਕੀਤਾ।
ਇਸ ਫੈਸਲੇ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਵਾਂ ਸਮਾਂ-ਸਾਰਣੀ 2 ਮਈ ਤੋਂ ਲਾਗੂ ਹੋਵੇਗਾ ਅਤੇ 15 ਜੁਲਾਈ ਤੱਕ ਲਾਗੂ ਰਹੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਗਰਮੀ ਦੇ ਮੌਸਮ ਵਿੱਚ ਭਿਆਨਕ ਗਰਮੀ ਦੇ ਮੱਦੇਨਜ਼ਰ ਇਹ ਫੈਸਲਾ ਆਮ ਲੋਕਾਂ ਨੂੰ ਸਰਕਾਰੀ ਦਫਤਰਾਂ ਵਿੱਚ ਆਪਣੇ ਕੰਮ ਸੌਖੇ ਢੰਗ ਨਾਲ ਕਰਵਾਉਣ ਦੇ ਉਦੇਸ਼ ਨਾਲ ਲਿਆ ਗਿਆ। ਭਗਵੰਤ ਮਾਨ ਨੇ ਕਿਹਾ ਕਿ ਇਹ ਫੈਸਲਾ ਸਾਰੀਆਂ ਸਬੰਧਤ ਧਿਰਾਂ ਦੇ ਵਿਚਾਰ-ਵਟਾਂਦਰੇ ਤੋਂ ਬਾਅਦ ਲਿਆ ਗਿਆ ਹੈ ਤਾਂ ਜੋ ਸਾਰਿਆਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ।
ਇਹ ਵੀ ਪੜ੍ਹੋ : ਮੋਗਾ ਦੇ ਬੁੱਕਣਵਾਲਾ ਰੋਡ 'ਤੇ ਗੁੰਡਾਗਰਦੀ ਦਾ ਨੰਗਾ ਨਾਚ , ਘਟਨਾ CCTV 'ਚ ਹੋਈ ਕੈਦ
ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਪੰਜਾਬ ਸਰਕਾਰ ਦੇ ਸਾਰੇ ਦਫਤਰਾਂ ‘ਤੇ ਲਾਗੂ ਹੋਵੇਗਾ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਲਗਭਗ 300-350 ਮੈਗਾਵਾਟ ਬਿਜਲੀ ਦੀ ਬੱਚਤ ਕਰਨ ਵਿੱਚ ਵੀ ਮਦਦ ਮਿਲੇਗੀ ਕਿਉਂਕਿ ਬਿਜਲੀ ਦਾ ਵੱਡਾ ਹਿੱਸਾ ਸਰਕਾਰੀ ਦਫਤਰਾਂ ਵਿੱਚ ਖਪਤ ਹੋ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ. ਦੇ ਅੰਕੜਿਆਂ ਅਨੁਸਾਰ ਪਾਵਰਕਾਮ ਉੱਤੇ ਪੀਕ ਲੋਡ ਦਿਨ ਵਿੱਚ ਦੁਪਹਿਰ ਇਕ ਵਜੇ ਤੋਂ ਬਾਅਦ ਸ਼ੁਰੂ ਹੋ ਜਾਂਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਨਵਾਂ ਸਮਾਂ-ਸਾਰਣੀ ਇਹ ਵੀ ਯਕੀਨੀ ਬਣਾਏਗਾ ਕਿ ਲੋਕ ਵੱਧ ਤੋਂ ਵੱਧ ਸੂਰਜ ਦੀ ਰੌਸ਼ਨੀ ਦੀ ਵਰਤੋਂ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਕਈ ਦੇਸ਼ਾਂ ਵਿੱਚ ਲੋਕ ਮੌਸਮ ਦੇ ਅਨੁਕੂਲ ਆਪਣੀਆਂ ਘੜੀਆਂ ਐਡਜਸਟ ਕਰਦੇ ਹਨ ਤਾਂ ਜੋ ਉਹ ਧੁੱਪ ਦੀ ਵੱਧ ਤੋਂ ਵੱਧ ਵਰਤੋਂ ਕਰ ਸਕਣ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੇ ਹੋਰ ਨਾਗਰਿਕ ਕੇਂਦਰਿਤ ਫੈਸਲੇ ਲਵੇਗੀ।

Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਵਿਸ਼ਵ
ਸਿਹਤ
Advertisement